ਪੜਚੋਲ ਕਰੋ

ਵਿਧਾਨ ਸਭਾ ਵਿੱਚ ਹੋਇਆ ਐਲਾਨ, ਕਮਜ਼ੋਰ ਵਰਗਾਂ ਲਈ ਉਸਾਰੇ ਜਾਣਗੇ 25000 ਮਕਾਨ : ਅਮਨ ਅਰੋੜਾ

ਜਿਨ੍ਹਾਂ ਥਾਵਾਂ 'ਤੇ ਇਨ੍ਹਾਂ ਮਕਾਨਾਂ ਦਾ ਨਿਰਮਾਣ ਕੀਤਾ ਜਾਣਾ ਹੈ, ਉਨ੍ਹਾਂ ਦੀ ਸ਼ਨਾਖ਼ਤ ਸਾਰੀਆਂ ਵਿਸ਼ੇਸ਼ ਸ਼ਹਿਰੀ ਵਿਕਾਸ ਅਥਾਰਟੀਆਂ (ਗਮਾਡਾ, ਗਲਾਡਾ, ਪੀ.ਡੀ.ਏ, ਬੀ.ਡੀ.ਏ, ਜੇ.ਡੀ.ਏ ਅਤੇ ਏ.ਡੀ.ਏ) ਨੇ ਕਰ ਲਈ ਹੈ ਅਤੇ ਇਸ ਸਬੰਧੀ ਟੈਂਡਰ ਜਾਰੀ ਕਰਨ ਦੀ ਪ੍ਰਕਿਰਿਆ ਜਲਦ ਹੀ ਸ਼ੁਰੂ ਕਰ ਦਿੱਤੀ ਜਾਵੇਗੀ।

Punjab Vidhan sabha: ਪੰਜਾਬ ਦੇ ਆਰਥਿਕ ਤੌਰ 'ਤੇ ਕਮਜ਼ੋਰ ਵਰਗਾਂ ਦੇ ਲੋਕਾਂ ਦਾ ਆਪਣੇ ਮਕਾਨ ਦਾ ਸੁਪਨਾ ਸਾਕਾਰ ਕਰਨ ਲਈ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਪੰਜਾਬ ਈ.ਡਬਲਿਊ.ਐਸ. ਹਾਊਸਿੰਗ ਪਾਲਿਸੀ ਤਹਿਤ ਸੂਬੇ ਭਰ ਵਿੱਚ ਪੜਾਅਵਾਰ 25,000 ਮਕਾਨਾਂ ਦਾ ਨਿਰਮਾਣ ਕੀਤਾ ਜਾਵੇਗਾ ਅਤੇ ਪਹਿਲੇ ਪੜਾਅ ਤਹਿਤ ਤਕਰੀਬਨ 15000 ਮਕਾਨ ਉਸਾਰੇ ਜਾਣਗੇ। ਇਹ ਜਾਣਕਾਰੀ ਪੰਜਾਬ ਦੇ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਮੰਤਰੀ ਸ੍ਰੀ ਅਮਨ ਅਰੋੜਾ ਨੇ ਅੱਜ ਪੰਜਾਬ ਵਿਧਾਨ ਸਭਾ ਵਿੱਚ ਪ੍ਰਸ਼ਨ ਕਾਲ ਦੌਰਾਨ ਦਿੱਤੀ।

ਐਸ.ਏ.ਐਸ. ਨਗਰ (ਮੋਹਾਲੀ) ਤੋਂ ਵਿਧਾਇਕ ਕੁਲਵੰਤ ਸਿੰਘ ਵੱਲੋਂ ਪੁੱਛੇ ਸਵਾਲ ਦੇ ਜਵਾਬ ਵਿੱਚ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਮੰਤਰੀ ਨੇ ਕਿਹਾ ਕਿ ਜਿਨ੍ਹਾਂ ਥਾਵਾਂ 'ਤੇ ਇਨ੍ਹਾਂ ਮਕਾਨਾਂ ਦਾ ਨਿਰਮਾਣ ਕੀਤਾ ਜਾਣਾ ਹੈ, ਉਨ੍ਹਾਂ ਦੀ ਸ਼ਨਾਖ਼ਤ ਸਾਰੀਆਂ ਵਿਸ਼ੇਸ਼ ਸ਼ਹਿਰੀ ਵਿਕਾਸ ਅਥਾਰਟੀਆਂ (ਗਮਾਡਾ, ਗਲਾਡਾ, ਪੀ.ਡੀ.ਏ, ਬੀ.ਡੀ.ਏ, ਜੇ.ਡੀ.ਏ ਅਤੇ ਏ.ਡੀ.ਏ) ਨੇ ਕਰ ਲਈ ਹੈ ਅਤੇ ਇਸ ਸਬੰਧੀ ਟੈਂਡਰ ਜਾਰੀ ਕਰਨ ਦੀ ਪ੍ਰਕਿਰਿਆ ਜਲਦ ਹੀ ਸ਼ੁਰੂ ਕਰ ਦਿੱਤੀ ਜਾਵੇਗੀ।

