ਪੜਚੋਲ ਕਰੋ
Advertisement
ਝੂਠੇ ਪੁਲਿਸ ਮੁਕਾਬਲੇ: 28 ਸਾਲ ਬਾਅਦ ਵੀ ਅਧੂਰਾ ਇਨਸਾਫ!
ਝੂਠੇ ਪੁਲਿਸ ਮੁਕਾਬਲੇ ਦੇ ਕੇਸ ਵਿੱਚ 28 ਸਾਲ ਕਾਨੂੰਨੀ ਲੜਾਈ ਲੜਨ ਮਗਰੋਂ ਆਖਰ ਅਦਾਲਤ ਨੇ ਵਾਰਵਾਰ ਦੋਸ਼ੀਆਂ ਨੂੰ ਸਜ਼ਾ ਸੁਣਾਈ ਪਰ ਪਰਿਵਾਰ ਇਸ ਤੋਂ ਖੁਸ਼ ਨਹੀਂ। ਪਰਿਵਾਰ ਦਾ ਕਹਿਣਾ ਹੈ ਕਿ ਉਹ ਇਸ ਫ਼ੈਸਲੇ ਤੋਂ ਬਿਲਕੁਲ ਸੰਤੁਸ਼ਟ ਨਹੀਂ। ਉਨ੍ਹਾਂ ਕਿਹਾ ਕਿ ਪੁਲਿਸ ਨੇ ਉਨ੍ਹਾਂ ਦੇ ਪੂਰੇ ਟੱਬਰ ਨੂੰ ਮੌਤ ਦੇ ਘਾਟ ਉਤਾਰ ਦਿੱਤਾ ਪਰ ਅਦਾਲਤ ਨੇ 28 ਸਾਲਾਂ ਬਾਅਦ ਫੈਸਲਾ ਸੁਣਾਇਆ ਤੇ ਦੋਸ਼ੀ ਪੁਲਿਸ ਅਧਿਕਾਰੀਆਂ ਨੂੰ ਬਹੁਤ ਘੱਟ ਸਜ਼ਾ ਦੇ ਕੇ ਉਨ੍ਹਾਂ ਦੇ ਜ਼ਖ਼ਮਾਂ ’ਤੇ ਮੱਲ੍ਹਮ ਲਾਉਣ ਦੀ ਥਾਂ ਲੂਣ ਛਿੜਕਣ ਦਾ ਕੰਮ ਕੀਤਾ ਹੈ।
ਚੰਡੀਗੜ੍ਹ: ਝੂਠੇ ਪੁਲਿਸ ਮੁਕਾਬਲੇ ਦੇ ਕੇਸ ਵਿੱਚ 28 ਸਾਲ ਕਾਨੂੰਨੀ ਲੜਾਈ ਲੜਨ ਮਗਰੋਂ ਆਖਰ ਅਦਾਲਤ ਨੇ ਵਾਰਵਾਰ ਦੋਸ਼ੀਆਂ ਨੂੰ ਸਜ਼ਾ ਸੁਣਾਈ ਪਰ ਪਰਿਵਾਰ ਇਸ ਤੋਂ ਖੁਸ਼ ਨਹੀਂ। ਪਰਿਵਾਰ ਦਾ ਕਹਿਣਾ ਹੈ ਕਿ ਉਹ ਇਸ ਫ਼ੈਸਲੇ ਤੋਂ ਬਿਲਕੁਲ ਸੰਤੁਸ਼ਟ ਨਹੀਂ। ਉਨ੍ਹਾਂ ਕਿਹਾ ਕਿ ਪੁਲਿਸ ਨੇ ਉਨ੍ਹਾਂ ਦੇ ਪੂਰੇ ਟੱਬਰ ਨੂੰ ਮੌਤ ਦੇ ਘਾਟ ਉਤਾਰ ਦਿੱਤਾ ਪਰ ਅਦਾਲਤ ਨੇ 28 ਸਾਲਾਂ ਬਾਅਦ ਫੈਸਲਾ ਸੁਣਾਇਆ ਤੇ ਦੋਸ਼ੀ ਪੁਲਿਸ ਅਧਿਕਾਰੀਆਂ ਨੂੰ ਬਹੁਤ ਘੱਟ ਸਜ਼ਾ ਦੇ ਕੇ ਉਨ੍ਹਾਂ ਦੇ ਜ਼ਖ਼ਮਾਂ ’ਤੇ ਮੱਲ੍ਹਮ ਲਾਉਣ ਦੀ ਥਾਂ ਲੂਣ ਛਿੜਕਣ ਦਾ ਕੰਮ ਕੀਤਾ ਹੈ।
