Amritsar News: ਦੇਸ਼ ਭਰ ਤੋਂ ਲਗਭਗ 2840 ਸਿੱਖ ਸ਼ਰਧਾਲੂਆਂ ਦਾ ਇੱਕ ਜਥਾ ਅੱਜ ਵਿਸਾਖੀ ਮਨਾਉਣ ਲਈ ਅਟਾਰੀ-ਵਾਹਗਾ ਸਰਹੱਦ ਰਾਹੀਂ ਪਾਕਿਸਤਾਨ ਲਈ ਰਵਾਨਾ ਹੋਇਆ। ਇਹ ਸ਼ਰਧਾਲੂ ਵਿਸਾਖੀ ਮਨਾਉਣ ਦੇ ਨਾਲ-ਨਾਲ ਪਾਕਿਸਤਾਨ ਦੇ ਪਵਿੱਤਰ ਗੁਰਦੁਆਰਿਆਂ ਦੇ ਦਰਸ਼ਨ ਕਰਨਗੇ। ਉਨ੍ਹਾਂ ਨੂੰ 10 ਦਿਨਾਂ ਦਾ ਵੀਜ਼ਾ ਦਿੱਤਾ ਗਿਆ ਹੈ।

Continues below advertisement

ਇਸ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਵੱਲੋਂ 1763 ਸ਼ਰਧਾਲੂਆਂ ਦੇ ਜਥੇ ਨੂੰ ਭੇਜਿਆ ਗਿਆ। ਇਸ ਜਥੇ ਨੂੰ "ਬੋਲੇ ਸੋ ਨਿਹਾਲ... ਸਤਿ ਸ੍ਰੀ ਅਕਾਲ" ਦੇ ਜੈਕਾਰਿਆਂ ਵਿਚਕਾਰ ਦੀ ਗੂੰਜ ਵਿਚਾਲੇ ਰਵਾਨਾ ਕੀਤਾ ਗਿਆ। ਇਸ ਜਥੇ ਦੀ ਅਗਵਾਈ SGPC ਮੈਂਬਰ ਸੁਰਜੀਤ ਸਿੰਘ ਤੁਗਲਵਾਲ ਕਰ ਰਹੇ ਹਨ।

Continues below advertisement

ਸ਼੍ਰੋਮਣੀ ਕਮੇਟੀ ਨੇ 1,795 ਵੀਜ਼ਾ ਅਰਜ਼ੀਆਂ ਭੇਜੀਆਂ ਸਨ, ਜਿਨ੍ਹਾਂ ਵਿੱਚੋਂ 1,763 ਜਾਰੀ ਕੀਤੀਆਂ ਗਈਆਂ ਸਨ, ਜਦੋਂ ਕਿ 32 ਸ਼ਰਧਾਲੂਆਂ ਦੀਆਂ ਅਰਜ਼ੀਆਂ ਰੱਦ ਕਰ ਦਿੱਤੀਆਂ ਗਈਆਂ ਸਨ। ਇਹ ਜਥਾ ਧਾਰਮਿਕ ਸਥਾਨਾਂ ਦੇ ਦਰਸ਼ਨ ਕਰਨ ਤੋਂ ਬਾਅਦ 19 ਅਪ੍ਰੈਲ ਨੂੰ ਭਾਰਤ ਵਾਪਸ ਆਵੇਗਾ। ਅਧਿਕਾਰੀਆਂ ਅਨੁਸਾਰ, ਪੂਰੀ ਯਾਤਰਾ 10 ਦਿਨਾਂ ਤੱਕ ਚੱਲੇਗੀ।

ਵੱਖ-ਵੱਖ ਕਮੇਟੀਆਂ ਦੇ ਸ਼ਰਧਾਲੂ ਖਾਲਸਾ ਸਿਰਜਣਾ ਦਿਵਸ (ਵਿਸਾਖੀ) 'ਤੇ ਪਾਕਿਸਤਾਨ ਦੇ ਗੁਰਦੁਆਰਿਆਂ ਦੇ ਦਰਸ਼ਨ ਕਰਨ ਲਈ ਗਏ ਹਨ। ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਤੋਂ 409, ਹਰਿਆਣਾ ਕਮੇਟੀ ਤੋਂ 255 ਅਤੇ ਸ਼੍ਰੋਮਣੀ ਕਮੇਟੀ ਤੋਂ 1,763 ਸ਼ਰਧਾਲੂਆਂ ਨੂੰ ਵੀਜ਼ੇ ਮਿਲੇ, ਜਿਸ ਨਾਲ ਕੁੱਲ 2,840 ਸ਼ਰਧਾਲੂ ਪਾਕਿਸਤਾਨ ਜਾ ਰਹੇ ਹਨ।

ਕਰਤਾਰਪੁਰ ਸਾਹਿਬ ਦਾ ਰਸਤਾ ਖੋਲ੍ਹਣ ਦੀ ਮੰਗ

ਸ਼ਰਧਾਲੂਆਂ ਨੇ ਸਰਕਾਰਾਂ ਨੂੰ ਅਪੀਲ ਕੀਤੀ ਹੈ ਕਿ ਉਹ ਵੱਧ ਤੋਂ ਵੱਧ ਲੋਕਾਂ ਨੂੰ ਵੀਜ਼ੇ ਜਾਰੀ ਕਰਨ ਅਤੇ ਕਰਤਾਰਪੁਰ ਸਾਹਿਬ ਰਸਤਾ ਖੋਲ੍ਹਣ। ਉਨ੍ਹਾਂ ਨੇ ਪਾਕਿਸਤਾਨ ਵੱਲੋਂ ਲਗਾਈ ਗਈ 20 ਡਾਲਰ ਦੀ ਫੀਸ ਨੂੰ ਖਤਮ ਕਰਨ ਦੀ ਵੀ ਮੰਗ ਕੀਤੀ। ਜਿਨ੍ਹਾਂ ਸ਼ਰਧਾਲੂਆਂ ਨੂੰ ਵੀਜ਼ਾ ਨਹੀਂ ਮਿਲਿਆ, ਉਨ੍ਹਾਂ ਨੇ ਨਿਰਾਸ਼ਾ ਪ੍ਰਗਟ ਕੀਤੀ।

14 ਅਪ੍ਰੈਲ ਨੂੰ ਖਾਲਸਾ ਸਿਰਜਣਾ ਦਿਵਸ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਕੱਤਰ ਕੁਲਵੰਤ ਸਿੰਘ ਮੰਨਣ ਨੇ ਕਿਹਾ ਕਿ ਖਾਲਸਾ ਸਿਰਜਣਾ ਦਿਵਸ 14 ਅਪ੍ਰੈਲ ਨੂੰ ਮਨਾਇਆ ਜਾਵੇਗਾ, ਅਤੇ ਇਸ ਸਮੂਹ ਨੂੰ ਇਸ ਸਬੰਧ ਵਿੱਚ ਪਾਕਿਸਤਾਨ ਭੇਜਿਆ ਗਿਆ ਹੈ। ਉਨ੍ਹਾਂ ਪੁਸ਼ਟੀ ਕੀਤੀ ਕਿ 1,795 ਪਾਸਪੋਰਟ ਭੇਜੇ ਗਏ ਸਨ, ਜਿਨ੍ਹਾਂ ਵਿੱਚੋਂ 32 ਰੱਦ ਕਰ ਦਿੱਤੇ ਗਏ ਸਨ, ਅਤੇ 1,763 ਸ਼ਰਧਾਲੂ ਯਾਤਰਾ 'ਤੇ ਜਾ ਰਹੇ ਹਨ।