ਪਟਿਆਲਾ: ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਭਾਰਤ ਦੇ ਚੋਣ ਕਮਿਸ਼ਨ ਵੱਲੋਂ ਜਾਰੀ ਆਦਰਸ਼ ਚੋਣ ਜਾਬਤੇ ਤਹਿਤ ਪਟਿਆਲਾ ਪੁਲਿਸ ਨੇ ਸਮਾਣਾ ਵਿੱਚ ਸਥਿਤ ਮਹਾਦੇਵ ਰਾਇਸ ਮਿਲ ਵਿੱਚੋਂ ਨਜ਼ਾਇਜ਼ ਸ਼ਰਾਬ ਦੀਆਂ 2,756 ਬੋਤਲਾਂ ਬਰਾਮਦ ਕਰਨ 'ਚ ਕਾਮਯਾਬੀ ਹਾਸਲ ਕੀਤੀ ਹੈ। ਇਸੇ ਹਲਕੇ ਤੋਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਪਤਨੀ ਪਰਨੀਤ ਕੌਰ ਕਾਂਗਰਸ ਦੇ ਉਮੀਦਵਾਰ ਹਨ।
ਪਟਿਆਲਾ ਤੋਂ ਪੀਡੀਏ ਉਮੀਦਵਾਰ ਡਾ. ਧਰਮਵੀਰ ਗਾਂਧੀ ਅਤੇ ਅਕਾਲੀ ਉਮੀਦਵਾਰ ਸੁਰਜੀਤ ਸਿੰਘ ਰੱਖੜਾ ਨੇ ਇਨ੍ਹਾਂ ਬੋਤਲਾਂ ਦੀ ਸ਼ਿਕਾਇਤ ਕੀਤੀ ਸੀ। ਜਾਣਕਾਰੀ ਦਿੰਦਿਆਂ ਜ਼ਿਲ੍ਹਾ ਚੋਣ ਅਫ਼ਸਰ ਕੁਮਾਰ ਅਮਿਤ ਅਤੇ ਐਸ.ਐਸ.ਪੀ. ਮਨਦੀਪ ਸਿੰਘ ਸਿੱਧੂ ਨੇ ਦੱਸਿਆ ਕਿ ਮੁੱਖ ਚੋਣ ਅਫ਼ਸਰ ਪੰਜਾਬ ਡਾ. ਐਸ. ਕਰੁਣਾ ਰਾਜੂ ਦੀਆਂ ਹਦਾਇਤਾਂ ਦੇ ਮੱਦੇਨਜ਼ਰ ਚੋਣ ਜਾਬਤੇ ਨੂੰ ਸਖ਼ਤੀ ਨਾਲ ਲਾਗੂ ਕੀਤਾ ਜਾ ਰਿਹਾ ਹੈ।
ਜ਼ਰੂਰ ਪੜ੍ਹੋ- ਡਾ. ਗਾਂਧੀ ਨੇ ਲਾਈਵ ਹੋ ਕੇ ਫੜਾਈ ਹਜ਼ਾਰਾਂ ਬੋਤਲਾਂ ਸ਼ਰਾਬ, ਕਾਂਗਰਸ 'ਤੇ ਲਾਏ ਵੱਡੇ ਇਲਜ਼ਾਮ
ਕੁਮਾਰ ਅਮਿਤ ਨੇ ਦੱਸਿਆ ਕਿ ਇਸ ਸ਼ੈਲਰ ਦੇ ਮਾਲਕ ਗੁੱਲੂ ਬਾਂਸਲ ਵਾਸੀ ਸਮਾਣਾ ਵਿਰੁੱਧ ਆਬਕਾਰੀ ਐਕਟ ਦੀਆਂ ਧਾਰਾਵਾਂ 61, 1 ਤੇ 14 ਅਧੀਨ ਥਾਣਾ ਸਿਟੀ ਸਮਾਣਾ ਵਿਖੇ ਐਫ.ਆਈ.ਆਰ. ਨੰਬਰ 82 ਮਿਤੀ 18 ਮਈ 2019 ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਉਡਣ ਦਸਤੇ ਦੇ ਇੰਚਾਰਜ ਤੇ ਕਾਰਜਕਾਰੀ ਮੈਜਿਸਟ੍ਰੇਟ ਗੁਰਜੀਤ ਸਿੰਘ ਅਤੇ ਐਸ.ਐਚ.