ਬਰਨਾਲਾ: ਸੀਆਈਏ ਸਟਾਫ਼ ਨੇ 3 ਨਸ਼ਾ ਤਸਕਰ ਨੌਜਵਾਨ ਕਾਬੂ ਕਰਕੇ ਦੋ ਕਾਰਾਂ ਤੇ 50 ਪੇਟੀਆਂ ਚੰਡੀਗੜ੍ਹ ਮਾਰਕਾ ਸ਼ਰਾਬ ਕੀਤੀ ਬਰਾਮਦ ਹੈ। ਮੁਲਜ਼ਮਾਂ ਵਿਰੁੱਧ ਪਹਿਲਾਂ ਵੀ ਲੜਾਈ ਝਗੜੇ ਤੇ ਨਸ਼ੇ ਦੇ ਮਾਮਲੇ ਦਰਜ ਹਨ। ਪੁਲਿਸ ਅਧਿਕਾਰੀਆਂ ਅਨੁਸਾਰ ਮੁਲਜ਼ਮਾਂ ਦਾ ਰਿਮਾਂਡ ਹਾਸਲ ਕਰਕੇ ਹੋਰ ਡੂੰਘਾਈ ਨਾਲ ਜਾਂਚ ਕੀਤੀ ਜਾਵੇਗੀ।


ਸੀਆਈਏ ਸਟਾਫ਼ ਦੇ ਸਹਾਇਕ ਥਾਣੇਦਾਰ ਕੁਲਦੀਪ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੇ ਇੱਕ ਸੂਚਨਾ ਦੇ ਆਧਾਰ ’ਤੇ ਇਨ੍ਹਾਂ ਨਸ਼ਾ ਤਸਕਰਾਂ ਨੂੰ ਕਾਬੂ ਕਰਕੇ ਪਰਚਾ ਦਰਜ ਕੀਤਾ ਹੈ। ਇਨ੍ਹਾਂ ਮੁਲਜ਼ਮਾਂ ਵਿਰੁੱਧ ਪਹਿਲਾਂ ਵੀ ਲੜਾਈ ਝਗੜੇ ਤੇ ਨਸ਼ੇ ਦੇ ਮਾਮਲੇ ਦਰਜ ਹਨ।


ਮੁਲਜ਼ਮਾਂ ਤੋਂ ਦੋ ਕਾਰਾਂ ਸਕੌਡਾ ਤੇ ਆਈ 20 ਬਰਾਮਦ ਕੀਤੀਆਂ ਗਈਆਂ ਹਨ। ਪੁਲਿਸ ਨੇ ਮੁਲਜ਼ਮਾਂ ਨੂੰ ਉਸ ਵੇਲੇ ਕਾਬੂ ਕੀਤਾ ਜਦੋਂ ਉਹ ਇੱਕ ਕਾਰ ਤੋਂ ਦੂਜੀ ਕਾਰ ’ਚ ਸ਼ਰਾਬ ਰੱਖ ਰਹੇ ਸਨ। ਪੁਲਿਸ ਵੱਲੋਂ ਮੌਕੇ ’ਤੇ ਇਨ੍ਹਾਂ ਤੋਂ 50 ਪੇਟੀਆਂ ਸ਼ਰਾਬ ਚੰਡੀਗੜ੍ਹ ਮਾਰਕਾ ਬਰਾਮਦ ਕੀਤੀਆਂ ਗਈਆਂ। ਇਨ੍ਹਾਂ ਵਿਰੁੱਧ ਮਾਮਲਾ ਦਰਜ ਕਰਕੇ ਰਿਮਾਂਡ ਹਾਸਲ ਕੀਤਾ ਜਾ ਰਿਹਾ ਹੈ ਜਿਸ ਦੌਰਾਨ ਹੋਰ ਖੁਲਾਸੇ ਹੋਣ ਦੀ ਸੰਭਾਵਨਾ ਹੈ।


ਉਧਰ, ਇਸ ਸਬੰਧੀ ਮੁਲਾਜ਼ਮ ਜਗਤਾਰ ਸਿੰਘ ਨੇ ਦੱਸਿਆ ਕਿ ਉਹ ਰਾਜਪੁਰੇ ਦਾ ਰਹਿਣ ਵਾਲਾ ਹੈ। ਉਹ ਚੰਡੀਗੜ੍ਹ ਤੋਂ ਸ਼ਰਾਬ ਲੈ ਕੇ ਆਏ ਸਨ। ਉਹ ਦੂਜੀ ਵਾਰ ਸ਼ਰਾਬ ਲੈ ਕੇ ਆਏ ਸਨ। ਇਸ ਤੋਂ ਪਹਿਲਾਂ ਕਦੇ ਇਹ ਕੰਮ ਨਹੀਂ ਕੀਤਾ।