ਮੁਕਤਸਰ 'ਚ ਭਿਆਨਕ ਹਾਦਸਾ, ਤਿੰਨ ਨੌਜਵਾਨ ਹਲਾਕ
ਏਬੀਪੀ ਸਾਂਝਾ | 13 Feb 2019 04:58 PM (IST)
ਸ੍ਰੀ ਮੁਕਤਸਰ ਸਾਹਿਬ: ਬਠਿੰਡਾ ਮਾਰਗ 'ਤੇ ਭਿਆਨਕ ਸੜਕ ਹਾਦਸਾ ਵਾਪਰਨ ਦੀ ਖ਼ਬਰ ਹੈ। ਤੇਲ ਵਾਲੇ ਟੈਂਕਰ ਤੇ ਕਾਰ ਵਿੱਚ ਸਿੱਧੀ ਟੱਕਰ ਹੋਈ ਜਿਸ ਵਿੱਚ ਤਿੰਨ ਨੌਜਵਾਨਾਂ ਦੀ ਮੌਤ ਹੋ ਗਈ। ਮ੍ਰਿਤਕਾਂ ਦੀ ਸ਼ਨਾਖ਼ਤ ਚਾਇਨਾ ਪਿੰਡ ਦਾ ਰਹਿਣ ਵਾਲਾ ਮਨਪ੍ਰੀਤ ਸਿੰਘ ਤੇ ਜੈਤੋ ਦੇ ਰਹਿਣ ਵਾਲੇ ਜਸ਼ਨ ਸਿੰਘ ਤੇ ਸੁਖਵਿੰਦਰ ਸਿੰਘ ਵਜੋਂ ਹੋਈ ਹੈ। ਹਾਦਸੇ ਵਿੱਚ ਟੈਂਕਰ ਚਾਲਕ ਦੇ ਵੀ ਕਾਫੀ ਸੱਟਾਂ ਲੱਗੀਆਂ ਤੇ ਉਸ ਨੂੰ ਗੰਭੀਰ ਹਾਲਤ ਵਿੱਚ ਰਾਹਗੀਰਾਂ ਨੇ ਹਸਪਤਾਲ ਪਹੁੰਚਾਇਆ। ਪ੍ਰਾਪਤ ਜਾਣਕਾਰੀ ਮੁਤਾਬਕ ਬੁੱਧਵਾਰ ਨੂੰ ਬਾਅਦ ਦੁਪਹਿਰ ਸ੍ਰੀ ਮੁਕਤਸਰ ਸਾਹਿਬ ਤੋਂ ਬਠਿੰਡਾ ਵੱਲ ਜਾ ਰਹੀ ਕਾਰ ਦਾ ਅਚਾਨਕ ਸੰਤੁਲਨ ਵਿਗੜ ਗਿਆ, ਜਿਸ ਕਾਰਨ ਕਾਰ ਸਾਹਮਣਿਓਂ ਆਉਂਦੇ ਤੇਲ ਟੈਂਕਰ ਨਾਲ ਟਕਰਾਅ ਗਈ। ਕਾਰ ਵਿੱਚ ਸਵਾਰ ਦੋਵੇਂ ਨੌਜਵਾਨਾਂ ਦੀ ਮੌਕੇ 'ਤੇ ਮੌਤ ਹੋ ਗਈ ਜਦਕਿ ਤੀਜੇ ਨੂੰ ਹਸਪਤਾਲ ਲਿਜਾਇਆ ਜਾ ਰਿਹਾ ਸੀ ਤਾਂ ਰਸਤੇ ਵਿੱਚ ਉਸ ਦੀ ਵੀ ਮੌਤ ਹੋ ਗਈ। ਪੁਲਿਸ ਹਾਦਸੇ ਦੇ ਕਾਰਨਾਂ ਦੀ ਜਾਂਚ ਕਰ ਰਹੀ ਹੈ।