Cyber Crime Police Station: ਵੱਧ ਰਹੇ ਸਾਈਬਰ ਅਪਰਾਧਾਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਨੱਥ ਪਾਉਣ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਛੇਤੀ ਹੀ ਤਿੰਨ ਕਮਿਸ਼ਨਰੇਟਾਂ ਸਮੇਤ ਸਾਰੇ 28 ਪੁਲਿਸ ਜ਼ਿਲ੍ਹਿਆਂ ਵਿੱਚ 28 ਨਵੇਂ ਸਾਈਬਰ ਕ੍ਰਾਈਮ ਥਾਣੇ ਸਥਾਪਤ ਕਰੇਗੀ।
ਇਹ ਜਾਣਕਾਰੀ ਪੰਜਾਬ ਪੁਲਿਸ ਦੇ ਡਾਇਰੈਕਟਰ ਜਨਰਲ (ਡੀਜੀਪੀ) ਗੌਰਵ ਯਾਦਵ ਨੇ ਦਿੱਤੀ। ਸਾਈਬਰ ਅਪਰਾਧ ਦੀ ਚੁਣੌਤੀ ਨੂੰ ਪ੍ਰਭਾਵਸ਼ਾਲੀ ਅਤੇ ਗੰਭੀਰਤਾ ਨਾਲ ਨਜਿੱਠਣ ਦੀ ਲੋੜ ਨੂੰ ਸਮਝਦੇ ਹੋਏ, ਪੰਜਾਬ ਪੁਲਿਸ ਨੇ ਆਪਣੇ ਸਾਈਬਰ ਅਪਰਾਧ ਜਾਂਚ ਢਾਂਚੇ ਦੀ ਸਮਰੱਥਾ ਨੂੰ ਹੋਰ ਬਿਹਤਰ ਅਤੇ ਮਜ਼ਬੂਤ ਕਰਨ ਲਈ ਪ੍ਰਸਤਾਵ ਭੇਜਿਆ ਸੀ।
ਡੀਜੀਪੀ ਨੇ ਕਿਹਾ ਕਿ ਥਾਣਿਆਂ ਨੂੰ ਅਤਿ-ਆਧੁਨਿਕ ਤਕਨੀਕ ਨਾਲ ਲੈਸ ਕੀਤਾ ਜਾਵੇਗਾ। ਸਟਾਫ ਵਿੱਚ ਡਿਜੀਟਲ ਫੋਰੈਂਸਿਕ ਅਤੇ ਸਾਈਬਰ ਅਪਰਾਧ ਦੀ ਜਾਂਚ ਵਿੱਚ ਮਾਹਰ ਉੱਚ ਸਿਖਲਾਈ ਪ੍ਰਾਪਤ ਕਰਮਚਾਰੀ ਤਾਇਨਾਤ ਕੀਤੇ ਜਾਣਗੇ। ਇਹ ਥਾਣੇ ਸਬੰਧਤ ਜ਼ਿਲ੍ਹਿਆਂ ਦੇ ਐਸਐਸਪੀ/ ਸੀਪੀ ਦੀ ਨਿਗਰਾਨੀ ਹੇਠ ਕੰਮ ਕਰਨਗੇ। ਤਕਨੀਕੀ ਸਹਾਇਤਾ ਯੂਨਿਟਾਂ ਨੂੰ ਅਪਗ੍ਰੇਡ ਕਰਨ ਲਈ 30 ਕਰੋੜ ਰੁਪਏ ਦਾ ਫੰਡ ਮਨਜ਼ੂਰ ਕੀਤਾ ਗਿਆ ਹੈ।
ਨੋਟ : ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।
ABP Sanjha ਦੇ WhatsApp Channel ਨਾਲ ਵੀ ਤੁਸੀਂ ਇਸ ਲਿੰਕ ਰਾਹੀਂ ਜੁੜ ਸਕਦੇ ਹੋ - https://whatsapp.com/channel/0029Va7Nrx00VycFFzHrt01l
Join Our Official Telegram Channel: https://t.me/abpsanjhaofficial
ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