ਪੜਚੋਲ ਕਰੋ

ਨਸ਼ੇ ਦੇ ਦੈਂਤ ਨੇ ਨਿਗਲੇ ਮਾਪਿਆਂ ਦੇ ਕਮਾਊ ਪੁੱਤ, ਇੱਕੋ ਦਿਨ ਤਿੰਨ ਨੌਜਵਾਨਾਂ ਦੀ ਮੌਤ ਸਰਕਾਰ ਕਹਿੰਦੀ ਤੋੜਿਆ ਲੱਕ!

ਪਹਿਲਾ ਮਾਮਲਾ ਮਲੋਟ, ਦੂਜਾ ਗਿੱਦੜਬਾਹਾ ਤੇ ਤੀਜਾ ਫ਼ਿਲੌਰ ਤੋਂ ਸਾਹਮਣੇ ਆਇਆ ਹੈ ਜਿੱਥੇ 22 ਤੋਂ 35 ਸਾਲ ਦੇ ਨੌਜਵਾਨਾਂ ਦੀ ਜਾਨ ਨਸ਼ੇ ਦੇ ਜ਼ਿਆਦਾ ਸੇਵਨ ਕਰਕੇ ਹੋਈ। ਅਜਿਹੇ 'ਚ ਕੈਪਟਨ ਸਰਕਾਰ ਦੀ ਨਸ਼ਿਆਂ 'ਤੇ ਸਖ਼ਤੀ ਦੇ ਦਾਅਵੇ ਵੀ ਫੋਕੇ ਸਾਬਤ ਹੋ ਰਹੇ ਹਨ।