ਉਨ੍ਹਾਂ ਕਿਹਾ ਕਿ ਦੋਸ਼ੀਆਂ ਨੂੰ ਮੌਤ ਦੀ ਸਜ਼ਾ ਸੁਣਾਈ ਜਾਣੀ ਚਾਹੀਦੀ ਸੀ ਜਾਂ ਘੱਟੋ ਘੱਟ ਉਮਰ ਕੈਦ ਦੀ ਸਜ਼ਾ ਬਣਦੀ ਸੀ। ਉਨ੍ਹਾਂ ਕਿਹਾ ਕਿ ਉਨ੍ਹਾਂ ਦਾ ਪਰਿਵਾਰ ਸੀਬੀਆਈ ਅਦਾਲਤ ਦੇ ਫੈਸਲੇ ਨੂੰ ਹਾਈਕੋਰਟ ਵਿੱਚ ਚੁਣੌਤੀ ਦੇਵੇਗਾ। ਦੱਸ ਦਈਏ ਕਿ ਵੀਰਵਾਰ ਨੂੰ ਮੁਹਾਲੀ ਦੀ ਵਿਸ਼ੇਸ਼ ਸੀਬੀਆਈ ਅਦਾਲਤ ਨੇ ਕਰੀਬ 27 ਸਾਲ ਪੁਰਾਣੇ ਝੂਠੇ ਪੁਲਿਸ ਮੁਕਾਬਲੇ ਦੇ ਕੇਸ ਦਾ ਨਿਬੇੜਾ ਕਰਦਿਆਂ ਪੰਜਾਬ ਪੁਲਿਸ ਦੇ ਛੇ ਅਧਿਕਾਰੀਆਂ ਨੂੰ ਦੋਸ਼ੀ ਕਰਾਰ ਦਿੰਦਿਆਂ 10-10 ਸਾਲ ਦੀ ਕੈਦ ਤੇ ਜੁਰਮਾਨੇ ਦੀ ਸਜ਼ਾ ਸੁਣਾਈ ਹੈ। ਇਨ੍ਹਾਂ ਹੀ ਪੁਲਿਸ ਅਧਿਕਾਰੀਆਂ ਨੂੰ ਦੋ ਮਾਮਲਿਆਂ ਵਿੱਚ 5-5 ਸਾਲ ਦੀ ਕੈਦ ਤੇ ਦੋ ਹੋਰ ਮਾਮਲਿਆਂ ਵਿੱਚ 2-2 ਸਾਲ ਕੈਦ ਦੀ ਸਜ਼ਾ ਵੀ ਸੁਣਾਈ ਗਈ ਹੈ।
ਦੋਸ਼ੀਆਂ ਵਿੱਚ ਇੰਸਪੈਕਟਰ ਸੂਬਾ ਸਿੰਘ, ਇੰਸਪੈਕਟਰ ਬਿਕਰਮਜੀਤ ਸਿੰਘ, ਸਬ-ਇੰਸਪੈਕਟਰ ਸੁਖਦੇਵ ਸਿੰਘ, ਸੁਖਦੇਵ ਰਾਜ ਜੋਸ਼ੀ ਤੇ ਲੱਖਾ ਸਿੰਘ ਤੇ ਏਐਸਆਈ ਸੂਬਾ ਸਿੰਘ ਸ਼ਾਮਲ ਹਨ। ਸਬੂਤਾਂ ਦੀ ਘਾਟ ਕਾਰਨ ਤਿੰਨ ਅਫ਼ਸਰਾਂ ਏਆਈਜੀ ਕਸ਼ਮੀਰ ਸਿੰਘ ਗਿੱਲ, ਸਾਬਕਾ ਐਸਐਸਪੀ ਗੁਰਮੀਤ ਸਿੰਘ ਰੰਧਾਵਾ ਤੇ ਇੰਸਪੈਕਟਰ ਨਿਰਮਲ ਸਿੰਘ ਨੂੰ ਬਰੀ ਕਰ ਦਿੱਤਾ ਹੈ। ਇਸ ਮਾਮਲੇ ਵਿੱਚ ਤਤਕਾਲੀ ਐਸਐਸਪੀ ਅਜੀਤ ਸਿੰਘ ਸੰਧੂ ਸਣੇ ਅੱਠ ਮੁਲਜ਼ਮਾਂ ਦੀ ਮੌਤ ਹੋ ਚੁੱਕੀ ਹੈ।
ਕੀ ਹੈ ਪੂਰਾ ਮਾਮਲਾ?
