ਪੰਜਾਬ ਦੇ ਪੁਲਿਸ ਥਾਣਿਆਂ ‘ਤੇ ਹਮਲਾ ਕਰਨ ਦੀ ਸਾਜ਼ਿਸ਼ ! ਹੈਂਡ ਗ੍ਰਨੇਡ ਤੇ ਅਸਲੇ ਸਮੇਤ ਬੱਬਰ ਖਾਲਸਾ ਦੇ 3 ਸਾਥੀ ਗ੍ਰਿਫ਼ਤਾਰ, ਜਾਣੋ ਕੌਣ ਹੈ ਸਾਜ਼ਿਸ਼ਘਾੜਾ ?
ਪੁਲਿਸ ਨੇ ਇੱਕ ਨਾਬਾਲਗ ਸਮੇਤ ਤਿੰਨ ਦੋਸ਼ੀਆਂ ਨੂੰ ਗ੍ਰਿਫਤਾਰ ਕੀਤਾ ਹੈ। ਉਨ੍ਹਾਂ ਤੋਂ 2 ਹੈਂਡ ਗ੍ਰਨੇਡ, 1 ਗਲੋਕ ਪਿਸਤੌਲ ਅਤੇ ਹੋਰ ਵਿਸਫੋਟਕ ਸਮੱਗਰੀ ਬਰਾਮਦ ਕੀਤੀ ਗਈ ਹੈ।

Punjab Police: ਪੰਜਾਬ ਪੁਲਿਸ ਦੇ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ, ਮੋਹਾਲੀ ਨੇ ਪਾਕਿਸਤਾਨੀ ਆਈਐਸਆਈ ਸਮਰਥਿਤ ਬੱਬਰ ਖਾਲਸਾ ਇੰਟਰਨੈਸ਼ਨਲ (BKI) ਦੇ ਅੱਤਵਾਦੀ ਨੈੱਟਵਰਕ ਦਾ ਪਰਦਾਫਾਸ਼ ਕੀਤਾ ਹੈ। ਇਹ ਮਾਡਿਊਲ ਯੂਕੇ ਸਥਿਤ ਨਿਸ਼ਾਨ ਸਿੰਘ ਤੇ ਪਾਕਿਸਤਾਨ ਸਥਿਤ ਅੱਤਵਾਦੀ ਹਰਵਿੰਦਰ ਰਿੰਦਾ ਦੁਆਰਾ ਚਲਾਇਆ ਜਾ ਰਿਹਾ ਸੀ।
ਪੁਲਿਸ ਨੇ ਇੱਕ ਨਾਬਾਲਗ ਸਮੇਤ ਤਿੰਨ ਦੋਸ਼ੀਆਂ ਨੂੰ ਗ੍ਰਿਫਤਾਰ ਕੀਤਾ ਹੈ। ਉਨ੍ਹਾਂ ਤੋਂ 2 ਹੈਂਡ ਗ੍ਰਨੇਡ, 1 ਗਲੋਕ ਪਿਸਤੌਲ ਅਤੇ ਹੋਰ ਵਿਸਫੋਟਕ ਸਮੱਗਰੀ ਬਰਾਮਦ ਕੀਤੀ ਗਈ ਹੈ।
ਪੁਲਿਸ ਦੇ ਅਨੁਸਾਰ, ਦੋਸ਼ੀ ਅੰਮ੍ਰਿਤਸਰ ਵਿੱਚ ਪੁਲਿਸ ਥਾਣਿਆਂ 'ਤੇ ਹਮਲਾ ਕਰਨ ਤੇ ਉਨ੍ਹਾਂ ਨੂੰ ਨਿਸ਼ਾਨਾ ਬਣਾਉਣ ਦੀ ਯੋਜਨਾ ਬਣਾ ਰਹੇ ਸਨ। ਪੁਲਿਸ ਦਾ ਦਾਅਵਾ ਹੈ ਕਿ ਉਨ੍ਹਾਂ ਦੀ ਗ੍ਰਿਫਤਾਰੀ ਨੇ ਇੱਕ ਵੱਡੀ ਅੱਤਵਾਦੀ ਸਾਜ਼ਿਸ਼ ਨੂੰ ਨਾਕਾਮ ਕਰ ਦਿੱਤਾ ਹੈ ਅਤੇ ਕਈ ਜਾਨਾਂ ਬਚਾਈਆਂ ਹਨ।
