Flight from France: ਮਨੁੱਖੀ ਤਸਕਰੀ ਦੇ ਸ਼ੱਕ 'ਚ ਮੰਗਲਵਾਰ ਨੂੰ ਫਰਾਂਸ ਤੋਂ ਵਾਪਸ ਆਏ ਡੰਕੀ ਵਾਲੇ ਜਹਾਜ਼ 'ਚ 276 ਯਾਤਰਾ ਵਾਪਸ ਆਏ। ਜਦੋਂ ਇਹਨਾਂ ਯਾਤਰੀਆਂ ਦੀ ਸ਼ਨਾਖਤ ਕੀਤੀ ਗਈ ਤਾਂ ਇਹਨਾਂ ਵਿਚੋਂ 70 ਫ਼ੀਸਦੀ ਪੰਜਾਬੀ ਨੌਜਵਾਨ ਹਨ। 303 ਮੁਸਾਫ਼ਰ ਦੁਬਈ ਤੋਂ ਨਿਕਾਰਾਗੁਆ ਜਾਣ ਲਈ ਫਰਾਸ ਪੁੱਜੇ ਸਨ। ਇੱਥੇ ਇਮੀਗ੍ਰੇਸ਼ਨ ਅਧਿਕਾਰੀਆਂ ਨੂੰ ਮਨੁੱਖੀ ਤਸਕਰੀ ਦਾ ਸ਼ੱਕ ਹੋਇਆ ਤਾਂ ਕੁਝ ਦੇਰ ਉੱਥੇ ਰੱਖਣ ਤੋਂ ਬਾਅਦ ਇਨ੍ਹਾਂ ਨੂੰ ਡਿਪੋਰਟ ਕਰ ਦਿੱਤਾ ਗਿਆ।
ਇਨ੍ਹਾਂ 'ਚੋਂ 2 ਵਿਅਕਤੀਆਂ ਨੂੰ ਹਿਰਾਸਤ 'ਚ ਲੈ ਲਿਆ ਗਿਆ ਜਦਕਿ ਦੋ ਨਾਬਾਲਗਾਂ ਸਮੇਤ 25 ਵਿਅਕਤੀ ਪਨਾਹ ਲਈ ਉੱਥੇ ਹੀ ਰਹਿ ਪਏ। ਉਨ੍ਹਾਂ ਨੂੰ ਸਥਾਨਕ ਅਦਾਲਤ ਨੇ ਆਜ਼ਾਦ ਕਰ ਦਿੱਤਾ। ਏਅਰਬੱਸ ਏ-340 ਰਾਹੀਂ ਫਰਾਂਸ ਤੋਂ ਨਵੀਂ ਦਿੱਲੀ ਪੁੱਜੇ ਬਾਕੀ 276 ਯਾਤਰੀਆਂ 'ਚ 70 ਫ਼ੀਸਦੀ ਪੰਜਾਬੀ ਹਨ ਅਤੇ ਗੁਜਰਾਤ ਨਾਲ ਸਬੰਧਤ 21 ਲੋਕ ਸਨ।
ਇਨ੍ਹਾਂ 'ਚੋਂ ਵਧੇਰੇ ਪਿਛਲੇ ਦੋ ਮਹੀਨਿਆਂ ਦੌਰਾਨ ਟੂਰਿਸਟ ਜਾਂ ਵਰਕ ਪਰਮਿਟ ਰਾਹੀਂ ਦੁਬਈ ਗਏ ਸਨ। ਦੱਸਿਆ ਜਾ ਰਿਹਾ ਹੈ ਕਿ ਇਨ੍ਹਾਂ ਦੀ ਯੋਜਨਾ ਨਿਕਾਰਾਗੁਆ ਤੋਂ ਅੱਗੇ ਹੋਰਨਾਂ ਸਾਧਨਾਂ ਰਾਹੀਂ ਪਹਿਲਾਂ ਮੈਕਸੀਕੋ ਤੇ ਫਿਰ ਗ਼ੈਰ-ਕਾਨੂੰਨੀ ਢੰਗ ਨਾਲ ਅਮਰੀਕਾ 'ਚ ਦਾਖ਼ਲ ਹੋਣ ਦੀ ਸੀ।
ਕੇਂਦਰ ਸਰਕਾਰ ਵੱਲੋਂ ਵਾਪਸ ਆਏ ਇਹਨਾਂ ਯਾਤਰੀਆਂ ਦੀ ਸੂਚੀ ਤਿਆਰ ਕੀਤੀ ਜਾ ਰਹੀ ਹੈ। ਜਿਸ ਤੋਂ ਬਾਅਦ ਕੇਂਦਰ ਸਰਕਾਰ ਇਸ ਸਾਰੇ ਮਾਮਲੇ ਦੀ ਪਹਿਲ ਦੇ ਆਧਾਰ 'ਤੇ ਜਾਂਚ ਕਰੇਗੀ ਅਤੇ ਇਹ ਵੀ ਪਤਾ ਲਾਇਆ ਜਾਵੇਗਾ ਕਿ ਕੀ ਇਹ ਮਾਮਲਾ ਸੱਚਮੁਚ ਮਨੁੱਖੀ ਤਸਕਰੀ ਦਾ ਹੈ ਜਾਂ ਨਹੀਂ। ਓਧਰ ਗੁਜਰਾਤ ਪੁਲਿਸ ਨੇ ਡਿਪੋਰਟ ਕੀਤੇ ਗਏ 21 ਗੁਜਰਾਤੀਆਂ ਤੋਂ ਪੁੱਛਗਿੱਛ ਸ਼ੁਰੂ ਕਰ ਦਿੱਤੀ ਹੈ।
ਨੋਟ : ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।
ABP Sanjha ਦੇ WhatsApp Channel ਨਾਲ ਵੀ ਤੁਸੀਂ ਇਸ ਲਿੰਕ ਰਾਹੀਂ ਜੁੜ ਸਕਦੇ ਹੋ - https://whatsapp.com/channel/0029Va7Nrx00VycFFzHrt01l
Join Our Official Telegram Channel: https://t.me/abpsanjhaofficial
ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