ਅਮਨ ਅਰੋੜਾ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਦੀ ਅਣਗਹਿਲੀ ਕਾਰਨ ਸੂਬੇ ਵਿੱਚ 14 ਹਜ਼ਾਰ ਤੋਂ ਵੱਧ ਅਣ-ਅਧਿਕਾਰਤ ਕਾਲੋਨੀਆਂ ਬਣ ਗਈਆਂ ਹਨ ਅਤੇ ਈ.ਡਬਲਿਊ.ਐਸ. ਹਾਊਸਿੰਗ ਨੂੰ ਅਣਗੌਲਿਆ ਕੀਤਾ ਗਿਆ ਹੈ।

ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਸਰਕਾਰ ਆਰਥਿਕ ਤੌਰ 'ਤੇ ਕਮਜ਼ੋਰ ਵਰਗਾਂ ਨੂੰ ਵਾਜਿਬ ਕੀਮਤ ਉਤੇ ਆਪਣਾ ਮਕਾਨ ਮੁਹੱਈਆ ਕਰਵਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਵਿਭਾਗ ਵੱਲੋਂ ਉਨ੍ਹਾਂ ਪ੍ਰਮੋਟਰਾਂ ਨੂੰ ਕਬਜ਼ਾ ਸੌਂਪਣ ਲਈ ਨੋਟਿਸ ਜਾਰੀ ਕੀਤੇ ਗਏ ਹਨ, ਜਿਨ੍ਹਾਂ ਨੇ ਨੀਤੀ ਅਨੁਸਾਰ ਈ.ਡਬਲਿਊ.ਐਸ. ਹਾਊਸਿੰਗ ਲਈ ਰਾਖਵੀਂ ਜ਼ਮੀਨ ਦਾ ਕਬਜ਼ਾ ਨਹੀਂ ਸੌਂਪਿਆ।

ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਮੰਤਰੀ ਨੇ ਕਿਹਾ ਕਿ ਈ.ਡਬਲਿਊ.ਐਸ. ਹਾਊਸਿੰਗ ਲਈ ਰਾਖਵੀਂ ਰੱਖੀ 300.45 ਏਕੜ ਜ਼ਮੀਨ ਸੂਬਾ ਸਰਕਾਰ ਕੋਲ ਮੌਜੂਦ ਹੈ। ਉਨ੍ਹਾਂ ਦੱਸਿਆ ਕਿ 9 ਬਿਲਡਰਾਂ ਵੱਲੋਂ ਈ.ਡਬਲਿਊ.ਐਸ. ਲਈ 520 ਫਲੈਟ ਰਾਖਵੇਂ ਰੱਖੇ ਹਨ, ਜਿਨ੍ਹਾਂ ਵਿੱਚੋਂ 8 ਬਿਲਡਰਾਂ ਵੱਲੋਂ ਗਮਾਡਾ ਅਧੀਨ ਖੇਤਰ ਵਿੱਚ 249 ਫਲੈਟ ਅਤੇ ਜਲੰਧਰ ਵਿਕਾਸ ਅਥਾਰਟੀ (ਜੇ.ਡੀ.ਏ) ਦੇ ਖੇਤਰ ਅਧੀਨ ਇੱਕ ਬਿਲਡਰ ਵੱਲੋਂ 271 ਫਲੈਟ ਰਾਖਵੇਂ ਰੱਖੇ ਗਏ ਹਨ।
ਉਨ੍ਹਾਂ ਕਿਹਾ ਕਿ 23 ਬਿਲਡਰਾਂ ਵੱਲੋਂ ਫਲੈਟ ਅਲਾਟ ਕਰਨ ਦੀ ਬਜਾਏ 32.84 ਕਰੋੜ ਰੁਪਏ ਜਮ੍ਹਾਂ ਕਰਵਾਏ ਗਏ ਹਨ। ਇਹ ਫੰਡ ਈ.ਡਬਲਿਊ.ਐਸ. ਹੈੱਡ ਵਿੱਚ ਜਮ੍ਹਾਂ ਕਰਵਾਏ ਗਏ ਹਨ, ਜਿਨ੍ਹਾਂ ਦੀ ਵਰਤੋਂ ਈ.ਡਬਲਿਊ.ਐਸ. ਮਕਾਨਾਂ ਦੀ ਉਸਾਰੀ ਲਈ ਕੀਤੀ ਜਾਵੇਗੀ।

