Punjab News:  ਪੰਜਾਬ ਪੁਲਿਸ ਤੇ ਕਾਊਂਟਰ ਇੰਟੈਲੀਜੈਂਸ ਨੇ ਸਾਂਝੀ ਕਾਰਵਾਈ ਕਰਦਿਆਂ ਜਨਤਕ ਥਾਵਾਂ ਉੱਤੇ ਖਾਲਿਸਤਾਨੀ ਨਾਅਰੇ ਲਿਖਣ ਵਾਲੇ ਤਿੰਨ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਹ ਖਾਲਿਸਤਾਨ ਸਮਰਥਕ ਗੁਰਪਤਵੰਤ ਪੰਨੂ ਦੇ ਕਹਿਣ ਉੱਤੇ ਇਹ ਕੰਮ ਕਰਦੇ ਤੇ ਇਸ ਦੀਆਂ ਵੀਡੀਓ ਉਸ ਨਾਲ ਸਾਂਝੀਆਂ ਕਰਦੇ ਸਨ।


ਜ਼ਿਕਰ ਕਰ ਦਈਏ ਕਿ 27 ਅਪ੍ਰੈਲ ਨੂੰ ਬਠਿੰਡਾ ਦੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਤੇ ਕੋਰਟ ਕੰਪਲੈਕਸ ਦੀਆਂ ਕੰਧਾਂ ’ਤੇ ਖਾਲਿਸਤਾਨੀ ਨਾਅਰੇ ਲਿਖੇ ਗਏ ਸਨ। ਇਸ ਤੋਂ ਬਾਅਦ 9 ਮਈ ਨੂੰ ਦਿੱਲੀ ਦੇ ਝੰਡੇਵਾਲਾ ਮੈਟਰੋ ਸਟੇਸ਼ਨ ਤੇ ਕਰੋਲ ਬਾਗ ਮੈਟਰੋ ਸਟੇਸ਼ਨ ’ਤੇ ਖਾਲਿਸਤਾਨੀ ਨਾਅਰੇ ਲਿਖੇ ਗਏ ਸਨ।






ਇਸ ਬਾਬਤ ਜਾਣਕਾਰੀ ਸਾਂਝੀ ਕਰਦਿਆਂ ਪੰਜਾਬ ਪੁਲਿਸ ਦੇ ਡੀਜੀਪੀ ਨੇ ਦੱਸਿਆ ਕਿ ਇੱਕ ਵੱਡੀ ਸਫਲਤਾ ਵਿੱਚ, ਕਾਊਂਟਰ-ਇੰਟੈਲੀਜੈਂਸ, ਬਠਿੰਡਾ ਅਤੇ ਬਠਿੰਡਾ ਪੁਲਿਸ ਨੇ ਤਿੰਨ SFJ ਕਾਰਕੁਨਾਂ ਨੂੰ ਬਠਿੰਡਾ ਤੇ ਦਿੱਲੀ ਸਮੇਤ ਵੱਖ-ਵੱਖ ਜਨਤਕ ਥਾਵਾਂ 'ਤੇ ਖਾਲਿਸਤਾਨ ਪੱਖੀ ਨਾਅਰੇ ਲਿਖਣ ਲਈ ਗ੍ਰਿਫਤਾਰ ਕੀਤਾ ਹੈ।


ਪੁਲਿਸ ਮੁਖੀ ਨੇ ਦੱਸਿਆ ਕਿ 27.04.24 ਨੂੰ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਅਤੇ ਕੋਰਟ ਕੰਪਲੈਕਸ, ਬਠਿੰਡਾ ਦੀਆਂ ਕੰਧਾਂ 'ਤੇ ਖਾਲਿਸਤਾਨ ਪੱਖੀ ਨਾਅਰੇ ਲਿਖੇ ਗਏ।  9.05.24 ਨੂੰ ਝੰਡੇਵਾਲ ਮੈਟਰੋ ਸਟੇਸ਼ਨ ਅਤੇ ਕਰੋਲ ਬਾਗ ਮੈਟਰੋ ਸਟੇਸ਼ਨ, ਦਿੱਲੀ ਵਿਖੇ ਖਾਲਿਸਤਾਨ ਪੱਖੀ ਨਾਅਰੇ ਲਿਖੇ ਗਏ ਅਤੇ ਇਹ ਫੋਟੋਆਂ/ਵੀਡੀਓ ਗੁਰਪਤਵੰਤ ਸਿੰਘ ਪੰਨੂ ਨੂੰ ਭੇਜੀਆਂ।


ਡੀਜੀਪੀ ਨੇ ਦੱਸਿਆ ਕਿ ਮਾਮਲੇ ਨੂੰ ਸੁਲਝਾਉਣ ਲਈ ਪੇਸ਼ੇਵਰ ਅਤੇ ਵਿਗਿਆਨਕ ਤਰੀਕੇ ਨਾਲ ਜਾਂਚ ਕੀਤੀ ਗਈ ਹੈ ਪੰਜਾਬ ਪੁਲਿਸ  ਸੂਬੇ ਵਿੱਚ ਸ਼ਾਂਤੀ ਅਤੇ ਸਦਭਾਵਨਾ ਬਣਾਈ ਰੱਖਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ


ਨੋਟ  : -  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।