Punjab News: ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਹੈ ਕਿ ਪੰਜਾਬ ਸਰਕਾਰ ਵੱਲੋਂ ਹਾਲ ਹੀ ਵਿੱਚ ਕੁਝ ਮੁਲਾਜ਼ਮ ਪੱਕੇ ਕੀਤੇ ਗਏ ਹਨ ਪਰ ਸਰਕਾਰ 28 ਹਜ਼ਾਰ ਹੋਰ ਮੁਲਾਜ਼ਮਾਂ ਦੀਆਂ ਸੇਵਾਵਾਂ ਰੈਗੂਲਰ ਕਰਨ ਜਾ ਰਹੀ ਹੈ, ਜਿਸ ਸਬੰਧੀ ਕਾਨੂੰਨੀ ਪ੍ਰਕਿਰਿਆ ਮੁਕੰਮਲ ਕੀਤੀ ਜਾ ਰਹੀ ਹੈ। ਮੁੱਖ ਮੰਤਰੀ ਨੇ ਕਿਹਾ ਕਿ ਰੁਜ਼ਗਾਰ ਦੇਣ ਲਈ ਉਨ੍ਹਾਂ ਦੀ ਸਰਕਾਰ ਪੂਰੀ ਤਰ੍ਹਾਂ ਵਚਨਬੱਧ ਹੈ ਤੇ ਨੇੜ ਭਵਿੱਖ ਵਿੱਚ ਹੋਰ ਸਰਕਾਰੀ ਨੌਕਰੀਆਂ ਦਾ ਐਲਾਨ ਕੀਤਾ ਜਾਵੇਗਾ ਤੇ ਇਸ ਲਈ ਮੁੱਢਲੀ ਪ੍ਰਕਿਰਿਆ ਮੁਕੰਮਲ ਕਰ ਲਈ ਹੈ।
ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਪੰਜਾਬ ਦੇ ਖ਼ਜ਼ਾਨੇ ਨੂੰ ਲੁੱਟਣ ਵਿੱਚ ਅੰਗਰੇਜ਼ਾਂ ਤੇ ਮੁਗਲਾਂ ਨੂੰ ਵੀ ਮਾਤ ਪਾ ਦਿੱਤੀ। ਉਨ੍ਹਾਂ ਕਿਹਾ ਕਿ ਪੰਜਾਬ ਦੇ ਖਾਲੀ ਹੋਏ ਖ਼ਜ਼ਾਨੇ ਨੂੰ ਪੈਰਾਂ-ਸਿਰ ਕਰਨ ਤੇ ਪੰਜਾਬ ਦੀ ਤਰੱਕੀ ਤੇ ਖੁਸ਼ਹਾਲੀ ਲਈ ਉਨ੍ਹਾਂ ਦੀ ਸਰਕਾਰ ਪੂਰੀ ਤਰ੍ਹਾਂ ਯਤਨਸ਼ੀਲ ਹੈ। ਵਿਰੋਧੀ ਧਿਰ ਦੇ ਆਗੂਆਂ ਦੀ ਆਲੋਚਨਾ ਕਰਦਿਆਂ ਭਗਵੰਤ ਮਾਨ ਨੇ ਉਨ੍ਹਾਂ ਨੂੰ ‘ਝੂਠੇ’ ਕਰਾਰ ਦਿੱਤਾ ਤੇ ਕਿਹਾ ਕਿ ਉਹ ਪੰਜਾਬ ਸਰਕਾਰ ਵੱਲੋਂ ਲੋਕ ਭਲਾਈ ਲਈ ਚੁੱਕੇ ਜਾ ਰਹੇ ਕਦਮਾਂ ’ਚ ਨੁਕਸ ਕੱਢਣ ਦੀ ਆਦਤ ਤੋਂ ਮਜਬੂਰ ਹਨ।
ਉਨ੍ਹਾਂ ਕਿਹਾ ਕਿ ਇਨ੍ਹਾਂ ਆਗੂਆਂ ਨੂੰ ਸੂਬਾ ਸਰਕਾਰ ਵੱਲੋਂ ਲੋਕ ਹਿੱਤ ’ਚ ਲਏ ਗਏ ਕਈ ਫ਼ੈਸਲਿਆਂ ਦੀ ਆਲੋਚਨਾ ਕਰਨ ਤੋਂ ਬਿਨਾਂ ਕੋਈ ਕੰਮ ਨਹੀਂ ਪਰ ਸੂਬਾ ਸਰਕਾਰ ਲੋਕਾਂ ਦੀ ਭਲਾਈ ਤੇ ਸੂਬੇ ਦੇ ਵਿਕਾਸ ਲਈ ਕੰਮ ਕਰਨਾ ਜਾਰੀ ਰੱਖੇਗੀ।
ਨੋਟ- ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।