ਓ. ਥਾਣਾ ਸਿਟੀ ਸਮਾਣਾ ਇੰਸਪੈਕਟਰ ਪਰਮਜੀਤ ਕੁਮਾਰ ਨੂੰ ਇਸ ਸ਼ੈਲਰ ਵਿੱਚ ਨਜ਼ਾਇਜ਼ ਸ਼ਰਾਬ ਪਈ ਹੋਣ ਦੀ ਸੂਚਨਾ ਮਿਲੀ ਤਾਂ ਸਾਂਝੀ ਟੀਮ ਵੱਲੋਂ ਸਰਕਲ ਸਮਾਣਾ ਦੇ ਆਬਕਾਰੀ ਇੰਸਪੈਕਟਰ ਜਸਵਿੰਦਰ ਸਿੰਘ ਨੂੰ ਨਾਲ ਲੈਕੇ ਇਸ ਸ਼ੈਲਰ ਦੀ ਤਲਾਸ਼ੀ ਲਈ ਗਈ ਤਾਂ ਇੱਥੋਂ ਇਨ੍ਹਾਂ ਵਿੱਚ ਮੈਕਡਾਵਲ ਸ਼ਰਾਬ (ਪੰਜਾਬ 'ਚ ਵਿਕਰੀ ਲਈ) ਦੀਆਂ 52 ਪੇਟੀਆਂ ਅਤੇ ਸ਼ਰਾਬ ਕਲੱਬ ਮਾਲਟਾ (ਹਰਿਆਣਾ ਵਿੱਚ ਵਿਕਰੀ ਲਈ) 135 ਪੇਟੀਆਂ ਬਰਾਮਦ ਹੋਈਆਂ। ਜਦੋਂਕਿ ਸ਼ੈਲਰ ਅੰਦਰ ਤੂੜੀ ਵਾਲੇ ਸ਼ੈਡ ਨਾਲ ਕੰਧ ਦੇ ਨਜ਼ਦੀਕ ਝਾੜੀਆਂ ਵਿੱਚੋਂ 512 ਬੋਤਲਾਂ ਵੱਖਰੇ ਤੌਰ 'ਤੇ ਬਰਾਮਦ ਹੋਈਆਂ।
ਕੁਮਾਰ ਅਮਿਤ ਨੇ ਦੱਸਿਆ ਕਿ ਇਸ ਤਰ੍ਹਾਂ 2756 ਬੋਤਲਾਂ ਨਜ਼ਾਇਜ਼ ਸ਼ਰਾਬ ਦੀਆਂ ਆਪਣੇ ਸ਼ੈਲਰ ਵਿੱਚ ਰੱਖਣ ਕਰਕੇ ਇਸਦੇ ਮਾਲਕ ਗੁੱਲੂ ਬਾਂਸਲ ਵਿਰੁੱਧ ਕੇਸ ਦਰਜ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਕਿਸੇ ਨੂੰ ਵੀ ਚੋਣ ਜਾਬਤੇ ਦੀ ਉਲੰਘਣਾ ਕਰਨ ਦੀ ਆਗਿਆ ਨਹੀਂ ਦਿੱਤੀ ਜਾਵੇਗੀ ਅਤੇ ਨਾ ਹੀ ਕਿਸੇ ਨੂੰ ਗ਼ੈਰਕਾਨੂੰਨੀ ਕਾਰਵਾਈ ਕਰਨ ਦਿੱਤੀ ਜਾਵੇਗੀ।
ਕੈਪਟਨ ਦੀ ਪਤਨੀ ਦੇ ਸੰਸਦੀ ਹਲਕੇ 'ਚੋਂ 2,756 ਬੋਤਲਾਂ ਨਾਜਾਇਜ਼ ਸ਼ਰਾਬ ਬਰਾਮਦ, ਕੇਸ ਦਰਜ
ਏਬੀਪੀ ਸਾਂਝਾ
Updated at:
18 May 2019 07:53 PM (IST)
ਪਟਿਆਲਾ ਤੋਂ ਪੀਡੀਏ ਉਮੀਦਵਾਰ ਡਾ. ਧਰਮਵੀਰ ਗਾਂਧੀ ਅਤੇ ਅਕਾਲੀ ਉਮੀਦਵਾਰ ਸੁਰਜੀਤ ਸਿੰਘ ਰੱਖੜਾ ਨੇ ਇਨ੍ਹਾਂ ਬੋਤਲਾਂ ਦੀ ਸ਼ਿਕਾਇਤ ਕੀਤੀ ਸੀ। ਜਾਣਕਾਰੀ ਦਿੰਦਿਆਂ ਜ਼ਿਲ੍ਹਾ ਚੋਣ ਅਫ਼ਸਰ ਕੁਮਾਰ ਅਮਿਤ ਅਤੇ ਐਸ.ਐਸ.ਪੀ. ਮਨਦੀਪ ਸਿੰਘ ਸਿੱਧੂ ਨੇ ਦੱਸਿਆ ਕਿ ਮੁੱਖ ਚੋਣ ਅਫ਼ਸਰ ਪੰਜਾਬ ਡਾ. ਐਸ. ਕਰੁਣਾ ਰਾਜੂ ਦੀਆਂ ਹਦਾਇਤਾਂ ਦੇ ਮੱਦੇਨਜ਼ਰ ਚੋਣ ਜਾਬਤੇ ਨੂੰ ਸਖ਼ਤੀ ਨਾਲ ਲਾਗੂ ਕੀਤਾ ਜਾ ਰਿਹਾ ਹੈ।
- - - - - - - - - Advertisement - - - - - - - - -