Punjab Police: ਹਥਿਆਰ ਤੇ ਜਿੰਦਾ ਕਾਰਤੂਸਾਂ ਸਮੇਤ 3 ਗ੍ਰਿਫ਼ਤਾਰ, ਕਾਰ ਪਾਰਕਿੰਗ ਨੂੰ ਲੈ ਕੇ ਚਲਾਈਆਂ ਸੀ ਗੋਲ਼ੀਆਂ
ਥਾਣਾ ਸਿਟੀ ਸ੍ਰੀ ਮੁਕਤਸਰ ਸਾਹਿਬ ਕਿਸ਼ੋਰ ਕੁਮਾਰ ਨੇ ਸ਼ਿਕਾਇਤ ਦਰਜ ਕਰਵਾਈ ਸੀ ਕਿ ਵਿੱਕੀ ਅਤੇ ਇਸ ਦੇ ਸਾਥੀਆਂ ਨੇ ਉਨ੍ਹਾਂ ਦੇ ਘਰ ਉੱਤੇ ਗੋਲ਼ੀਬਾਰੀ ਕੀਤੀ ਸੀ ਜਿਸ ਤੋਂ ਬਾਅਦ ਪੁਲਿਸ ਨੇ ਮਾਮਲਾ ਦਰਜ ਕਰਕੇ ਇਨ੍ਹਾਂ ਦੀ ਭਾਲ ਸ਼ੁਰੂ ਕਰ ਦਿੱਤੀ ਸੀ।।
ਸ੍ਰੀ ਮੁਕਤਸਰ ਸਾਹਿਬ (ਅਸ਼ਫਾਕ ਢੁੱਡੀ): ਸਰਕਾਰ ਵੱਲੋਂ ਮਿਲੀ ਖੁੱਲ੍ਹ ਤੋਂ ਬਾਅਦ ਪੰਜਾਬ ਪੁਲਿਸ ਲਗਾਤਾਰ ਸ਼ਰਾਰਤੀ ਅਨਸਰਾ ਖ਼ਿਲਾਫ਼ ਕਾਰਵਾਈ ਕਰ ਰਹੀ ਹੈ। ਇਸ ਤਹਿਤ ਸ੍ਰੀ ਮੁਕਤਸਰ ਸਾਹਿਬ ਵਿੱਚ ਪੁਲਿਸ ਨੂੰ ਉਸ ਸਮੇਂ ਸਫਲਤਾ ਮਿਲੀ ਜਦੋਂ ਪੁਲਿਸ ਵੱਲੋਂ ਤਿੰਨ ਵਿਅਕਤੀਆਂ ਨੂੰ ਕਾਬੂ ਕੀਤਾ ਜਿਨਾਂ ਪਾਸੋਂ ਦੋ .32 ਬੋਰ ਪਿਸਟਲ, 4 ਕਾਰਤੂਸ ਜਿੰਦਾ ਅਤੇ 2 ਖੋਲ ਬਰਾਮਦ ਹੋਏ ਹਨ
ਜ਼ਿਕਰ ਕਰ ਦਈਏ ਕਿ ਥਾਣਾ ਸਿਟੀ ਸ੍ਰੀ ਮੁਕਤਸਰ ਸਾਹਿਬ ਕਿਸ਼ੋਰ ਕੁਮਾਰ ਨੇ ਸ਼ਿਕਾਇਤ ਦਰਜ ਕਰਵਾਈ ਸੀ ਕਿ ਵਿੱਕੀ ਅਤੇ ਇਸ ਦੇ ਸਾਥੀਆਂ ਨੇ ਉਨ੍ਹਾਂ ਦੇ ਘਰ ਉੱਤੇ ਗੋਲ਼ੀਬਾਰੀ ਕੀਤੀ ਸੀ ਜਿਸ ਤੋਂ ਬਾਅਦ ਪੁਲਿਸ ਨੇ ਮਾਮਲਾ ਦਰਜ ਕਰਕੇ ਇਨ੍ਹਾਂ ਦੀ ਭਾਲ ਸ਼ੁਰੂ ਕਰ ਦਿੱਤੀ ਸੀ।। ਇਸ ਦੌਰਾਨ ਪੁਲਿਸ ਵੱਲੋਂ ਕਾਰਵਾਈ ਕਰਦੇ ਹੋਏ ਵਿੱਕੀ ਅਤੇ ਇਸ ਦੇ ਸਾਥੀ ਜੋਬਨ ਸਿੰਘ (ਜਿਲ੍ਹਾ ਸ੍ਰੀ ਅੰਮ੍ਰਿਤਸਰ ਸਾਹਿਬ) ਪਵਨਦੀਪ ਸਿੰਘ (ਜਿਲ੍ਹਾ ਸ੍ਰੀ ਅੰਮ੍ਰਿਤਸਰ ਸਾਹਿਬ) ਨੂੰ ਕਾਬੂ ਕਰ ਇਨ੍ਹਾਂ ਪਾਸੋਂ ਵਾਰਦਾਤ ਵਿੱਚ ਵਰਤੇ ਦੋ .32 ਬੋਰ ਪਿਸਟਲ, 4 ਕਾਰਤੂਸ ਜਿੰਦਾ ਅਤੇ 2 ਖੋਲ ਬਰਾਮਦ ਹੋਏ ਹਨ।
ਪਾਰਕਿੰਗ ਨੂੰ ਲੈ ਕੇ ਸ਼ੁਰੂ ਹੋਇਆ ਸੀ ਸਾਰਾ ਵਿਵਾਦ
ਜਾਂਚ ਮੁਤਾਬਕਸ ਵਿੱਕੀ ਦੀ ਸ਼ਿਕਾਇਤਕਤਰਾ ਕਿਸ਼ੋਰ ਨਾਲ ਕਾਰ ਪਾਰਕਿੰਗ ਨੂੰ ਲੈ ਕੇ ਕੁਝ ਵਿਵਾਦ ਚੱਲ ਰਿਹਾ ਸੀ ਜਿਸ ਦੀ ਰੰਜਿਸ਼ ਕਰਕੇ ਵਿੱਕੀ ਨੇ ਆਪਣੇ ਸਾਥੀਆਂ ਨਾਲ ਮਿਲ ਕੇ ਕਿਸ਼ੋਰ ਕੁਮਾਰ ਦੇ ਘਰ ਵਿੱਚ ਫਾਇਰਿੰਗ ਅਤੇ ਇੱਟਾਂ ਰੋੜੇ ਚਲਾਏ ਸੀ। ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਇਨ੍ਹਾਂ ਨੂੰ ਅਦਾਲਤ ਵਿੱਚ ਪੇਸ਼ ਕਰਕੇ ਰਿਮਾਂਡ ਹਾਸਲ ਕੀਤਾ ਜਾਵੇਗਾ ਜਿਸ ਤੋਂ ਬਾਅਦ ਹੋਰ ਖ਼ੁਲਾਸੇ ਹੋਣ ਦੀ ਉਮੀਦ ਹੈ।
ਨੋਟ : - ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।
Join Our Official Telegram Channel : -
https://t.me/abpsanjhaofficial
ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :