ਨਵੀਂ ਦਿੱਲੀ: 26 ਜਨਵਰੀ ਨੂੰ ਗਣਤੰਤਰ ਦਿਵਸ ਮੌਕੇ ਦਿੱਲੀ ਦੇ ਲਾਲ ਕਿਲ੍ਹਾ 'ਤੇ ਹੋਈ ਹਿੰਸਾ ਦੇ ਦੋਸ਼ੀ ਪੰਜਾਬੀ ਐਕਟਰ ਦੀਪ ਸਿੱਧੂ ਨੂੰ ਕੋਰਟ ਵਲੋਂ ਵੱਡੀ ਰਾਹਤ ਮਿਲੀ ਹੈ। ਦੱਸ ਦਈਏ ਕਿ ਦੀਪ ਸਿੱਧੂ ਨੂੰ ਦਿੱਲੀ ਦੀ ਤੀਸ ਹਜ਼ਾਰੀ ਅਦਾਲਤ ਤੋਂ ਜ਼ਮਾਨਤ ਮਿਲ ਗਈ ਹੈ। ਉਸ ਨੂੰ 30 ਹਜ਼ਾਰ ਰੁਪਏ ਦੇ ਨਿੱਜੀ ਬਾਂਡ 'ਤੇ ਜ਼ਮਾਨਤ ਦਿੱਤੀ ਗਈ ਹੈ।


ਦੱਸ ਦਈਏ ਕਿ ਇਸ ਤੋਂ ਪਹਿਲਾਂ ਸੋਮਵਾਰ ਨੂੰ ਅਦਾਲਤ ਨੇ ਇਸ ਮਾਮਲੇ ਵਿਚ ਫੈਸਲਾ ਰਾਖਵਾਂ ਰੱਖ ਲਿਆ ਸੀ। ਇਸ ਤੋਂ ਪਹਿਲਾਂ ਸੁਣਵਾਈ ਦੌਰਾਨ ਸਿੱਧੂ ਦੇ ਵਕੀਲ ਨੇ ਅਦਾਲਤ ਵਿੱਚ ਕਿਹਾ ਸੀ ਕਿ ਮਹਿਜ਼ ਹਾਜ਼ਰੀ ਲਾਉਣਾ ਉਸ ਦੇ ਮੁਵੱਕਲ ਨੂੰ ਗੈਰ ਕਾਨੂੰਨੀ ਤਰੀਕੇ ਨਾਲ ਭੀੜ ਇਕੱਠੀ ਕਰਨ ਦਾ ਦੋਸ਼ ਨਹੀਂ ਲਾਉਂਦਾ ਅਤੇ ਉਹ ਇਮਾਨਦਾਰ ਨਾਗਰਿਕ ਹੈ ਜੋ ਵਿਰੋਧ ਪ੍ਰਦਰਸ਼ਨ ਵਿੱਚ ਸ਼ਾਮਲ ਸੀ।



ਉਧਰ ਦਿੱਲੀ ਪੁਲਿਸ ਵਲੋਂ ਪੇਸ਼ ਹੋਏ ਸਰਕਾਰੀ ਵਕੀਲ ਨੇ ਦਾਅਵਾ ਕੀਤਾ ਕਿ ਸਿੱਧੂ ਨੇ ਹਿੰਸਾ ਨੂੰ ਅੰਜਾਮ ਦੇਣ ਅਤੇ ਤਿਰੰਗੇ ਦਾ ਅਪਮਾਨ ਕਰਨ ਦੇ ਉਦੇਸ਼ ਨਾਲ ਵਿਰੋਧ ਪ੍ਰਦਰਸ਼ਨ ਵਿੱਚ ਹਿੱਸਾ ਲਿਆ ਸੀ। ਗ਼ੈਰਕਾਨੂੰਨੀ ਤਰੀਕੇ ਨਾਲ ਲੋਕਾਂ ਨੂੰ ਇਕੱਠਾ ਕਰਨ ਵਿਚ ਸਿੱਧੂ ਦੀ ਮੁੱਖ ਭੂਮਿਕਾ ਸੀ।


ਦੱਸ ਦੇਈਏ ਕਿ ਸਿੱਧੂ ਨੂੰ 9 ਜਨਵਰੀ ਨੂੰ 26 ਜਨਵਰੀ ਨੂੰ ਕਿਸਾਨਾਂ ਦੀ ਟਰੈਕਟਰ ਪਰੇਡ ਦੌਰਾਨ ਲਾਲਕਿੱਲਾ ਵਿਹੜੇ ਵਿੱਚ ਹੋਈ ਹਿੰਸਾ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਕੀਤਾ ਗਿਆ ਸੀ।


ਇਹ ਵੀ ਪੜ੍ਹੋ: Wheat Lifting in Punjab: ਪੰਜਾਬ 'ਚ ਅਸਮਾਨ ਹੇਠ ਕਣਕ ਦੇ ਲੱਗੇ ਢੇਰ ਵੇਖ ਕਿਸਾਨ ਪ੍ਰੇਸ਼ਾਨ, ਮੌਸਮ ਦੀ ਪੈ ਰਹੀ ਮਾਰ


ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/apps/details?id=com.winit.starnews.hin
https://apps.apple.com/in/app/abp-live-news/id811114904