Road Accident: ਬੱਸ ਤੇ ਮੋਟਰਸਾਈਕਲ ਦੀ ਭਿਆਨਕ ਟੱਕਰ 'ਚ 2 ਸਕੇ ਭਰਾਵਾਂ ਸਮੇਤ 3 ਦੀ ਮੌਤ
Punjab Accident: ਟੱਕਰ ਇਨ੍ਹੀ ਜ਼ਬਰਦਸਤ ਸੀ ਕਿ ਮੋਟਰਸਾਈਕਲ ਸਵਾਰ 3 ਵਿਅਕਤੀਆਂ ਵਿੱਚੋ 2 ਦੀ ਮੌਕੇ ਤੇ ਮੌਤ ਹੋ ਗਈ ਅਤੇ 1 ਨੇ ਹਸਪਤਾਲ ਜਾਕੇ ਦਮ ਤੋੜ ਦਿੱਤਾ। ਇਸ ਹਾਦਸੇ ਤੋਂ ਤੁਰੰਤ ਬਾਅਦ ਬੱਸ ਡਰਾਈਵਰ ਮੌਕੇ ਤੇ ਫ਼ਰਾਰ ਹੋ ਗਿਆ।
Road Accident: ਗੜ੍ਹਸ਼ੰਕਰ-ਚੰਡੀਗੜ੍ਹ ਰੋਡ 'ਤੇ ਪਿੰਡ ਪਨਾਮ ਨੇੜੇ ਰਾਜਧਾਨੀ ਕੰਪਨੀ ਦੀ ਪ੍ਰਾਈਵੇਟ ਬੱਸ ਤੇ ਮੋਟਰਸਾਈਕਲ ਦੀ ਟੱਕਰ 'ਚ ਮੋਟਰਸਾਈਕਲ ਸਵਾਰ 2 ਸਕੇ ਭਰਾਵਾਂ ਸਮੇਤ 3 ਵਿਅਕਤੀਆਂ ਦੀ ਮੌਤ ਹੋਣ ਦੀ ਦੁੱਖਦਾਈ ਖਬਰ ਸਾਹਮਣੇ ਆਈ ਹੈ।
ਤੇਜ਼ ਰਫ਼ਤਾਰ ਬੱਸ ਕਾਰਨ 3 ਦੀ ਹੋਈ ਮੌਤ
ਜਾਣਕਾਰੀ ਮੁਤਾਬਕ, ਬੱਸ ਚੰਡੀਗੜ੍ਹ ਤੋਂ ਗੜ੍ਹਸ਼ੰਕਰ ਵੱਲ ਨੂੰ ਆ ਰਹੀ ਸੀ ਤੇ ਮੋਟਰਸਾਈਕਲ ਸਵਾਰ 3 ਵਿਅਕਤੀ ਗੜ੍ਹਸ਼ੰਕਰ ਤੋਂ ਬਲਾਚੌਰ ਵਾਲੀ ਸਾਈਡ ਨੂੰ ਜਾ ਰਹੇ ਸੀ, ਤਾਂ ਜਦੋਂ ਇਹ ਪਿੰਡ ਪਨਾਮ ਦੇ ਨੇੜੇ ਪੁੱਜੇ ਤਾਂ ਇਨ੍ਹਾਂ ਦੀ ਆਪਸ ਵਿੱਚ ਭਿਆਨਕ ਟੱਕਰ ਹੋ ਗਈ। ਟੱਕਰ ਇਨ੍ਹੀ ਜ਼ਬਰਦਸਤ ਸੀ ਕਿ ਮੋਟਰਸਾਈਕਲ ਸਵਾਰ 3 ਵਿਅਕਤੀਆਂ ਵਿੱਚੋ 2 ਦੀ ਮੌਕੇ ਤੇ ਮੌਤ ਹੋ ਗਈ ਅਤੇ 1 ਨੇ ਹਸਪਤਾਲ ਜਾਕੇ ਦਮ ਤੋੜ ਦਿੱਤਾ। ਇਸ ਹਾਦਸੇ ਤੋਂ ਤੁਰੰਤ ਬਾਅਦ ਬੱਸ ਡਰਾਈਵਰ ਮੌਕੇ ਤੇ ਫ਼ਰਾਰ ਹੋ ਗਿਆ। ਮੌਕੇ 'ਤੇ ਮੌਜੂਦ ਲੋਕਾਂ ਨੇ ਦੱਸਿਆ ਕਿ ਹਾਦਸਾ ਬੱਸ ਦੀ ਰਫਤਾਰ ਤੇਜ਼ ਹੋਣ ਨਾਲ ਵਾਪਰਿਆ।
2 ਸਕੇ ਭਰਾਵਾਂ ਦੀ ਹੋਈ ਮੌਤ
ਇਸ ਹਾਦਸੇ ਵਿੱਚ ਮ੍ਰਿਤਕਾਂ ਦੀ ਪਛਾਣ ਨਿੱਕੂ, ਰੌਕੀ ਤੇ ਜਗਦੀਸ਼ ਰਾਮ ਵਜੋਂ ਹੋਈ ਹੈ। ਇਹ ਸਾਰੇ ਪਿੰਡ ਪੰਚਨੰਗਲਾਂ ਦੇ ਰਹਿਣ ਵਾਲੇ ਸਨ ਜਿਨ੍ਹਾਂ ਵਿੱਚ ਨਿੱਕੂ ਤੇ ਰੌਕੀ ਦੋਵੇਂ ਸਕੇ ਭਰਾ ਸਨ। ਥਾਣਾ ਗੜ੍ਹਸ਼ੰਕਰ ਪੁਲਿਸ ਨੇ ਮੌਕੇ ਤੇ ਪਹੁੰਚਕੇ ਮ੍ਰਿਤਕਾਂ ਦੀ ਦੇਹਾਂ ਨੂੰ ਪੋਸਟਮਾਰਟਮ ਲਈ ਸਿਵਿਲ ਹਸਪਤਾਲ ਦੇ ਵਿੱਚ ਲਿਆਂਦਾ ਹੈ।
ਬਿਆਨਾਂ ਦੇ ਆਧਾਰ ਉੱਤੇ ਕੀਤੀ ਜਾਵੇਗੀ ਕਾਰਵਾਈ
ਇਸ ਬਾਬਤ ਏ.ਐੱਸ.ਆਈ ਸੁਖਵਿੰਦਰ ਸਿੰਘ ਨੇ ਦੱਸਿਆ ਕਿ ਮ੍ਰਿਤਕਾਂ ਦੇ ਪਰਿਵਾਰ ਦੇ ਬਿਆਨਾਂ 'ਤੇ ਬਣਦੀ ਕਾਰਵਾਈ ਕੀਤੀ ਜਾਵੇਗੀ ਤੇ ਮ੍ਰਿਤਕਾਂ ਦਾ ਪੋਸਟਮਾਰਟਮ ਕਰਵਾਕੇ ਦੇਹਾਂ ਪਰਿਵਾਰ ਦੇ ਹਵਾਲੇ ਕੀਤੀਆਂ ਜਾਣਗੀਆਂ।
ਇਹ ਵੀ ਪੜ੍ਹੋ: ਵੱਡੀ ਖ਼ਬਰ ! ਸਕੂਲ ਵੈਨ ਨੂੰ ਲੱਗੀ ਭਿਆਨਕ ਅੱਗ, ਬੱਚਿਆ ਦੀ ਛੁੱਟੀ ਵੇਲੇ ਵਾਪਰਿਆ ਹਾਦਸਾ
ਨੋਟ : - ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।