ਚੰਡੀਗੜ੍ਹ: ਪੁਲਿਸ ਨੇ ਲੋਕਾਂ ਨੂੰ ਬਲੈਕਮੇਲ ਕਰ ਕੇ ਲੱਖਾਂ ਰੁਪਏ ਹਥਿਆਉਣ ਵਾਲੇ 3 ਜਣਿਆਂ ਨੂੰ ਕਾਬੂ ਕੀਤਾ ਹੈ। ਇਨ੍ਹਾਂ ਵਿੱਚ ਇੱਕ ਮਹਿਲਾ ਵੀ ਸ਼ਾਮਲ ਹੈ। ਇਹ ਵਿਦੇਸ਼ ਭੇਜਣ ਦੇ ਨਾਂ ਉੱਤੇ ਭੋਲੇ-ਭਾਲੇ ਲੋਕਾਂ ਨੂੰ ਘਰ ਬੁਲਾਉਂਦੇ ਸੀ ਤੇ ਫਿਰ ਬਲਾਤਕਾਰ ਦੇ ਕੇਸ ਵਿੱਚ ਫਸਾਉਣ ਦੇ ਨਾਂ ਤੇ ਬਲੈਕਮੇਲ ਕਰਕੇ ਪੈਸਿਆਂ ਦੀ ਮੰਗ ਕਰਦੇ ਸੀ।
ਜਾਣਕਾਰੀ ਮੁਤਾਬਕ ਫਰੀਦਕੋਟ ਇਲਾਕੇ ਵਿੱਚ ਨੌਜਵਾਨ ਨੂੰ ਬਲਾਤਕਾਰ ਦੇ ਕੇਸ ਵਿੱਚ ਫਸਾਉਣ ਦੇ ਨਾਂ ਤੇ ਬਲੈਕਮੇਲ ਕਰਨ ਲਈ ਇੱਕ ਮਹਿਲਾ ਸਮੇਤ 3 ਜਣਿਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਪੁਲਿਸ ਨੇ ਦੱਸਿਆ ਕਿ ਇਹ ਲੋਕ ਹੋਰ ਵੀ ਅਜਿਹੀਆਂ ਕਈ ਵਾਰਦਾਤਾਂ ਨੂੰ ਅੰਜਾਮ ਦੇ ਚੁੱਕੇ ਹਨ।
ਪੁਲਿਸ ਨੇ ਮਹਿਲਾ ਤੇ ਉਸ ਦੇ ਦੋ ਹੋਰ ਸਾਥੀਆਂ ਉੱਤੇ ਐਫਆਈਆਰ ਦਰਜ ਕਰ ਕੇ ਧਾਰਾ 384,120B ,506 ਦੇ ਤਹਿਤ ਮਾਮਲਾ ਦਰਜ ਕਰ ਲਿਆ ਹੈ। ਮਾਮਲੇ ਸਬੰਧੀ ਅਗਲੀ ਕਾਰਵਾਈ ਕਰਨ ਲਈ ਜਾਂਚ ਕੀਤੀ ਜਾ ਰਹੀ ਹੈ।