In an intelligence-led operation, the State Special Operation Cell (#SSOC) Mohali has successfully busted a #Pak ISI-backed Babbar Khalsa International (#BKI) terror module, being operated by #UK-based Nishan Singh and #Pakistan-based terrorist Harwinder Rinda. Three associates,… pic.twitter.com/Rx6uzFxYJo
— DGP Punjab Police (@DGPPunjabPolice) June 27, 2025
ਗ੍ਰਿਫਤਾਰ ਦੋਸ਼ੀਆਂ ਦੀ ਪਛਾਣ ਸਹਿਜਪਾਲ ਸਿੰਘ ਅਤੇ ਵਿਕਰਮਜੀਤ ਸਿੰਘ ਵਜੋਂ ਹੋਈ ਹੈ। ਦੋਵੇਂ ਅੰਮ੍ਰਿਤਸਰ ਦਿਹਾਤੀ ਦੇ ਰਾਮਦਾਸ ਦੇ ਰਹਿਣ ਵਾਲੇ ਹਨ। ਜਦੋਂ ਕਿ ਇੱਕ ਦੋਸ਼ੀ ਵੀ ਨਾਬਾਲਗ ਹੈ।
ਪੰਜਾਬ ਪੁਲਿਸ ਦੇ ਡੀਜੀਪੀ ਗੌਰਵ ਯਾਦਵ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ 'ਤੇ ਪੋਸਟ ਕਰਕੇ ਇਹ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਕਿ ਗ੍ਰਿਫਤਾਰ ਕੀਤੇ ਗਏ ਲੋਕਾਂ ਤੋਂ ਦੋ ਹੈਂਡ ਗ੍ਰਨੇਡ, ਇੱਕ ਗਲੋਕ ਪਿਸਤੌਲ ਤੇ ਗੋਲਾ ਬਾਰੂਦ ਬਰਾਮਦ ਕੀਤਾ ਗਿਆ ਹੈ।
ਪੁਲਿਸ ਨੇ ਇਸ ਸਬੰਧ ਵਿੱਚ ਮੋਹਾਲੀ ਪੁਲਿਸ ਸਟੇਸ਼ਨ ਵਿੱਚ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ ਵਿੱਚ ਬੀਐਨਐਸ ਅਤੇ ਵਿਸਫੋਟਕ ਐਕਟ ਦੀਆਂ ਸਬੰਧਤ ਧਾਰਾਵਾਂ ਤਹਿਤ ਐਫਆਈਆਰ ਦਰਜ ਕੀਤੀ ਹੈ। ਪੁਲਿਸ ਦਾ ਕਹਿਣਾ ਹੈ ਕਿ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਜਲਦੀ ਹੀ ਇਸ ਮਾਮਲੇ ਵਿੱਚ ਕਈ ਹੋਰ ਖੁਲਾਸੇ ਹੋਣਗੇ। ਪੁਲਿਸ ਅਧਿਕਾਰੀਆਂ ਦਾ ਦਾਅਵਾ ਹੈ ਕਿ ਪੁਲਿਸ ਅੱਤਵਾਦੀ ਸੰਗਠਨਾਂ ਨੂੰ ਖਤਮ ਕਰਨ ਵਿੱਚ ਲਗਾਤਾਰ ਲੱਗੀ ਹੋਈ ਹੈ।
ਨੋਟ : - ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।






















