ਰੋਪੜ: ਆਮ ਆਦਮੀ ਪਾਰਟੀ ਦੇ ਰੋਪੜ ਤੋਂ ਵਿਧਾਇਕ ਅਮਰਜੀਤ ਸੰਦੋਆ ‘ਤੇ ਹਮਲਾ ਕਰਨ ਦੇ ਇਲਜ਼ਾਮ ਵਿੱਚ ਤਿੰਨ ਬੰਦਿਆਂ ਨੂੰ ਹਿਰਾਸਤ ਵਿੱਚ ਲਿਆ ਗਿਆ। ਰੋਪੜ ਦੇ ਐਸਐਸਪੀ ਰਾਜ ਬਚਨ ਸਿੰਘ ਸੰਧੂ ਨੇ ਕਿਹਾ ਕਿ ਮਾਮਲੇ ਦੀ ਜਾਂਚ ਜਾਰੀ ਹੈ। ਜਲਦ ਹੀ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਕੀਤੀ ਜਾਏਗੀ। ਉਨ੍ਹਾਂ ਕਿਹਾ ਕਿ ਅਜਵਿੰਦਰ ਸਿੰਘ ਸਰਪੰਚ ਤੇ ਉਸ ਦੇ ਦੋ ਸਾਥੀਆਂ ਨੂੰ ਹਿਰਾਸਤ ਵਿੱਚ ਲਿਆ ਗਿਆ ਹੈ। ਉਨ੍ਹਾਂ ਤੋਂ ਪੁੱਛਗਿੱਛ ਜਾਰੀ ਹੈ।   ਯਾਦ ਰਹੇ ਅੱਜ ਆਮ ਆਦਮੀ ਪਾਰਟੀ ਦੇ ਵਿਧਾਇਕ ਅਮਰਜੀਤ ਸੰਦੋਆ ‘ਤੇ ਨੂਰਪੁਰ ਬੇਦੀ ਦੇ ਬੇਈਂ ਹਾਰਾ ਪਿੰਡ ਵਿੱਚ ਮਈਨਿੰਗ ਮਾਫੀਆ ਨੇ ਹਮਲਾ ਕਰ ਦਿੱਤਾ ਸੀ। ਹਮਲੇ ‘ਚ ਸੰਦੋਆ ‘ਤੇ ਸੱਟਾਂ ਲੱਗੀਆਂ ਤੇ ਸਿਵਲ ਹਸਪਤਾਲ ਨੇ ਉਨ੍ਹਾਂ ਨੂੰ ਪੀਜੀਆਈ ਰੈਫਰ ਕਰ ਦਿੱਤਾ ਹੈ। ਸੰਦੋਆ ਨੇ ਪਿਛਲੇ ਲੰਮੇ ਸਮੇਂ ਤੋਂ ਸਤਲੁਜ ਦਰਿਆ ਵਿੱਚ ਸਰਗਰਮ ਮਾਈਨਿੰਗ ਮਾਫੀਆ ਵਿਰੁੱਧ ਮੁਹਿੰਮ ਛੇੜੀ ਹੋਈ ਹੈ। ਬੀਤੇ ਦਿਨੀਂ ਖਰੜ ਨੇੜੇ ਮਾਈਨਿੰਗ ਮਾਫ਼ੀਆ ਨੇ ਜੰਗਲਾਤ ਮਹਿਕਮੇ ਦੇ ਤਿੰਨ ਅਧਿਕਾਰੀਆਂ ਨੂੰ ਬੁਰੀ ਤਰ੍ਹਾਂ ਕੁੱਟਿਆ ਸੀ। ਇਨ੍ਹਾਂ ‘ਚੋਂ ਇੱਕ ਦੀ ਹਾਲਤ ਗੰਭੀਰ ਬਣੀ ਹੋਈ ਹੈ।