ਅੰਮ੍ਰਿਤਸਰ: ਗੁਰੂ ਨਗਰੀ ਦੇ ਕੰਪਨੀ ਬਾਗ਼ ਵਿੱਚੋਂ ਅੱਜ ਸਵੇਰੇ ਤਿੰਨ ਨੌਜਵਾਨਾਂ ਦੀਆਂ ਲਾਸ਼ਾਂ ਬਰਾਮਦ ਹੋਈਆਂ ਹਨ। ਬਾਗ਼ ਵਿੱਚ ਸਵੇਰ ਦੀ ਸੈਰ ਕਰਨ ਆਏ ਲੋਕਾਂ ਨੇ ਜਦੋਂ ਲਾਸ਼ਾਂ ਵੇਖੀਆਂ ਤਾਂ ਤੁਰੰਤ ਪੁਲਿਸ ਨੂੰ ਸੂਚਨਾ ਦਿੱਤੀ।
ਜਿਸ ਥਾਂ ਤੋਂ ਲਾਸ਼ਾਂ ਮਿਲੀਆਂ ਹਨ, ਉੱਥੇ ਖਾਣ-ਪੀਣ ਦਾ ਸਾਮਾਨ ਪਿਆ ਹੋਇਆ ਸੀ। ਪੁਲਿਸ ਦੀ ਸ਼ੁਰੂਆਤੀ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਨਸ਼ਾ ਜ਼ਿਆਦਾ ਕਰ ਲੈਣ ਨਾਲ ਇਨ੍ਹਾਂ ਦੀ ਮੌਤ ਦਾ ਕਾਰਨ ਬਣੀ ਹੋ ਸਕਦੀ ਹੈ।
ਪੁਲਿਸ ਨੇ ਮੌਕੇ 'ਤੇ ਪਹੁੰਚ ਕੇ ਲਾਸ਼ਾਂ ਕਬਜ਼ੇ ਵਿੱਚ ਲੈ ਲਈਆਂ ਤੇ ਜਾਂਚ ਸ਼ੁਰੂ ਕਰ ਦਿੱਤੀ ਹੈ। ਹਾਲੇ ਤਕ ਨੌਜਵਾਨਾਂ ਦੀ ਸ਼ਨਾਖ਼ਤ ਤੇ ਮੌਤ ਦੇ ਕਾਰਨਾਂ ਦੀ ਪੁਸ਼ਟੀ ਨਹੀਂ ਹੋਈ। ਪੋਸਟਮਾਰਟਮ ਤੋਂ ਬਾਅਦ ਹੀ ਮੌਤ ਦੇ ਕਾਰਨਾਂ ਦੀ ਪੁਸ਼ਟੀ ਹੋ ਸਕਦੀ ਹੈ।