ਟਾਪ ਹੈਡਲਾਈਨ

Punjab Weather: ਪੰਜਾਬ ਸਣੇ ਇਨ੍ਹਾਂ ਸੂਬਿਆਂ 'ਚ ਛਮ-ਛਮ ਵਰ੍ਹੇਗਾ ਮੀਂਹ, ਅਗਲੇ 5 ਦਿਨਾਂ 'ਚ ਮੱਚੇਗੀ ਤਬਾਹੀ! ਜਾਣੋ ਕਿੱਥੇ ਅਤੇ ਕਦੋਂ ਹੋਏਗੀ ਬਾਰਿਸ਼; ਮੌਸਮ ਵਿਭਾਗ ਵੱਲੋਂ ਵੱਡੀ ਭਵਿੱਖਬਾਣੀ...
ਪੰਜਾਬ ਸਣੇ ਇਨ੍ਹਾਂ ਸੂਬਿਆਂ 'ਚ ਛਮ-ਛਮ ਵਰ੍ਹੇਗਾ ਮੀਂਹ, ਅਗਲੇ 5 ਦਿਨਾਂ 'ਚ ਮੱਚੇਗੀ ਤਬਾਹੀ! ਜਾਣੋ ਕਿੱਥੇ ਅਤੇ ਕਦੋਂ ਹੋਏਗੀ ਬਾਰਿਸ਼; ਮੌਸਮ ਵਿਭਾਗ ਵੱਲੋਂ ਵੱਡੀ ਭਵਿੱਖਬਾਣੀ...
Punjab School Holiday: ਪੰਜਾਬ 'ਚ ਛੁੱਟੀ ਦਾ ਐਲਾਨ! ਸੋਮਵਾਰ ਨੂੰ ਚੰਡੀਗੜ੍ਹ-ਮੋਹਾਲੀ ਤੇ ਜਲੰਧਰ ਜ਼ਿਲ੍ਹਿਆਂ ਦੇ ਸਾਰੇ ਵਿਦਿਅਕ ਅਦਾਰੇ ਰਹਿਣਗੇ ਬੰਦ...
ਪੰਜਾਬ 'ਚ ਛੁੱਟੀ ਦਾ ਐਲਾਨ! ਸੋਮਵਾਰ ਨੂੰ ਚੰਡੀਗੜ੍ਹ-ਮੋਹਾਲੀ ਤੇ ਜਲੰਧਰ ਜ਼ਿਲ੍ਹਿਆਂ ਦੇ ਸਾਰੇ ਵਿਦਿਅਕ ਅਦਾਰੇ ਰਹਿਣਗੇ ਬੰਦ...
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
Punjab News: ਪੰਜਾਬ 'ਚ ਵੱਡੀ ਵਾਰਦਾਤ, ਪਿੰਡ 'ਚ ਘਰ ਦੇ ਬਾਹਰ ਅੰਨ੍ਹੇਵਾਹ ਚੱਲੀਆਂ ਗੋਲੀਆਂ, ਇੱਕ ਔਰਤ ਗੰਭੀਰ ਜ਼ਖਮੀ; ਇਲਾਕੇ 'ਚ ਫੈਲੀ ਦਹਿਸ਼ਤ...
ਪੰਜਾਬ 'ਚ ਵੱਡੀ ਵਾਰਦਾਤ, ਪਿੰਡ 'ਚ ਘਰ ਦੇ ਬਾਹਰ ਅੰਨ੍ਹੇਵਾਹ ਚੱਲੀਆਂ ਗੋਲੀਆਂ, ਇੱਕ ਔਰਤ ਗੰਭੀਰ ਜ਼ਖਮੀ; ਇਲਾਕੇ 'ਚ ਫੈਲੀ ਦਹਿਸ਼ਤ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
CM ਮਾਨ ਅੱਜ ਫਿਰੋਜ਼ਪੁਰ 'ਚ ਲਹਿਰਾਉਣਗੇ ਤਿਰੰਗਾ, 25 ਅਫਸਰਾਂ ਨੂੰ ਕੀਤਾ ਜਾਵੇਗਾ ਸਨਮਾਨਿਤ; ਜਾਣੋ
CM ਮਾਨ ਅੱਜ ਫਿਰੋਜ਼ਪੁਰ 'ਚ ਲਹਿਰਾਉਣਗੇ ਤਿਰੰਗਾ, 25 ਅਫਸਰਾਂ ਨੂੰ ਕੀਤਾ ਜਾਵੇਗਾ ਸਨਮਾਨਿਤ; ਜਾਣੋ
Embed widget