ਚੰਡੀਗੜ੍ਹ: ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਮਾਮਲੇ ਸਬੰਧੀ ਅੱਜ ਫਰੀਦਕੋਟ ਪੁਲਿਸ ਵੱਲੋਂ ਡੇਰਾ ਸਿਰਸਾ ਦੇ ਤਿੰਨ ਪ੍ਰੇਮੀਆਂ ਨੂੰ ਨਾਭਾ ਜੇਲ੍ਹ ਵਿੱਚੋਂ ਪੇਸ਼ਗੀ ਵਰੰਟ ’ਤੇ ਜ਼ਿਲ੍ਹਾ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਅਦਾਲਤ ਨੇ ਤਿੰਨਾਂ ਮੁਲਜ਼ਮਾਂ ਨੂੰ 4 ਅਕਤੂਬਰ ਤਕ ਪੁਲਿਸ ਰਿਮਾਂਡ ’ਤੇ ਭੇਜ ਦਿੱਤਾ ਹੈ। ਮੁਲਜ਼ਮਾਂ ਦੇ ਪੁਲਿਸ ਰਿਮਾਂਡ ਮਿਲਣ ਨਾਲ ਫਰੀਦਕੋਟ ਪੁਲਿਸ ਨੂੰ ਬੇਅਦਬੀ ਕਾਂਡ ਵਿੱਚ ਅਹਿਮ ਸੁਰਾਗ ਮਿਲਣ ਦੀ ਉਮੀਦ ਹੈ।

ਮੁਲਜ਼ਮ ਡੇਰਾ ਸਿਰਸਾ ਪ੍ਰੇਮੀ ਮਹਿੰਦਰਪਾਲ ਬਿੱਟੂ ਤੇ ਉਸ ਦੇ ਸਾਥੀ ਮੋਗਾ ਵਿੱਚ ਡੇਰਾ ਸਿਰਸਾ ਮੁਖੀ ਦੀ ਫਿਲਮ ਸਬੰਧੀ ਡੇਰਾ ਸਮਰਥਕਾਂ ਤੇ ਪੁਲਿਸ ਵਿੱਚ ਹੋਈ ਝੜਪ ਦੇ ਪੁਰਾਣੇ ਮਾਮਲੇ ਵਿੱਚ ਬੀਤੇ ਕਈ ਦਿਨਾਂ ਤੋਂ ਨਾਭਾ ਜੇਲ੍ਹ ਵਿੱਚ ਬੰਦ ਸਨ। ਜ਼ਿਲ੍ਹਾ ਫਰੀਦਕੋਟ ਦੀ ਪੁਲਿਸ ਵੱਲੋਂ ਉਨ੍ਹਾਂ ਨੂੰ ਫਰੀਦਕੋਟ ਵਿੱਚ ਜਿਲ੍ਹਾ ਅਦਾਲਤ ਵਿੱਚ ਪੇਸ਼ ਕੀਤਾ ਗਿਆ ਸੀ।

ਬਚਾਅ ਪੱਖ ਦੇ ਵਕੀਲ ਨੇ ਦੱਸਿਆ ਕਿ ਸ੍ਰੀ ਗੁਰੁ ਗ੍ਰੰਥ ਸਾਹਿਬ ਦੀ ਬੇਅਦਬੀ ਮਾਮਲੇ ਵਿੱਚ ਥਾਣਾ ਸਿਟੀ ਫਰੀਦਕੋਟ ਦੀ ਪੁਲਿਸ ਨੇ 3 ਦੋਸ਼ੀਆਂ ਮਹਿੰਦਰਪਾਲ ਬਿੱਟੂ, ਸੁਖਜਿੰਦਰ ਸਿੰਘ ਤੇ ਸ਼ਕਤੀ ਸਿੰਘ ਨੂੰ 4 ਅਕਤੂਬਰ ਤੱਕ ਪੁਲਿਸ ਰਿਮਾਂਡ ’ਤੇ ਭੇਜਿਆ ਹੈ।