ਫ਼ਰੀਦਕੋਟ: ਬਹਿਬਲ ਕਲਾਂ ਗੋਲ਼ੀਕਾਂਡ ਵਿੱਚ ਨਾਮਜ਼ਦ ਮੋਗਾ ਦੇ ਸਾਬਕਾ ਐਸਐਸਪੀ ਚਰਨਜੀਤ ਸ਼ਰਮਾ ਦੇ ਪੁਲਿਸ ਰਿਮਾਂਡ ਵਿੱਚ ਤਿੰਨ ਦਿਨ ਦਾ ਵਾਧਾ ਕਰ ਦਿੱਤਾ ਹੈ। ਪੁਲਿਸ ਨੇ ਪੰਜ ਦਿਨਾਂ ਦਾ ਰਿਮਾਂਡ ਮੰਗਿਆਂ ਸੀ ਪਰ ਅਦਾਲਤ ਨੇ ਤਿੰਨ ਦਿਨਾਂ ਲਈ ਪੁੱਛਗਿੱਛ ਕਰਨ ਦੀ ਆਗਿਆ ਦਿੱਤੀ ਹੈ। ਹੁਣ 7 ਫਰਵਰੀ ਨੂੰ ਐਸਐਸਪੀ ਸ਼ਰਮਾ ਦੀ ਦੁਬਾਰਾ ਪੇਸ਼ੀ ਹੋਵੇਗੀ।
ਅੱਠ ਦਿਨਾਂ ਦੇ ਪੁਲਿਸ ਰਿਮਾਂਡ ਖ਼ਤਮ ਹੋਣ ਬੇਅਦਬੀ ਤੇ ਗੋਲ਼ੀਕਾਂਡਾਂ ਦੀ ਪੜਤਾਲ ਲਈ ਬਣੀ ਵਿਸ਼ੇਸ਼ ਜਾਂਚ ਟੀਮ ਨੇ ਨੇ ਚਰਨਜੀਤ ਸ਼ਰਮਾ ਨੂੰ ਫ਼ਰੀਦਕੋਟ ਅਦਲਾਤ ਵਿੱਚ ਪੇਸ਼ ਕਰਨ ਲਈ ਅੰਮ੍ਰਿਤਸਰ ਤੋਂ ਫ਼ਰੀਦਕੋਟ ਸਦਰ ਥਾਣਾ ਲਿਆਂਦਾ। ਪੁਲਿਸ ਨੇ ਫ਼ਰੀਦਕੋਟ ਅਦਲਾਤ ਬਾਹਰ ਵੱਡੀ ਗਿਣਤੀ ਵਿੱਚ ਪੁਲਿਸ ਬਲ ਤਾਇਨਾਤ ਕੀਤਾ ਹੋਇਆ ਸੀ।
ਇਸ ਮੌਕੇ ਗੱਲਬਾਤ ਕਰਦਿਆਂ SIT ਮੈਂਬਰ ਤੇ SSP ਕਪੂਰਥਲਾ ਸਤਿੰਦਰਪਾਲ ਸਿੰਘ ਨੇ ਦੱਸਿਆ ਕਿ ਅਦਾਲਤ ਨੇ ਚਰਨਜੀਤ ਸ਼ਰਮਾ ਦਾ ਤਿੰਨ ਦਿਨਾਂ ਲਈ ਪੁਲਿਸ ਰਿਮਾਂਡ ਦੇ ਦਿੱਤਾ। ਬਹਿਬਲ ਕਲਾਂ ਗੋਲ਼ੀਕਾਂਡ ਨਾਲ ਸਬੰਧਿਤ ਪੁਲਿਸ ਮੁਲਾਜ਼ਮਾਂ ਦੀ ਕਥਿਤ ਆਡੀਓ ਵਾਇਰਲ ਹੋਣ ਬਾਰੇ ਉਨ੍ਹਾਂ ਕਿਹਾ ਕਿ ਇਹ ਉਨ੍ਹਾਂ ਦੀ ਜਾਂਚ ਦਾ ਹਿੱਸਾ ਹੈ ਤੇ ਉਹ ਇਸ ਬਾਰੇ ਕੁਝ ਵੀ ਨਹੀਂ ਕਹਿ ਸਕਦੇ। ਉਨ੍ਹਾਂ ਕਿਹਾ ਕਿ ਸਿਟ ਸਹੀ ਦਿਸ਼ਾ ਵਿੱਚ ਪਾਰਦਰਸ਼ਤਾ ਨਾਲ ਜਾਂਚ ਕਰ ਰਹੀ ਹੈ ਅਤੇ ਜਲਦ ਹੀ ਜਾਂਚ ਮੁਕੰਮਲ ਹੋ ਜਾਵੇਗੀ। ਗੋਲ਼ੀਕਾਂਡ ਵਿੱਚ ਮਾਰੇ ਗਏ ਕ੍ਰਿਸ਼ਨ ਭਗਵਾਨ ਦੇ ਪੁੱਤਰ ਸੁਖਰਾਜ ਸਿੰਘ ਨੇ ਉਮੀਦ ਜਤਾਈ ਕਿ ਇਸ ਤਿੰਨ ਦਿਨਾ ਰਿਮਾਂਡ ਵਿੱਚ ਐਸਆਈਟੀ ਕੋਈ ਨਵੀਂ ਕਾਮਯਾਬੀ ਹਾਸਲ ਕਰੇ ਲਵੇਗੀ।