ਪਠਾਨਕੋਟ : ਪੰਜਾਬ ਦੇ ਮੋਗਾ ਜ਼ਿਲ੍ਹੇ ਦੇ ਪਿੰਡ ਮੱਲਕੇ ਵਿੱਚ ਬੇਅਦਬੀ ਦੇ ਮਾਮਲੇ ਵਿੱਚ ਅਦਾਲਤ ਨੇ ਬੀਤੇ ਕੱਲ ਤਿੰਨ ਦੋਸ਼ੀਆਂ ਨੂੰ ਤਿੰਨ-ਤਿੰਨ ਸਾਲ ਦੀ ਸਜ਼ਾ ਸੁਣਾਈ ਗਈ ਹੈ। ਜਾਣਕਾਰੀ ਅਨੁਸਾਰ ਤਿੰਨੋਂ ਦੋਸ਼ੀ ਡੇਰਾ ਸੱਚਾ ਸੌਦਾ ਨਾਲ ਸਬੰਧਤ ਹਨ। ਭਾਜਪਾ ਨੇਤਾ ਅਤੇ ਸਾਬਕਾ ਕੈਬਨਿਟ ਮੰਤਰੀ ਮਾਸਟਰ ਮੋਹਨ ਲਾਲ ਨੇ ਭਾਜਪਾ ਆਗੂ ਮਨਜਿੰਦਰ ਸਿਰਸਾ ਦੇ ਬਿਆਨ ਦਾ ਵਿਰੋਧ ਕੀਤਾ ਹੈ ਅਤੇ ਕਿਹਾ ਕਿ ਸਜ਼ਾ ਦੇਣਾ ਅਦਾਲਤ ਦਾ ਕੰਮ ਹੈ। 

 

ਬੇਅਦਬੀ ਕਾਂਡ ਨੂੰ ਲੈ ਕੇ ਪਿਛਲੇ ਕਾਫੀ ਸਮੇਂ ਤੋਂ ਸਿਆਸੀ ਗਲਿਆਰਿਆਂ 'ਚ ਸਿਆਸਤ ਦੇਖਣ ਨੂੰ ਮਿਲ ਰਹੀ ਸੀ। ਇਸ ਮੁੱਦੇ 'ਤੇ ਕਿਸੇ ਨਾ ਕਿਸੇ ਸਿਆਸੀ ਪਾਰਟੀ ਵੱਲੋਂ ਵਿਵਾਦਤ ਬਿਆਨ ਵੀ ਦਿੱਤੇ ਜਾ ਰਹੇ ਸਨ ਪਰ  ਅਦਾਲਤ ਨੇ ਇਤਿਹਾਸਕ ਫੈਸਲਾ ਸੁਣਾਉਂਦੇ ਹੋਏ 3 ਦੋਸ਼ੀਆਂ ਨੂੰ 3-3 ਸਾਲ ਦੀ ਸਜ਼ਾ ਸੁਣਾਈ ਗਈ ਹੈ।  ਇਸ ਮਾਮਲੇ ਨੂੰ ਲੈ ਕੇ ਸਿਆਸੀ ਪ੍ਰਤੀਕਿਰਿਆ ਸਾਹਮਣੇ ਆਉਣ ਲੱਗ ਪਈ ਹੈ। 

 

ਭਾਜਪਾ ਆਗੂ ਮਨਜਿੰਦਰ ਸਿੰਘ ਸਿਰਸਾ ਦਾ ਕਹਿਣਾ ਹੈ ਕਿ ਪੰਜਾਬ ਸਰਕਾਰ ਦੋਸ਼ੀਆਂ ਨੂੰ ਬਚਾਉਣ ਦੀ ਕੋਸ਼ਿਸ਼ ਕਰ ਰਹੀ ਹੈ, ਇਸ ਦੋਸ਼ 'ਚ 3 ਸਾਲ ਦੀ ਸਜ਼ਾ ਬਹੁਤ ਘੱਟ ਹੈ।  ਦੂਜੇ ਪਾਸੇ ਜੇਕਰ ਭਾਜਪਾ ਦੇ ਸਾਬਕਾ ਕੈਬਨਿਟ ਮੰਤਰੀ ਮਾਸਟਰ ਮੋਹਨ ਲਾਲ ਦੀ ਗੱਲ ਕਰੀਏ ਤਾਂ ਉਨ੍ਹਾਂ ਦਾ ਕਹਿਣਾ ਹੈ ਕਿ ਅਦਾਲਤ ਵੱਲੋਂ ਦਿੱਤੇ ਗਏ ਇਸ ਫੈਸਲੇ ਦਾ ਉਨ੍ਹਾਂ ਵੱਲੋਂ ਸਵਾਗਤ ਕੀਤਾ ਗਿਆ ਹੈ। 

