ਚੰਡੀਗੜ੍ਹ: ਪੰਜਾਬ ਦੀਆਂ ਪੰਚਾਇਤੀ ਚੋਣਾਂ ਦੇ ਮੈਦਾਨ ਦੀ ਤਸਵੀਰ ਸਪਸ਼ਟ ਹੋ ਗਈ ਹੈ। ਰਾਜ ਦੇ 13,276 ਪੰਚਾਇਤਾਂ ਲਈ 28,375 ਸਰਪੰਚੀ ਦੇ ਉਮੀਦਵਾਰ ਹਨ। ਇਹ ਅੰਕੜੇ ਅੱਜ ਚੋਣ ਕਮਿਸ਼ਨ ਨੇ ਜਾਰੀ ਕੀਤੇ ਹਨ।

ਜਾਰੀ ਅੰਕੜਿਆਂ ਮੁਤਾਬਕ ਸਰਪੰਚੀ ਦੇ ਅਹੁਦੇ ਲਈ 28,375 ਉਮੀਦਵਾਰ ਆਪਣੀ ਕਿਸਮਤ ਅਜਮਾਉਣਗੇ ਜਦਕਿ ਰਾਜ ਵਿੱਚ 1863 ਸਰਪੰਚ ਨਿਰਵਿਰੋਧ ਚੁਣੇ ਗਏ ਹਨ।

ਸਰਕਾਰੀ ਬੁਲਾਰੇ ਨੇ ਦੱਸਿਆ ਕਿ ਪੰਚਾਂ ਲਈ 1,0,40,27 ਉਮੀਦਵਾਰ ਆਪਣੀ ਕਿਸਮਤ ਅਜਮਾ ਰਹੇ ਹਨ ਜਦਕਿ 22,203 ਪੰਚ ਨਿਰਵਿਰੋਧ ਚੁਣੇ ਗਏ ਹਨ।