ਬਟਾਲਾ 'ਚ ਭਿਆਨਕ ਸੜਕ ਹਾਦਸੇ ਦੌਰਾਨ 3 ਮਹਿਲਾਵਾਂ ਦੀ ਮੌਤ, ਇੱਕ ਬੱਚੇ ਸਣੇ 3 ਹੋਰ ਜ਼ਖਮੀ
ਏਬੀਪੀ ਸਾਂਝਾ | 17 Oct 2020 07:28 PM (IST)
ਬਟਾਲਾ ਅੰਮ੍ਰਿਤਸਰ ਬਾਈਪਾਸ ਤੇ ਇੱਕ ਭਿਆਨਕ ਸੜਕ ਹਾਦਸੇ ਦੀ ਖ਼ਬਰ ਸਾਹਮਣੇ ਆਈ ਹੈ।ਹਾਦਸੇ 'ਚ ਤਿੰਨ ਮਹਿਲਾਵਾਂ ਦੀ ਮੌਕੇ ਤੇ ਮੌਤ ਹੋ ਗਈ ਜਦਕਿ ਦੋ ਹੋਰ ਅਤੇ ਇੱਕ ਬੱਚਾ ਗੰਭੀਰ ਜ਼ਖਮੀ ਹੋ ਗਏ।
ਬਟਾਲਾ: ਬਟਾਲਾ ਅੰਮ੍ਰਿਤਸਰ ਬਾਈਪਾਸ ਤੇ ਇੱਕ ਭਿਆਨਕ ਸੜਕ ਹਾਦਸੇ ਦੀ ਖ਼ਬਰ ਸਾਹਮਣੇ ਆਈ ਹੈ।ਹਾਦਸੇ 'ਚ ਤਿੰਨ ਮਹਿਲਾਵਾਂ ਦੀ ਮੌਕੇ ਤੇ ਮੌਤ ਹੋ ਗਈ ਜਦਕਿ ਦੋ ਹੋਰ ਅਤੇ ਇੱਕ ਬੱਚਾ ਗੰਭੀਰ ਜ਼ਖਮੀ ਹੋ ਗਏ।ਪੁਲਿਸ ਨੇ ਮੌਕੇ ਤੇ ਪਹੁੰਚ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ।ਫਿਲਹਾਲ ਟਰੱਕ ਡਰਾਇਵਰ ਮੌਕੇ ਤੋਂ ਫਰਾਰ ਹੋ ਗਿਆ ਹੈ। ਦਰਅਸਲ, ਬਜਰੀ ਨਾਲ ਭਰਿਆ ਇੱਕ ਟਰਾਲਾ ਪਠਾਨਕੋਟ ਵਲੋਂ ਅੰਮ੍ਰਿਤਸਰ ਜਾ ਰਿਹਾ ਸੀ ਇਸ ਦੌਰਾਨ ਬਟਾਲੇ ਨੇੜੇ ਇਹ ਟਰਾਲਾ ਹਾਦਸੇ ਦਾ ਸ਼ਿਕਾਰ ਹੋ ਗਿਆ।ਜਿਸ ਕਾਰਨ ਦੋ ਮੋਟਰਸਾਇਕਲਾਂ ਤੇ ਸਵਾਰ ਲੋਕ ਇਸ ਦੇ ਲਪੇਟ 'ਚ ਆ ਗਏ। ਪੁਲਿਸ ਵਲੋਂ ਹਾਲੇ ਮ੍ਰਿਤਕਾਂ ਦੀ ਪਛਾਣ ਨਹੀਂ ਹੋ ਸਕੀ ਹੈ। ਸ਼ੁਰੂਆਤੀ ਜਾਣਕਾਰੀ ਅਨੁਸਾਰ ਪਤਾ ਲੱਗਾ ਹੈ ਕਿ ਮੋਟਰਸਾਇਕਲ ਸਵਾਰ ਜਲੰਧਰ ਤੋਂ ਗੁਰਦਾਸਪੁਰ ਜਾ ਰਹੇ ਸੀ।ਪੁਲਿਸ ਨੇ ਜ਼ਖਮੀਆਂ ਨੂੰ ਸਿਵਲ ਹਸਪਤਾਲ ਬਟਾਲਾ 'ਚ ਦਾਖਲ ਕਰਵਾ ਦਿੱਤਾ ਹੈ।