ਖ਼ਤਰੇ ਦੇ ਸਾਏ ਹੇਠ ਪੰਜਾਬ ! ਮੋਹਾਲੀ 'ਚ ISI ਅੱਤਵਾਦੀ ਦੇ 3 ਸਾਥੀ ਅਸਲੇ ਸਮੇਤ ਗ੍ਰਿਫ਼ਤਾਰ, ਕਰਨੀ ਸੀ ਕੋਈ ਵੱਡੀ ਵਾਰਦਾਤ ?
ਪੰਜਾਬ ਪੁਲਿਸ ਦੇ ਡੀਜੀਪੀ ਗੌਰਵ ਯਾਦਵ ਨੇ ਕਿਹਾ - ਖੁਫੀਆ ਜਾਣਕਾਰੀ ਦੇ ਆਧਾਰ 'ਤੇ, ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (SSOC) ਮੋਹਾਲੀ ਨੇ ਪਾਕਿਸਤਾਨ ਸਥਿਤ BKI ਅੱਤਵਾਦੀ ਹਰਵਿੰਦਰ ਸਿੰਘ ਉਰਫ਼ ਰਿੰਦਾ ਦੇ ਨੈੱਟਵਰਕ ਦੇ ਇੱਕ ਵੱਡੇ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ।
Punjab News: ਪੰਜਾਬ ਪੁਲਿਸ ਦੇ ਸਪੈਸ਼ਲ ਆਪ੍ਰੇਸ਼ਨ ਸੈੱਲ ਯਾਨੀ SSOC ਮੋਹਾਲੀ ਦੀ ਟੀਮ ਨੇ ਪਾਕਿਸਤਾਨ ਵਿੱਚ ਬੈਠੇ ISI ਅੱਤਵਾਦੀ ਹਰਵਿੰਦਰ ਰਿੰਦਾ ਦੇ ਨੈੱਟਵਰਕ ਦਾ ਪਰਦਾਫਾਸ਼ ਕੀਤਾ ਹੈ। ਇਹ ਜਾਣਕਾਰੀ ਪੰਜਾਬ ਪੁਲਿਸ ਦੇ ਡੀਜੀਪੀ ਗੌਰਵ ਯਾਦਵ ਨੇ ਸਾਂਝੀ ਕੀਤੀ ਹੈ।
ਪੁਲਿਸ ਨੇ ਇਸ ਮਾਮਲੇ ਵਿੱਚ ਤਿੰਨ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ ਜਿਸ ਵਿੱਚ ਦੋ ਦੋਸ਼ੀ ਮਹਾਰਾਸ਼ਟਰ ਦੇ ਹਨ ਤੇ ਇੱਕ ਦੋਸ਼ੀ ਰੋਪੜ ਦਾ ਰਹਿਣ ਵਾਲਾ ਹੈ। ਪੁਲਿਸ ਨੇ ਮੁਲਜ਼ਮਾਂ ਤੋਂ ਇੱਕ ਪੰਪ ਐਕਸ਼ਨ ਗਨ ਤੇ ਇੱਕ ਪਿਸਤੌਲ ਬਰਾਮਦ ਕੀਤਾ ਹੈ। ਜਲਦੀ ਹੀ ਪੁਲਿਸ ਤਿੰਨਾਂ ਮੁਲਜ਼ਮਾਂ ਨੂੰ ਮੋਹਾਲੀ ਅਦਾਲਤ ਵਿੱਚ ਪੇਸ਼ ਕਰੇਗੀ ਅਤੇ ਪੁੱਛਗਿੱਛ ਲਈ ਰਿਮਾਂਡ 'ਤੇ ਲਵੇਗੀ।
ਪੰਜਾਬ ਪੁਲਿਸ ਦੇ ਡੀਜੀਪੀ ਗੌਰਵ ਯਾਦਵ ਨੇ ਕਿਹਾ - ਖੁਫੀਆ ਜਾਣਕਾਰੀ ਦੇ ਆਧਾਰ 'ਤੇ, ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (SSOC) ਮੋਹਾਲੀ ਨੇ ਪਾਕਿਸਤਾਨ ਸਥਿਤ BKI ਅੱਤਵਾਦੀ ਹਰਵਿੰਦਰ ਸਿੰਘ ਉਰਫ਼ ਰਿੰਦਾ ਦੇ ਨੈੱਟਵਰਕ ਦੇ ਇੱਕ ਵੱਡੇ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ।
ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਦੀ ਪਛਾਣ ਜਗਜੀਤ ਸਿੰਘ ਉਰਫ਼ ਜੱਗੀ ਵਾਸੀ ਨਾਂਦੇੜ, ਮਹਾਰਾਸ਼ਟਰ, ਸ਼ੁਭਮ ਖੇਲਬੂਡੇ ਵਾਸੀ ਨਾਂਦੇੜ (ਮਹਾਰਾਸ਼ਟਰ) ਤੇ ਗੁਰਦੀਪ ਸਿੰਘ ਉਰਫ਼ ਦੀਪਾ ਵਾਸੀ ਰਾਏਪੁਰ, ਥਾਣਾ ਨੂਰਪੁਰ ਬੇਦੀ (ਰੋਪੜ) ਵਜੋਂ ਹੋਈ ਹੈ।
In an intelligence-led operation, the State Special Operation Cell (#SSOC) Mohali has dismantled a key module of #Pakistan-based BKI terrorist Harvinder Singh @ Rinda’s network, backed by Pakistan’s ISI, with the arrest of:
— DGP Punjab Police (@DGPPunjabPolice) March 15, 2025
1. Jagjit Singh @ Jaggi r/o Nanded, #Maharashtra,… pic.twitter.com/zvDW6A1pal
DGP ਯਾਦਵ ਨੇ ਕਿਹਾ ਕਿ ਜਗਜੀਤ ਉਰਫ਼ ਜੱਗੀ ਨੇ 10 ਫਰਵਰੀ ਨੂੰ ਨਾਂਦੇੜ ਵਿੱਚ ਹੋਏ ਇੱਕ ਕਤਲ ਵਿੱਚ ਸ਼ਾਮਲ ਨਿਸ਼ਾਨੇਬਾਜ਼ਾਂ ਲਈ ਲੌਜਿਸਟਿਕਸ, ਸੁਰੱਖਿਅਤ ਪਨਾਹਗਾਹ ਤੇ ਤਾਲਮੇਲ ਦੀ ਸਹੂਲਤ ਦੇਣ ਵਿੱਚ ਮੁੱਖ ਭੂਮਿਕਾ ਨਿਭਾਈ ਜਿਸਦੀ ਸਾਜ਼ਿਸ਼ ਰਿੰਦਾ ਨੇ ਸਰਹੱਦ ਪਾਰ ਤੋਂ ਰਚੀ ਸੀ।
ਜਾਂਚ ਵਿੱਚ ਜੇਲ੍ਹ ਵਿੱਚ ਬੰਦ ਗੈਂਗਸਟਰ ਦਿਲਪ੍ਰੀਤ ਉਰਫ਼ ਬਾਬਾ, ਜੋ ਕਿ ਰਿੰਦਾ ਦਾ ਪੁਰਾਣਾ ਸਾਥੀ ਸੀ, ਦੀ ਭੂਮਿਕਾ ਦਾ ਵੀ ਖੁਲਾਸਾ ਹੋਇਆ, ਜਿਸਨੇ ਪੰਜਾਬ ਵਿੱਚ ਮੁਲਜ਼ਮਾਂ ਲਈ ਸੁਰੱਖਿਅਤ ਪਨਾਹਗਾਹਾਂ ਦਾ ਪ੍ਰਬੰਧ ਕੀਤਾ ਸੀ।
ਪੁਲਿਸ ਨੇ ਮੁਲਜ਼ਮਾਂ ਤੋਂ ਇੱਕ .32 ਬੋਰ ਦਾ ਪਿਸਤੌਲ, 8 ਜ਼ਿੰਦਾ ਕਾਰਤੂਸ ਤੇ ਇੱਕ 12 ਬੋਰ ਪੰਪ ਐਕਸ਼ਨ ਗੰਨ ਅਤੇ 15 ਜ਼ਿੰਦਾ ਕਾਰਤੂਸ ਬਰਾਮਦ ਕੀਤੇ ਹਨ।
ਇਹ ਕਾਰਵਾਈ ਵੱਖ-ਵੱਖ ਰਾਜਾਂ ਵਿੱਚ ਫੈਲੇ ਇੱਕ ਸੁਚੱਜੇ ਢੰਗ ਨਾਲ ਸੰਗਠਿਤ ਅੱਤਵਾਦ ਅਤੇ ਅਪਰਾਧ ਸਿੰਡੀਕੇਟ 'ਤੇ ਇੱਕ ਮਹੱਤਵਪੂਰਨ ਸੱਟ ਮਾਰਦੀ ਹੈ, ਜੋ ਕਿ ਬੀਕੇਆਈ ਅੱਤਵਾਦੀ ਦੇ ਹੁਕਮਾਂ 'ਤੇ ਕੰਮ ਕਰ ਰਿਹਾ ਸੀ।






















