ਬੱਬਰ ਖਾਲਸਾ ਦੇ 3 ਮੈਂਬਰ ਗ੍ਰਿਫ਼ਤਾਰ, ਪੁਲਿਸ ਚੌਕੀਆਂ 'ਤੇ ਸੁੱਟੇ ਸੀ ਗ੍ਰਨੇਡ, ਹਥਿਆਰ ਤੇ ਹੈਂਡ ਗ੍ਰਨੇਡ ਹੋਏ ਬਰਾਮਦ, ਮੁੜ ਨਿਸ਼ਾਨੇ 'ਤੇ ਸੀ ਪੁਲਿਸ ?
ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੇ ਖੁਦ ਇਸ ਬਾਰੇ ਜਾਣਕਾਰੀ ਦਿੱਤੀ। ਉਨ੍ਹਾਂ ਨੇ ਸੋਸ਼ਲ ਮੀਡੀਆ ਪਲੇਟਫਾਰਮ ਐਕਸ (ਪਹਿਲਾਂ ਟਵਿੱਟਰ) 'ਤੇ ਪੋਸਟ ਕਰਕੇ ਗ੍ਰਿਫ਼ਤਾਰੀ ਦੀ ਪੁਸ਼ਟੀ ਕੀਤੀ ਤੇ ਇਸਨੂੰ ਪੰਜਾਬ ਪੁਲਿਸ ਦੀ ਵੱਡੀ ਸਫਲਤਾ ਦੱਸਿਆ।
Punjab News: ਕਾਊਂਟਰ ਇੰਟੈਲੀਜੈਂਸ (CI) ਪਟਿਆਲਾ ਅਤੇ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (SSOC) ਮੋਹਾਲੀ ਵੱਲੋਂ ਪੰਜਾਬ ਵਿੱਚ ਕੀਤੇ ਗਏ ਸਾਂਝੇ ਆਪ੍ਰੇਸ਼ਨ ਵਿੱਚ ਬੱਬਰ ਖਾਲਸਾ ਇੰਟਰਨੈਸ਼ਨਲ (BKI) ਦੇ ਤਿੰਨ ਮੈਂਬਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਇਨ੍ਹਾਂ ਤਿੰਨਾਂ 'ਤੇ 1 ਅਪ੍ਰੈਲ 2025 ਨੂੰ ਬਾਦਸ਼ਾਹਪੁਰ, ਪਟਿਆਲਾ ਅਤੇ 6 ਅਪ੍ਰੈਲ 2025 ਨੂੰ ਅਜ਼ੀਮਗੜ੍ਹ, ਹਰਿਆਣਾ ਵਿੱਚ ਪੁਲਿਸ ਚੌਕੀਆਂ 'ਤੇ ਗ੍ਰਨੇਡ ਹਮਲਿਆਂ ਵਿੱਚ ਸ਼ਾਮਲ ਹੋਣ ਦਾ ਦੋਸ਼ ਹੈ।
ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੇ ਖੁਦ ਇਸ ਬਾਰੇ ਜਾਣਕਾਰੀ ਦਿੱਤੀ। ਉਨ੍ਹਾਂ ਨੇ ਸੋਸ਼ਲ ਮੀਡੀਆ ਪਲੇਟਫਾਰਮ ਐਕਸ (ਪਹਿਲਾਂ ਟਵਿੱਟਰ) 'ਤੇ ਪੋਸਟ ਕਰਕੇ ਗ੍ਰਿਫ਼ਤਾਰੀ ਦੀ ਪੁਸ਼ਟੀ ਕੀਤੀ ਤੇ ਇਸਨੂੰ ਪੰਜਾਬ ਪੁਲਿਸ ਦੀ ਵੱਡੀ ਸਫਲਤਾ ਦੱਸਿਆ।
ਪੁਲਿਸ ਨੇ ਮੁਲਜ਼ਮਾਂ ਤੋਂ ਹੈਂਡ ਗ੍ਰਨੇਡ ਤੇ 2 ਪਿਸਤੌਲ (.30 ਬੋਰ ਅਤੇ .32 ਬੋਰ) ਬਰਾਮਦ ਕੀਤੇ ਹਨ। ਸ਼ੁਰੂਆਤੀ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਮੁਲਜ਼ਮਾਂ ਨੇ ਵਿਦੇਸ਼ ਵਿੱਚ ਬੈਠੇ ਬੱਬਰ ਖਾਲਸਾ ਇੰਟਰਨੈਸ਼ਨਲ (BKI) ਦੇ ਮੈਂਬਰ ਮਨੂ ਅਗਵਾਨ (ਗ੍ਰੀਸ) ਅਤੇ ਮਨਿੰਦਰ ਬਿੱਲਾ (ਮਲੇਸ਼ੀਆ) ਦੇ ਨਿਰਦੇਸ਼ਾਂ 'ਤੇ ਦੋਵੇਂ ਹਮਲੇ ਕੀਤੇ ਸਨ।
