Punjab Police: ਮੋਹਾਲੀ 'ਚ ਗੈਂਗਸਟਰ ਦੇ 3 ਗੁਰਗੇ ਗ੍ਰਿਫ਼ਤਾਰ, ਟਾਰਗੇਟ ਕਿਲਿੰਗ ਦੀ ਬਣਾ ਰਹੇ ਸੀ ਯੋਜਨਾ, 2 ਨਜਾਇਜ਼ ਪਿਸਤੌਲਾਂ ਸਮੇਤ ਕਾਰਤੂਸ ਬਰਾਮਦ
AGTF ਨੇ ਮੋਹਾਲੀ ਪੁਲਿਸ ਨਾਲ ਸਾਂਝੇ ਆਪ੍ਰੇਸ਼ਨ ਵਿੱਚ ਇੱਕ ਸੰਗਠਿਤ ਅਪਰਾਧੀ ਗਿਰੋਹ ਦਾ ਪਰਦਾਫਾਸ਼ ਕੀਤਾ ਹੈ ਜਿਸ ਨੂੰ ਤਿਹਾੜ ਜੇਲ੍ਹ ਵਿੱਚ ਬੰਦ ਮਨਜੀਤ ਮਾਹਲ ਚਲਾ ਰਿਹਾ ਸੀ। ਇਸ ਕਾਰਵਾਈ ਦੌਰਾਨ ਪੁਲਿਸ ਨੇ ਮਾਹਲ ਦੇ ਤਿੰਨ ਮੈਂਬਰਾਂ ਨੂੰ ਗ੍ਰਿਫ਼ਤਾਰ ਕਰ ਲਿਆ।
Punjab Police: ਪੰਜਾਬ 'ਚ ਐਂਟੀ ਗੈਂਗਸਟਰ ਟਾਸਕ ਫੋਰਸ (AGTF) ਨੇ ਮੋਹਾਲੀ ਪੁਲਿਸ ਨਾਲ ਮਿਲ ਕੇ ਸਾਂਝੇ ਆਪ੍ਰੇਸ਼ਨ ਦੌਰਾਨ ਤਿੰਨ ਦੋਸ਼ੀਆਂ ਨੂੰ ਗ੍ਰਿਫਤਾਰ ਕੀਤਾ ਹੈ। ਪੁਲਿਸ ਨੇ ਮੁਲਜ਼ਮਾਂ ਕੋਲੋਂ ਦੋ ਨਾਜਾਇਜ਼ ਪਿਸਤੌਲ ਤੇ 18 ਜਿੰਦਾ ਕਾਰਤੂਸ ਬਰਾਮਦ ਕੀਤੇ ਹਨ। ਫੜੇ ਗਏ ਮੁਲਜ਼ਮ ਪੰਜਾਬ ਵਿੱਚ ਵੱਡੀ ਵਾਰਦਾਤ ਨੂੰ ਅੰਜਾਮ ਦੇਣ ਦੀ ਯੋਜਨਾ ਬਣਾ ਰਹੇ ਸਨ।
AGTF ਨੇ ਮੋਹਾਲੀ ਪੁਲਿਸ ਨਾਲ ਸਾਂਝੇ ਆਪ੍ਰੇਸ਼ਨ ਵਿੱਚ ਇੱਕ ਸੰਗਠਿਤ ਅਪਰਾਧੀ ਗਿਰੋਹ ਦਾ ਪਰਦਾਫਾਸ਼ ਕੀਤਾ ਹੈ ਜਿਸ ਨੂੰ ਤਿਹਾੜ ਜੇਲ੍ਹ ਵਿੱਚ ਬੰਦ ਮਨਜੀਤ ਮਾਹਲ ਚਲਾ ਰਿਹਾ ਸੀ। ਇਸ ਕਾਰਵਾਈ ਦੌਰਾਨ ਪੁਲਿਸ ਨੇ ਮਾਹਲ ਦੇ ਤਿੰਨ ਮੈਂਬਰਾਂ ਨੂੰ ਗ੍ਰਿਫ਼ਤਾਰ ਕਰ ਲਿਆ।
In a major breakthrough, Anti Gangster Task Force, Punjab (#AGTF), in a joint operation with SAS Nagar Police, busts an organised criminal module handled by Manjeet Mahal, presently lodged in Tihar Jail, with the arrest of his three operatives.
— DGP Punjab Police (@DGPPunjabPolice) November 25, 2024
The arrested accused have a… pic.twitter.com/wx4sRMeN5i
ਫੜੇ ਗਏ ਮੁਲਜ਼ਮਾਂ ਦਾ ਅਪਰਾਧਿਕ ਰਿਕਾਰਡ ਹੈ। ਤਿੰਨਾਂ ਮੁਲਜ਼ਮਾਂ ਖ਼ਿਲਾਫ਼ ਹਰਿਆਣਾ ਤੇ ਦਿੱਲੀ ਵਿੱਚ ਕਈ ਕੇਸ ਦਰਜ ਹਨ। ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਇਹ ਮੁਲਜ਼ਮ ਆਪਣੇ ਹੈਂਡਲਰ ਮਨਜੀਤ ਮਾਹਲ ਦੀਆਂ ਹਦਾਇਤਾਂ ’ਤੇ ਸੂਬੇ ਵਿੱਚ ਸਨਸਨੀਖੇਜ਼ ਵਾਰਦਾਤਾਂ ਨੂੰ ਅੰਜਾਮ ਦੇਣ ਦੀ ਯੋਜਨਾ ਬਣਾ ਰਹੇ ਸਨ। ਮੁਲਜ਼ਮਾਂ ਨੇ ਪੰਜਾਬ ਵਿੱਚ ਕਿਸੇ ਵਿਅਕਤੀ ਦੀ ਟਾਰਗੇਟ ਕਿਲਿੰਗ ਨੂੰ ਅੰਜਾਮ ਦੇਣਾ ਸੀ। ਇਸ ਤੋਂ ਪਹਿਲਾਂ ਕਿ ਉਹ ਕਤਲ ਕਰਦੇ ਪੁਲਿਸ ਨੇ ਉਸ ਨੂੰ ਗ੍ਰਿਫਤਾਰ ਕਰ ਲਿਆ।
ਨੋਟ : - ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।