ਮੰਦਭਾਗੀ ਖ਼ਬਰ ! PRTC ਬੱਸ ਨੇ ਮੋਟਰਸਾਈਕਲ ਨੂੰ ਮਾਰੀ ਟੱਕਰ, 3 ਦੋਸਤਾਂ ਦੀ ਹਾਦਸੇ 'ਚ ਹੋਈ ਦਰਦਨਾਕ ਮੌਤ
ਇਹ ਹਾਦਸਾ ਐਤਵਾਰ ਸਵੇਰੇ ਪਿੰਡ ਪੰਜਗਰਾਈਂ ਕਲਾਂ ਨੇੜੇ ਵਾਪਰਿਆ। ਦੋ ਨੌਜਵਾਨਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ ਜਦੋਂ ਕਿ ਇੱਕ ਦੀ ਹਸਪਤਾਲ ਲਿਜਾਂਦੇ ਸਮੇਂ ਮੌਤ ਹੋ ਗਈ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।

Punjab News: ਫਰੀਦਕੋਟ ਵਿੱਚ ਪੀਆਰਟੀਸੀ ਬੱਸ ਨਾਲ ਮੋਟਰਸਾਈਕਲ ਦੀ ਟੱਕਰ ਹੋਣ ਕਾਰਨ ਮੋਟਰਸਾਈਕਲ ਸਵਾਰ ਤਿੰਨ ਨੌਜਵਾਨਾਂ ਦੀ ਮੌਤ ਹੋ ਗਈ। ਇਹ ਹਾਦਸਾ ਐਤਵਾਰ ਸਵੇਰੇ ਪਿੰਡ ਪੰਜਗਰਾਈਂ ਕਲਾਂ ਨੇੜੇ ਵਾਪਰਿਆ। ਦੋ ਨੌਜਵਾਨਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ ਜਦੋਂ ਕਿ ਇੱਕ ਦੀ ਹਸਪਤਾਲ ਲਿਜਾਂਦੇ ਸਮੇਂ ਮੌਤ ਹੋ ਗਈ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।
ਮ੍ਰਿਤਕ ਨੌਜਵਾਨਾਂ ਦੀ ਪਛਾਣ ਵੰਸ਼ (19), ਲਵ (19) ਅਤੇ ਹੈਪੀ (20) ਵਜੋਂ ਹੋਈ ਹੈ, ਜੋ ਕਿ ਬਾਘਾਪੁਰਾਣਾ (ਮੋਗਾ) ਦੇ ਵਸਨੀਕ ਹਨ। ਥਾਣਾ ਸਦਰ ਕੋਟਕਪੂਰਾ ਦੀ ਪੁਲਿਸ ਨੇ ਦੋਵੇਂ ਵਾਹਨਾਂ ਨੂੰ ਕਬਜ਼ੇ ਵਿੱਚ ਲੈ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ ਅਤੇ ਤਿੰਨਾਂ ਦੀਆਂ ਲਾਸ਼ਾਂ ਨੂੰ ਪੋਸਟਮਾਰਟਮ ਲਈ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਹਸਪਤਾਲ ਭੇਜ ਦਿੱਤਾ ਗਿਆ ਹੈ।
ਜਾਣਕਾਰੀ ਅਨੁਸਾਰ, ਵੰਸ਼ ਐਤਵਾਰ ਸਵੇਰੇ 5:30 ਵਜੇ ਆਪਣੇ ਦੋ ਦੋਸਤਾਂ ਲਵ ਅਤੇ ਹੈਪੀ ਨਾਲ ਮੋਟਰਸਾਈਕਲ 'ਤੇ ਮੋਗਾ ਦੇ ਬਾਘਾਪੁਰਾਣਾ ਤੋਂ ਕੋਟਕਪੂਰਾ ਵੱਲ ਆ ਰਿਹਾ ਸੀ। ਜਿਵੇਂ ਹੀ ਉਹ ਪੰਜਗਰਾਈਂ ਕਲਾਂ ਨੇੜੇ ਪਹੁੰਚੇ, ਜੈਤੋ ਤੋਂ ਚੰਡੀਗੜ੍ਹ ਆ ਰਹੀ ਪੀਆਰਟੀਸੀ ਬੱਸ ਨੇ ਉਨ੍ਹਾਂ ਦੇ ਮੋਟਰਸਾਈਕਲ ਨੂੰ ਟੱਕਰ ਮਾਰ ਦਿੱਤੀ।
ਟੱਕਰ ਇੰਨੀ ਭਿਆਨਕ ਸੀ ਕਿ ਵੰਸ਼ ਅਤੇ ਲਵ ਦੀ ਮੌਕੇ 'ਤੇ ਹੀ ਮੌਤ ਹੋ ਗਈ, ਜਦੋਂ ਕਿ ਗੰਭੀਰ ਜ਼ਖਮੀ ਹੈਪੀ ਦੀ ਹਸਪਤਾਲ ਲਿਜਾਂਦੇ ਸਮੇਂ ਮੌਤ ਹੋ ਗਈ।
ਇਸ ਮਾਮਲੇ ਵਿੱਚ ਜਾਂਚ ਅਧਿਕਾਰੀ ਅਤੇ ਪੰਜਗਰਾਈਂ ਕਲਾਂ ਥਾਣੇ ਦੇ ਇੰਚਾਰਜ ਨਵਦੀਪ ਸਿੰਘ ਨੇ ਕਿਹਾ ਕਿ ਪੁਲਿਸ ਪੂਰੇ ਮਾਮਲੇ ਦੀ ਜਾਂਚ ਕਰ ਰਹੀ ਹੈ ਅਤੇ ਮ੍ਰਿਤਕ ਨੌਜਵਾਨ ਦੇ ਰਿਸ਼ਤੇਦਾਰਾਂ ਦੇ ਬਿਆਨਾਂ ਦੇ ਆਧਾਰ 'ਤੇ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਲਾਸ਼ਾਂ ਨੂੰ ਫਰੀਦਕੋਟ ਮੈਡੀਕਲ ਹਸਪਤਾਲ ਵਿੱਚ ਪੋਸਟਮਾਰਟਮ ਲਈ ਭੇਜਿਆ ਜਾਵੇਗਾ।
ਨੋਟ : - ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।






