 

ਬਾਕੀ ਰਹੀ ਗੱਲ ਮਨਜਿੰਦਰ ਸਿੰਘ ਸਿਰਸਾ ਦੀ ਤਾਂ ਉਨ੍ਹਾਂ ਨੇ ਜੋ ਕਿਹਾ ਉਹ ਉਨ੍ਹਾਂ ਦੀ ਰਾਏ ਹੋ ਸਕਦੀ ਹੈ ਪਰ ਸਜ਼ਾ ਦੇਣਾ ਅਦਾਲਤ ਦਾ ਕੰਮ ਹੈ, ਇਸ ਲਈ ਆਓ ਅਦਾਲਤ ਦੇ ਇਸ ਫੈਸਲੇ ਦੀ ਸ਼ਲਾਘਾ ਕਰੀਏ। ਪੰਜਾਬ 'ਚ ਬੇਅਦਬੀ ਦੇ ਮਾਮਲੇ 'ਚ ਪਹਿਲੀ ਵਾਰ ਮੋਗਾ ਦੀ ਅਦਾਲਤ ਨੇ ਸਜ਼ਾ ਸੁਣਾਈ ਹੈ। 5 ਦੋਸ਼ੀਆਂ 'ਚੋਂ 2 ਦੋਸ਼ੀਆਂ ਨੂੰ ਮਾਣਯੋਗ ਅਦਾਲਤ ਨੇ ਬਰੀ ਕਰ ਦਿੱਤਾ, 3 ਦੋਸ਼ੀਆਂ ਨੂੰ ਸਜ਼ਾ ਸੁਣਾਈ ਗਈ ਹੈ।

 

ਦਰਅਸਲ 'ਚ ਮੋਗਾ ਜ਼ਿਲੇ ਦੇ ਪਿੰਡ ਮੱਲਕੇ 'ਚ 4 ਨਵੰਬਰ 2015 ਨੂੰ ਬੇਅਦਬੀ ਦਾ ਮਾਮਲਾ ਸਾਹਮਣੇ ਆਇਆ ਸੀ, ਜਿਸ 'ਚ ਮੋਗਾ ਪੁਲਿਸ ਨੇ 5 ਦੋਸ਼ੀਆਂ ਖਿਲਾਫ ਐੱਫ.ਆਈ.ਆਰ ਨੰਬਰ 79 ਦਰਜ ਕੀਤੀ ਸੀ, ਜਿਸ 'ਚ 5 ਦੋਸ਼ੀ ਮੁੱਖ ਦੋਸ਼ੀ ਪਾਏ ਗਏ ਸਨ। ਇਸ ਦੀ ਜਾਂਚ ਐੱਸ.ਐਸ.ਆਈ.ਟੀ.ਰੱਖੜਾ ਦੀ ਟੀਮ ਨੇ ਦੱਸਿਆ ਕਿ ਉਕਤ 5 ਦੋਸ਼ੀ ਜ਼ਮਾਨਤ 'ਤੇ ਸਨ ਅਤੇ ਉਨ੍ਹਾਂ ਦਾ ਮੁੱਖ ਗਵਾਹ ਗੁਰਸੇਵਕ ਸਿੰਘ ਸੀ, ਜਿਸ ਦੇ ਬਿਆਨਾਂ 'ਤੇ ਮਾਮਲਾ ਦਰਜ ਕੀਤਾ ਗਿਆ ਸੀ।