Punjab News: ਪੰਜਾਬ ਵਿੱਚ ਨਸ਼ੇ ਦੀ ਓਵਰਡੋਜ਼ ਕਾਰਨ ਤਿੰਨ ਨੌਜਵਾਨਾਂ ਦੀ ਮੌਤ ਹੋ ਗਈ ਹੈ। ਇਹ ਮੌਤਾਂ ਪਟਿਆਲਾ, ਜਲੰਧਰ ਅਤੇ ਬਠਿੰਡਾ ਜ਼ਿਲ੍ਹਿਆਂ ਵਿੱਚ ਹੋਈਆਂ ਹਨ। ਪਟਿਆਲਾ ਦੇ ਸਮਾਣਾ ਨੇੜਲੇ ਪਿੰਡ ਕਾਦਰਾਬਾਦ ਵਿੱਚ ਨਸ਼ੇ ਦੀ ਓਵਰਡੋਜ਼ ਕਾਰਨ 25 ਸਾਲਾ ਨੌਜਵਾਨ ਦੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਮੁਹੰਮਦ ਅਸੀਮ ਵਜੋਂ ਹੋਈ ਹੈ। ਪੁਲਿਸ ਮੁਤਾਬਕ ਸ਼ੁੱਕਰਵਾਰ ਨੂੰ ਨਸ਼ੇ ਦੀ ਪੂਰਤੀ ਲਈ ਉਸ ਨੇ ਆਪਣਾ ਮੋਬਾਇਲ ਵੇਚ ਦਿੱਤਾ ਅਤੇ ਫਿਰ ਮਿਲੇ ਪੈਸਿਆਂ ਨਾਲ ਨਸ਼ੇ ਦਾ ਸੇਵਨ ਕਰ ਲਿਆ। ਜ਼ਿਆਦਾ ਨਸ਼ੇ ਦੇ ਸੇਵਨ ਕਾਰਨ ਉਸ ਦੀ ਸਿਹਤ ਵਿਗੜ ਗਈ। ਉਸ ਨੂੰ ਤੁਰੰਤ ਹਸਪਤਾਲ ਲਿਜਾਇਆ ਗਿਆ, ਜਿੱਥੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ ਗਿਆ।
ਬਠਿੰਡਾ ਜ਼ਿਲ੍ਹੇ ਦੇ ਥਾਣਾ ਸਦਰ ਅਧੀਨ ਪੈਂਦੇ ਬੀੜ ਤਾਲਾਬ ਬਸਤੀ ਨੰਬਰ 2 ਦੇ ਇੱਕ ਨੌਜਵਾਨ ਦੀ ਚਿੱਟੇ ਕਾਰਨ ਮੌਤ ਹੋ ਗਈ। ਨੌਜਵਾਨ ਦੀ ਮੌਤ ਤੋਂ ਬਾਅਦ ਪਰਿਵਾਰ ਨੇ ਕਿਸੇ ਖਿਲਾਫ ਕੋਈ ਕਾਰਵਾਈ ਨਹੀਂ ਕੀਤੀ ਅਤੇ ਕੁਝ ਸਮੇਂ ਬਾਅਦ ਨੌਜਵਾਨ ਦਾ ਸਸਕਾਰ ਕਰ ਦਿੱਤਾ ਗਿਆ।
ਜਲੰਧਰ ਦੇ ਸ਼ਹੀਦ ਬਾਬਾ ਦੀਪ ਸਿੰਘ ਨਗਰ 'ਚ 20 ਸਾਲਾ ਨੌਜਵਾਨ ਦੀ ਨਸ਼ੇ ਦਾ ਟੀਕਾ ਲਾਉਣ ਨਾਲ ਮੌਤ ਹੋ ਗਈ। ਆਸ-ਪਾਸ ਦੇ ਲੋਕਾਂ ਨੇ ਘਰ 'ਚੋਂ ਬਦਬੂ ਸੁਣੀ। ਇਸ ਤੋਂ ਬਾਅਦ ਜਦੋਂ ਘਰ ਦਾ ਤਾਲਾ ਤੋੜਿਆ ਗਿਆ ਤਾਂ ਨੌਜਵਾਨ ਦੀ ਸੜੀ ਹੋਈ ਲਾਸ਼ ਮਿਲੀ। ਭਾਵੇਂ ਪਰਿਵਾਰਕ ਮੈਂਬਰਾਂ ਨੇ ਨੌਜਵਾਨ ਦੀ ਲਾਸ਼ ਦਾ ਪੋਸਟਮਾਰਟਮ ਕੀਤੇ ਬਿਨਾਂ ਹੀ ਸਸਕਾਰ ਕਰ ਦਿੱਤਾ ਹੈ ਪਰ ਨੌਜਵਾਨ ਨਸ਼ੇ ਦਾ ਆਦੀ ਸੀ।
ਮ੍ਰਿਤਕ ਦੀ ਪਛਾਣ ਮਨੂੰ ਲੁਭਾਣਾ ਵਾਸੀ ਸ਼ਹੀਦ ਬਾਬਾ ਦੀਪ ਸਿੰਘ ਨਗਰ ਵਜੋਂ ਹੋਈ ਹੈ। ਮਨੂ ਦੀ ਮਾਂ ਵੱਖਰੇ ਕਿਰਾਏ ਦੇ ਮਕਾਨ ਵਿੱਚ ਰਹਿੰਦੀ ਹੈ। ਉਹ ਪਿਛਲੇ ਕੁਝ ਸਮੇਂ ਤੋਂ ਆਪਣੇ ਪਰਿਵਾਰ ਤੋਂ ਦੂਰ ਰਹਿ ਰਹੀ ਹੈ। ਇਸੇ ਦੁੱਖ ਕਾਰਨ ਮਨੂੰ ਦੇ ਪਿਤਾ ਨਿਰਮਲ ਸਿੰਘ ਦੀ ਛੇ ਮਹੀਨੇ ਪਹਿਲਾਂ ਮੌਤ ਹੋ ਗਈ ਸੀ। ਸ਼ੁੱਕਰਵਾਰ ਨੂੰ ਜਦੋਂ ਸਥਾਨਕ ਲੋਕਾਂ ਨੂੰ ਬਦਬੂ ਆਈ ਤਾਂ ਉਨ੍ਹਾਂ ਨੇ ਘਰ ਦਾ ਤਾਲਾ ਤੋੜ ਕੇ ਦੇਖਿਆ ਤਾਂ ਮਨੂ ਦੀ ਲਾਸ਼ ਮਿਲੀ।