Acting on specific intelligence inputs, Counter Intelligence (CI) #Patiala & State Special Operation Cell (#SSOC), Mohali apprehends three operatives of Babbar Khalsa International (#BKI) involved in grenade attacks on police posts at Badshahpur, #Patiala on April 1, 2025, and… pic.twitter.com/TkAsFTRbgN
— DGP Punjab Police (@DGPPunjabPolice) July 20, 2025
ਪੁਲਿਸ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਇਸ ਮਾਡਿਊਲ ਨੂੰ ਵਿਦੇਸ਼ਾਂ ਵਿੱਚ ਬੈਠੇ ਅੱਤਵਾਦੀਆਂ ਤੋਂ ਸਾਮਾਨ ਅਤੇ ਪੈਸੇ ਦੀ ਮਦਦ ਮਿਲੀ ਸੀ। ਹੁਣ ਪੁਲਿਸ ਇਹ ਪਤਾ ਲਗਾਉਣ ਦੀ ਕੋਸ਼ਿਸ਼ ਕਰ ਰਹੀ ਹੈ ਕਿ ਉਨ੍ਹਾਂ ਨੂੰ ਇਹ ਮਦਦ ਕਿਵੇਂ ਮਿਲੀ। ਪੁਲਿਸ ਟੀਮਾਂ ਹੁਣ ਮੁਲਜ਼ਮਾਂ ਨੂੰ ਮੋਹਾਲੀ ਅਦਾਲਤ ਵਿੱਚ ਪੇਸ਼ ਕਰਨਗੀਆਂ। ਇਸ ਤੋਂ ਬਾਅਦ ਉਨ੍ਹਾਂ ਦਾ ਰਿਮਾਂਡ ਲਿਆ ਜਾਵੇਗਾ। ਇਸ ਤੋਂ ਬਾਅਦ ਜਾਂਚ ਵਿੱਚ ਸਾਰੀਆਂ ਗੱਲਾਂ ਸਾਹਮਣੇ ਆਉਣਗੀਆਂ।
ਜਾਂਚ ਵਿੱਚ ਖੁਲਾਸਾ ਹੋਇਆ ਹੈ ਕਿ ਮੁਲਜ਼ਮ ਪੰਜਾਬ ਵਿੱਚ ਹੋਰ ਪੁਲਿਸ ਠਿਕਾਣਿਆਂ 'ਤੇ ਹਮਲਾ ਕਰਨ ਦੀ ਯੋਜਨਾ ਬਣਾ ਰਹੇ ਸਨ। ਇਸ ਮਾਮਲੇ ਵਿੱਚ ਮੋਹਾਲੀ ਦੇ ਐਸਐਸਓਸੀ ਪੁਲਿਸ ਸਟੇਸ਼ਨ ਵਿੱਚ ਕਾਨੂੰਨ ਦੀਆਂ ਸਬੰਧਤ ਧਾਰਾਵਾਂ ਤਹਿਤ ਐਫਆਈਆਰ ਦਰਜ ਕੀਤੀ ਗਈ ਹੈ। ਜਾਂਚ ਅਜੇ ਵੀ ਜਾਰੀ ਹੈ ਅਤੇ ਜਲਦੀ ਹੀ ਹੋਰ ਗ੍ਰਿਫ਼ਤਾਰੀਆਂ ਹੋ ਸਕਦੀਆਂ ਹਨ। ਇਸ ਮਾਮਲੇ ਵਿੱਚ ਜਲਦੀ ਹੀ ਵੱਡੀ ਕਾਰਵਾਈ ਕੀਤੀ ਜਾਵੇਗੀ।






