ਦੋਸ਼ੀ ਪੁਲੀਸ ਅਧਿਕਾਰੀਆਂ ਨੇ ਸਾਲ 1993 ਵਿੱਚ ਕਾਰ ਸੇਵਾ ਵਾਲੇ ਬਾਬਾ ਚਰਨ ਸਿੰਘ ਬੀੜ ਸਾਹਿਬ ਵਾਲਿਆਂ ਸਮੇਤ ਪਰਿਵਾਰ ਦੇ ਛੇ ਜੀਆਂ ਨੂੰ ਘਰੋਂ ਚੁੱਕ ਕੇ ਮੌਤ ਦੇ ਘਾਟ ਉਤਾਰਿਆ ਸੀ। ਬਾਬਾ ਚਰਨ ਸਿੰਘ ਬੀੜ ਸਾਹਿਬ ਕੋਲ ਲਗਪਗ 35 ਗੁਰਦੁਆਰਿਆਂ ਦੀ ਕਾਰ ਸੇਵਾ ਦਾ ਪ੍ਰਬੰਧ ਸੀ।
ਅਪਰੈਲ 1993 ਵਿੱਚ ਬਾਬਾ ਚਰਨ ਸਿੰਘ, ਉਨ੍ਹਾਂ ਦੇ ਭਰਾਵਾਂ ਬਾਬਾ ਮੇਜਾ ਸਿੰਘ, ਜਥੇਦਾਰ ਕੇਸਰ ਸਿੰਘ ਤੇ ਜਥੇਦਾਰ ਗੁਰਦੇਵ ਸਿੰਘ ਸਣੇ ਬਾਬੇ ਦੇ ਭਤੀਜੇ ਬਲਵਿੰਦਰ ਸਿੰਘ, ਜੋ ਪੁਲਿਸ ਵਿੱਚ ਸਿਪਾਹੀ ਸੀ ਤੇ ਉਸ ਦੇ ਪਿਤਾ ਗੁਰਮੇਲ ਸਿੰਘ ਨੂੰ ਤਰਨ ਤਾਰਨ ਪੁਲਿਸ ਨੇ ਉਸ ਸਮੇਂ ਦੇ ਐਸਐਸਪੀ ਅਜੀਤ ਸਿੰਘ ਸੰਧੂ ਦੀ ਅਗਵਾਈ ਵਿੱਚ ਡੀਐਸਪੀ ਗੁਰਜੀਤ ਸਿੰਘ ਰੰਧਾਵਾ ਤੇ ਇੰਸਪੈਕਟਰ ਸੂਬਾ ਸਿੰਘ ਸਮੇਤ ਹੋਰਨਾਂ ਪੁਲਿਸ ਮੁਲਾਜ਼ਮਾਂ ਨੇ ਵੱਖ-ਵੱਖ ਥਾਵਾਂ ਤੋਂ ਫੜ ਕੇ ਝੂਠਾ ਪੁਲਿਸ ਮੁਕਾਬਲਾ ਦਿਖਾ ਕੇ ਮੌਤ ਦੇ ਘਾਟ ਉਤਾਰ ਦਿੱਤਾ ਸੀ।
ਪੁਲਿਸ ਨੇ ਆਪਣੇ ਰਿਕਾਰਡ ਵਿੱਚ ਇਹ ਦਰਸਾਇਆ ਸੀ ਕਿ ਇਹ ਵਿਅਕਤੀ ਪੁਲਿਸ ਹਿਰਾਸਤ ’ਚੋਂ ਫ਼ਰਾਰ ਹੋਣ ਲੱਗੇ ਸੀ ਤੇ ਪੁਲਿਸ ਗੋਲੀਆਂ ਨਾਲ ਮਾਰੇ ਗਏ ਸੀ। ਇਸ ਮਾਮਲੇ ਵਿੱਚ ਮੁੱਖ ਮੰਤਰੀ ਦੇ ਸੁਰੱਖਿਆ ਸਲਾਹਕਾਰ ਖੂਬੀ ਰਾਮ ਦਾ ਨਾਂ ਵੀ ਉਛਲਿਆ ਸੀ, ਕਿਉਂਕਿ ਜਦੋਂ ਇਹ ਘਟਨਾ ਵਾਪਰੀ ਤਾਂ ਉਦੋਂ ਉਹ ਐਸਪੀ ਦੇ ਅਹੁਦੇ ’ਤੇ ਤਾਇਨਾਤ ਸੀ।
ਸ਼ਿਕਾਇਤਕਰਤਾ ਦੇ ਵਕੀਲਾਂ ਸਰਬਜੀਤ ਸਿੰਘ ਤੇ ਸਤਨਾਮ ਸਿੰਘ ਨੇ ਦੱਸਿਆ ਕਿ ਪੀੜਤ ਪਰਿਵਾਰ ਵੱਲੋਂ ਇਨਸਾਫ਼ ਪ੍ਰਾਪਤੀ ਲਈ ਕਾਨੂੰਨੀ ਚਾਰਾਜੋਈ ਕੀਤੀ ਗਈ ਪਰ ਪੁਲਿਸ ਨੇ ਚਾਰ ਸਾਲ ਕੋਈ ਕਾਰਵਾਈ ਨਹੀਂ ਕੀਤੀ। ਥੱਕ-ਹਾਰ ਕੇ ਬਾਬਾ ਚਰਨ ਸਿੰਘ ਦੀ ਪਤਨੀ ਬੀਬੀ ਸੁਰਜੀਤ ਕੌਰ ਨੇ ਪੰਜਾਬ ਤੇ ਹਰਿਆਣਾ ਹਾਈਕੋਰਟ ਦਾ ਬੂਹਾ ਖੜਕਾਇਆ।
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਖੇਤੀਬਾੜੀ ਖ਼ਬਰਾਂ
ਪੰਜਾਬ
ਲੁਧਿਆਣਾ
ਮਨੋਰੰਜਨ
Advertisement