Ludhiana News: ਲੁਧਿਆਣਾ ਦੇ ਸੈਕਟਰ 32 ਵਿੱਚ ਸਥਿਤ BCM ਸਕੂਲ ਵਿੱਚ ਅੱਜ ਭਾਰੀ ਹੰਗਾਮਾ ਹੋਇਆ। ਸਕੂਲ ਦੇ ਅੰਦਰ ਇੱਕ ਬੱਸ ਨੇ ਦੂਜੀ ਜਮਾਤ ਦੀ ਵਿਦਿਆਰਥਣ ਨੂੰ ਕੁਚਲ ਦਿੱਤਾ। ਅਜੇ ਤੱਕ ਇਹ ਪਤਾ ਨਹੀਂ ਲੱਗ ਸਕਿਆ ਹੈ ਕਿ ਲੜਕੀ ਕਿਸ ਹਾਲਾਤ ਵਿੱਚ ਬੱਸ ਦੇ ਹੇਠਾਂ ਆਈ ਸੀ। ਆਪਣੇ ਬੱਚਿਆਂ ਨੂੰ ਸਕੂਲ ਛੱਡਣ ਆਏ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਸਵੇਰੇ ਜਦੋਂ ਉਹ ਆਪਣੇ ਬੱਚਿਆਂ ਨੂੰ ਸਕੂਲ ਛੱਡਣ ਆਏ ਤਾਂ ਦੇਖਿਆ ਕਿ ਇੱਕ ਬੱਚੀ ਨੂੰ ਜ਼ਖਮੀ ਹਾਲਤ ਵਿੱਚ ਹਸਪਤਾਲ ਲਿਜਾਇਆ ਜਾ ਰਿਹਾ ਸੀ।

Continues below advertisement


ਲੜਕੀ ਦੀਆਂ ਅੱਖਾਂ ਬਾਹਰ ਨਿਕਲੀਆਂ ਹੋਈਆਂ ਸਨ ਅਤੇ ਉਸਦੇ ਚਿਹਰੇ 'ਤੇ ਬੱਸ ਦੇ ਟਾਇਰ ਦੇ ਨਿਸ਼ਾਨ ਸਨ। ਲੋਕਾਂ ਮੁਤਾਬਕ ਲੜਕੀ ਦੀ ਮੌਕੇ 'ਤੇ ਹੀ ਮੌਤ ਹੋ ਗਈ। ਉਸ ਨੂੰ ਫੋਰਟਿਸ ਹਸਪਤਾਲ ਲਿਜਾਇਆ ਗਿਆ ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਅਮਾਇਰਾ ਆਪਣੇ ਮਾਪਿਆਂ ਦੀ ਇਕਲੌਤੀ ਧੀ ਸੀ। ਜਾਣਕਾਰੀ ਦਿੰਦਿਆਂ ਹੋਇਆਂ ਅਮਿਤ ਵਿੱਜ ਨੇ ਦੱਸਿਆ ਕਿ ਅੱਜ ਸਵੇਰੇ ਜਦੋਂ ਉਹ ਆਪਣੇ ਬੱਚਿਆਂ ਨੂੰ ਸਕੂਲ ਛੱਡਣ ਆਇਆ ਤਾਂ ਦੇਖਿਆ ਕਿ ਸਕੂਲ ਪ੍ਰਸ਼ਾਸਨ ਇਕ ਬੱਚੀ ਨੂੰ ਸਕੂਲ ਵੈਨ 'ਚ ਬਿਠਾ ਕੇ ਲਿਜਾ ਰਿਹਾ ਸੀ। ਲੜਕੀ ਦੀ ਮੌਕੇ 'ਤੇ ਹੀ ਮੌਤ ਹੋ ਗਈ। ਲੜਕੀ ਦਾ ਨਾਂ ਅਮਾਇਰਾ ਹੈ।


ਲੜਕੀ ਦੀ ਰਿਸ਼ਤੇਦਾਰ ਸ਼ਾਂਤੀ ਨੇ ਸਵੇਰੇ ਦੱਸਿਆ ਕਿ ਅਮਾਇਰਾ ਦੇ ਪਿਤਾ ਅਨੁਰਾਗ ਆਰ ਐਂਡ ਡੀ ਸਕੂਲ ਦੇ ਪ੍ਰਿੰਸੀਪਲ ਹਨ। ਉਸ ਨੇ ਜਾ ਕੇ ਸਾਰੀ ਘਟਨਾ ਦੀ ਜਾਣਕਾਰੀ ਦਿੱਤੀ। ਹੁਣ ਸਕੂਲ ਪ੍ਰਸ਼ਾਸਨ ਗੇਟ ਨਹੀਂ ਖੋਲ੍ਹ ਰਿਹਾ। ਪਰਿਵਾਰਕ ਮੈਂਬਰਾਂ ਵਿੱਚ ਸਕੂਲ ਪ੍ਰਸ਼ਾਸਨ ਖ਼ਿਲਾਫ਼ ਗੁੱਸਾ ਹੈ। ਥਾਣਾ ਡਿਵੀਜ਼ਨ ਨੰਬਰ 7 ਦੇ ਐਸਐਚਓ ਭੁਪਿੰਦਰ ਸਿੰਘ ਘਟਨਾ ਵਾਲੀ ਥਾਂ ’ਤੇ ਪਹੁੰਚ ਗਏ ਹਨ। ਪੁਲਿਸ ਅਨੁਸਾਰ ਮਾਮਲੇ ਦੀ ਡੂੰਘਾਈ ਨਾਲ ਜਾਂਚ ਤੋਂ ਬਾਅਦ ਹੀ ਕੁਝ ਕਿਹਾ ਜਾ ਸਕਦਾ ਹੈ ਕਿ ਹਾਦਸਾ ਕਿਵੇਂ ਵਾਪਰਿਆ ਹੈ।


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।