Punjab Police: ਪੰਜਾਬ ਪੁਲਿਸ ਨੇ ਵੱਡੀ ਕਾਮਯਾਬੀ ਹਾਸਿਲ ਕਰਦਿਆਂ ਅੱਤਵਾਦੀ ਲਖਬੀਰ ਸਿੰਘ ਉਰਫ ਲੰਡਾ ਹਰੀਕੇ ਦੇ ਤਿੰਨ ਸਾਥੀਆਂ ਨੂੰ ਗ੍ਰਿਫਤਾਰ ਕੀਤਾ ਹੈ। ਮੁਲਜ਼ਮ ਲੰਡਾ ਦੇ ਜਬਰੀ ਵਸੂਲੀ ਨੈੱਟਵਰਕ, ਹਥਿਆਰਾਂ ਦੀ ਤਸਕਰੀ, ਨਸ਼ੀਲੇ ਪਦਾਰਥਾਂ ਅਤੇ ਪਾਕਿਸਤਾਨ ਤੋਂ ਹੋਰ ਅਪਰਾਧਾਂ ਦੀ ਦੇਖ ਰੇਖ ਕਰਦਾ ਸੀ। ਪੁਲਿਸ ਨੇ ਤਿੰਨੋਂ ਮੁਲਜ਼ਮਾਂ ਨੂੰ ਜਲੰਧਰ ਤੋਂ ਹੀ ਗ੍ਰਿਫ਼ਤਾਰ ਕਰ ਲਿਆ ਹੈ। ਜਲਦ ਹੀ ਪੁਲਿਸ ਤਿੰਨਾਂ ਨੂੰ ਅਦਾਲਤ 'ਚ ਪੇਸ਼ ਕਰਕੇ ਪੁੱਛਗਿੱਛ ਲਈ ਰਿਮਾਂਡ 'ਤੇ ਲਵੇਗੀ।


ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਤਿੰਨਾਂ ਦੇ ਸਬੰਧ ਕੈਨੇਡਾ ਵਿੱਚ ਲੁਕੇ ਅੱਤਵਾਦੀ ਲਖਬੀਰ ਲੰਡਾ ਨਾਲ ਮਿਲੇ ਹਨ। ਤਿੰਨੇ ਦੋਸ਼ੀ ਸੰਗਠਿਤ ਅਪਰਾਧ ਅਤੇ ਫਿਰੌਤੀ ਦਾ ਵੱਡਾ ਨੈੱਟਵਰਕ ਚਲਾ ਰਹੇ ਸਨ। ਜਲੰਧਰ ਪੁਲਿਸ ਨੇ ਸਾਰੇ ਤੱਥਾਂ ਦੀ ਜਾਂਚ ਕਰਨ ਤੋਂ ਬਾਅਦ ਜਾਲ ਵਿਛਾਇਆ ਸੀ ਜਿਸ ਤੋਂ ਬਾਅਦ ਤਿੰਨਾਂ ਦੋਸ਼ੀਆਂ ਨੂੰ ਇੱਕ-ਇੱਕ ਕਰਕੇ ਗ੍ਰਿਫਤਾਰ ਕੀਤਾ ਗਿਆ। 






ਡੀਜੀਪੀ ਯਾਦਵ ਨੇ ਕਿਹਾ ਕਿ ਗ੍ਰਿਫਤਾਰ ਕੀਤੇ ਗਏ ਲੋਕਾਂ ਨੂੰ ਵਿਦੇਸ਼ੀ ਹੈਂਡਲਰਾਂ ਦੁਆਰਾ ਵਿਰੋਧੀ ਗਰੋਹ ਦੇ ਮੈਂਬਰਾਂ ਨੂੰ ਖ਼ਤਮ ਕਰਨ ਦਾ ਕੰਮ ਸੌਂਪਿਆ ਗਿਆ ਸੀ। ਮੁਲਜ਼ਮਾਂ ਨੇ ਪਾਕਿਸਤਾਨ ਤੋਂ ਕਈ ਵਾਰ ਨਸ਼ੀਲੇ ਪਦਾਰਥਾਂ ਅਤੇ ਹਥਿਆਰਾਂ ਦੀ ਖੇਪ ਵੀ ਮੰਗਵਾਈ ਸੀ।


ਪ੍ਰਾਪਤ ਜਾਣਕਾਰੀ ਅਨੁਸਾਰ ਜਲੰਧਰ ਸਿਟੀ ਪੁਲਿਸ ਵੱਲੋਂ ਕਾਬੂ ਕੀਤੇ ਗਏ ਮੁਲਜ਼ਮ ਖ਼ਿਲਾਫ਼ ਯੂਏਪੀਏ ਤਹਿਤ ਕੇਸ ਦਰਜ ਕੀਤਾ ਗਿਆ ਹੈ। ਮੁਲਜ਼ਮਾਂ ਖ਼ਿਲਾਫ਼ ਪਹਿਲਾਂ ਹੀ ਨਸ਼ਾ ਤਸਕਰੀ, ਹਥਿਆਰਾਂ ਦੀ ਤਸਕਰੀ, ਜਬਰੀ ਵਸੂਲੀ ਅਤੇ ਹੋਰ ਸੰਗੀਨ ਮਾਮਲਿਆਂ ਦੇ 35 ਤੋਂ ਵੱਧ ਕੇਸ ਦਰਜ ਹਨ। ਡੀਜੀਪੀ ਨੇ ਕਿਹਾ- ਮੁਲਜ਼ਮਾਂ ਤੋਂ ਪੁੱਛ-ਗਿੱਛ ਕੀਤੀ ਜਾ ਰਹੀ ਹੈ ਕਿ ਉਕਤ ਮੁਲਜ਼ਮ ਲੰਡਾ ਨਾਲ ਕਿਵੇਂ ਗੱਲ ਕਰਦੇ ਸਨ ਅਤੇ ਪਾਕਿਸਤਾਨ ਵਿੱਚ ਕਿਸ ਹਥਿਆਰ ਅਤੇ ਨਸ਼ਾ ਤਸਕਰਾਂ ਨਾਲ ਸਬੰਧ ਸਨ।


ਨੋਟ  : -  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।