ਆਮ ਆਦਮੀ ਪਾਰਟੀ ਨੇ ਥਾਪੇ ਨਵੇਂ ਜਰਨੈਲ
ਏਬੀਪੀ ਸਾਂਝਾ | 20 Jun 2018 11:39 AM (IST)
ਚੰਡੀਗੜ੍ਹ: ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਸੰਗਠਨਾਤਮਕ ਢਾਂਚੇ ਦਾ ਵਿਸਤਾਰ ਕਰਦੇ ਹੋਏ ਬੁਢਲਾਡਾ ਤੋਂ ਵਿਧਾਇਕ ਪ੍ਰਿੰਸੀਪਲ ਬੁੱਧਰਾਮ, ਮੌੜ ਮੰਡੀ ਤੋਂ ਵਿਧਾਇਕ ਜਗਦੇਵ ਸਿੰਘ ਕਮਾਲੂ ਤੇ ਗੜਸ਼ੰਕਰ ਤੋਂ ਵਿਧਾਇਕ ਜੈ ਕ੍ਰਿਸ਼ਨ ਸਿੰਘ ਰੋੜੀ ਨੂੰ ਪਾਰਟੀ ਦੇ ਉਪ ਪ੍ਰਧਾਨ ਨਿਯੁਕਤ ਕੀਤਾ ਹੈ। 'ਆਪ' ਵੱਲੋਂ ਜਾਰੀ ਪ੍ਰੈੱਸ ਬਿਆਨ ਰਾਹੀਂ ਇਹ ਐਲਾਨ ਪਾਰਟੀ ਦੇ ਸੂਬਾ ਸਹਿ ਪ੍ਰਧਾਨ ਡਾ. ਬਲਬੀਰ ਸਿੰਘ ਨੇ ਕੀਤਾ। ਡਾ. ਬਲਬੀਰ ਸਿੰਘ ਨੇ ਦੱਸਿਆ ਕਿ ਨਵਨਿਯੁਕਤ ਉਪ ਪ੍ਰਧਾਨ ਜ਼ੋਨ ਅਬਜ਼ਰਵਰ ਵਜੋਂ ਵੀ ਜ਼ਿੰਮੇਵਾਰੀ ਨਿਭਾਉਣਗੇ। ਇਸ ਤਹਿਤ ਜਗਦੇਵ ਸਿੰਘ ਕਮਾਲੂ ਮਾਲਵਾ ਜ਼ੋਨ-1, ਪ੍ਰਿੰਸੀਪਲ ਬੁੱਧਰਾਮ ਮਾਲਵਾ ਜ਼ੋਨ-3 ਤੇ ਜੈ ਕ੍ਰਿਸ਼ਨ ਸਿੰਘ ਰੋੜੀ ਦੋਆਬਾ ਜ਼ੋਨ ਵਿੱਚ ਪਾਰਟੀ ਦੀ ਮਜਬੂਤੀ ਤੇ ਵਿਸਤਾਰ ਲਈ ਜ਼ੋਨ ਆਵਜ਼ਰਬਰ ਵਜੋਂ ਆਪਣੀਆਂ ਸੇਵਾਵਾਂ ਦੇਣਗੇ। ਡਾ. ਬਲਬੀਰ ਸਿੰਘ ਨੇ ਦੱਸਿਆ ਕਿ ਇਹ ਨਿਯੁਕਤੀਆਂ ਪਾਰਟੀ ਦੀ ਸੂਬਾ ਇਕਾਈ ਦੇ ਸੀਨੀਅਰ ਆਗੂਆਂ ਨਾਲ ਸਲਾਹ ਮਸ਼ਵਰਾ ਕਰਨ ਉਪਰੰਤ ਕੀਤੀਆਂ ਗਈਆਂ ਹਨ।