ਚੰਡੀਗੜ੍ਹ: ਸ਼ਨੀਵਾਰ ਨੂੰ ਨਸ਼ੇ ਦੀ ਬਹੁਤਾਤ ਕਾਰਨ ਪੰਜਾਬ ਵਿੱਚ ਵੱਖ-ਵੱਖ ਥਾਈਂ ਤਿੰਨ ਨੌਜਵਾਨਾਂ ਦੀ ਮੌਤ ਹੋ ਜਾਣ ਦੀ ਖ਼ਬਰ ਹੈ। ਪਹਿਲਾ ਮਾਮਲਾ ਮਲੋਟ, ਦੂਜਾ ਗਿੱਦੜਬਾਹਾ ਤੇ ਤੀਜਾ ਫ਼ਿਲੌਰ ਤੋਂ ਸਾਹਮਣੇ ਆਇਆ ਹੈ ਜਿੱਥੇ 22 ਤੋਂ 35 ਸਾਲ ਦੇ ਨੌਜਵਾਨਾਂ ਦੀ ਜਾਨ ਨਸ਼ੇ ਦੇ ਜ਼ਿਆਦਾ ਸੇਵਨ ਕਰਕੇ ਹੋਈ। ਅਜਿਹੇ 'ਚ ਕੈਪਟਨ ਸਰਕਾਰ ਦੀ ਨਸ਼ਿਆਂ 'ਤੇ ਸਖ਼ਤੀ ਦੇ ਦਾਅਵੇ ਵੀ ਫੋਕੇ ਸਾਬਤ ਹੋ ਰਹੇ ਹਨ। ਬਲਾਕ ਮਲੋਟ ਦੇ ਪਿੰਡ ਲਖਮੀਰੇਆਣਾ ਵਿੱਚ ਪਰਿਵਾਰ ਦੇ ਇਕਲੌਤੇ ਕਮਾਊ ਮੈਂਬਰ ਗਮਦੂਰ ਸਿੰਘ (35) ਦੀ ਨਸ਼ੇ ਦੀ ਓਵਰਡੋਜ਼ ਕਾਰਨ ਮੌਤ ਹੋ ਗਈ। ਮ੍ਰਿਤਕ ਦੇ ਮਾਤਾ-ਪਿਤਾ, ਪਤਨੀ ਰਾਜਵੀਰ ਕੌਰ, 18 ਸਾਲਾਂ ਦੀਆਂ ਦੋ ਬੇਟੀਆਂ ਖੁਸ਼ਪ੍ਰੀਤ ਕੌਰ, ਜਸ਼ਨਪ੍ਰੀਤ ਕੌਰ ਅਤੇ 12 ਸਾਲਾਂ ਦਾ ਬੇਟਾ ਕਰਨਵੀਰ ਸਿੰਘ ਸਦਮੇ ਵਿੱਚ ਹਨ। ਗਮਦੂਰ ਸਿੰਘ ਆਪਣੇ ਪਰਿਵਾਰ ਦੇ ਨਾਲ-ਨਾਲ ਆਪਣੇ ਅਪਾਹਜ ਭਰਾ ਦੇ ਪਰਿਵਾਰ ਦਾ ਵੀ ਪਾਲਣ ਪੋਸ਼ਣ ਕਰ ਰਿਹਾ ਸੀ ਅਤੇ ਉਸ ਦੇ ਪਰਿਵਾਰ 'ਤੇ ਕਾਫੀ ਕਰਜ਼ਾ ਵੀ ਹੈ। ਹਲਕਾ ਗਿੱਦੜਬਾਹਾ ਦੇ ਪਿੰਡ ਕਰਾਈਵਾਲਾ ਵਿੱਚ 22 ਸਾਲਾ ਨੌਜਵਾਨ ਵੀਜਾ ਸਿੰਘ ਦੀ ਨਸ਼ੇ ਦਾ ਟੀਕਾ ਲਾਉਣ ਕਰਕੇ ਮੌਤ ਹੋ ਗਈ। ਵੀਜਾ ਸਿੰਘ ਦੇ ਪਿਤਾ ਗੁਰਮੇਲ ਸਿੰਘ ਨੇ ਦੱਸਿਆ ਕਿ ਉਹ ਗ਼ਰੀਬ ਹਨ ਤੇ ਵੀਜਾ ਉਸ ਦਾ ਕਮਾਊ ਪੁੱਤਰ ਸੀ ਪਰ ਪਿੰਡ ਵਿਚ ਹੀ ਨਸ਼ੇ ਦਾ ਕਾਰੋਬਾਰ ਕਰਨ ਵਾਲੇ ਕੁਝ ਵਿਅਕਤੀਆਂ ਨੇ ਉਸ ਨੂੰ ਨਸ਼ੇ ਦੇ ਜਾਲ ਵਿਚ ਫਸਾ ਲਿਆ ਅਤੇ ਉਹ ਨਸ਼ੇ ਦਾ ਆਦੀ ਬਣ ਗਿਆ। ਗੁਰਮੇਲ ਸਿੰਘ ਨੇ ਦੱਸਿਆ ਕਿ ਪੁਲੀਸ ਨੇ ਕਈ ਵਾਰ ਨਸ਼ਾ ਤਸਕਰਾਂ ਨੂੰ ਫੜਿਆ ਹੈ ਪਰ ਪਿੰਡ ਦੇ ਕੁਝ ਵਿਅਕਤੀ ਉਨ੍ਹਾਂ ਨੂੰ ਕਥਿਤ ਤੌਰ ’ਤੇ ਥਾਣੇ ਪਹੁੰਚਣ ਤੋਂ ਪਹਿਲਾਂ ਹੀ ਛੁਡਵਾ ਲੈਂਦੇ ਹਨ। ਤੀਜਾ ਮਾਮਲਾ ਫਿਲੌਰ ਤੋਂ ਹੈ, ਜਿੱਥੇ ਦੇ ਸਿਵਲ ਹਸਪਤਾਲ ਦੇ ਪਖ਼ਾਨੇ ਵਿੱਚੋਂ ਇੱਕ ਨੌਜਵਾਨ ਦੀ ਲਾਸ਼ ਬਰਾਮਦ ਹੋਈ ਹੈ। ਮ੍ਰਿਤਕ ਦੀ ਪਛਾਣ ਸੁਖਪ੍ਰੀਤ ਸਿੰਘ ਵਾਸੀ ਪਿੰਡ ਡੱਲੇਵਾਲ ਵਜੋਂ ਹੋਈ ਹੈ। ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਉਹ ਨਸ਼ਾ ਛੱਡਣ ਦੀ ਦਵਾਈ ਖਾਂਦਾ ਸੀ ਪਰ ਉਸ ਨੇ ਕੁਝ ਸਮੇਂ ਤੋਂ ਦਵਾਈ ਨਹੀਂ ਖਾ ਰਿਹਾ ਸੀ। ਹੁਣ ਉਹ ਪਿਛਲੇ ਤਿੰਨ ਦਿਨ ਤੋਂ ਗੁੰਮ ਸੀ ਅਤੇ ਹਸਪਤਾਲ ਦੇ ਪਖ਼ਾਨੇ ਵਿੱਚੋਂ ਸੜਿਆਂਦ ਮਾਰਨ ਕਾਰਨ ਲਾਸ਼ ਬਾਰੇ ਪਤਾ ਲੱਗਾ।
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab News: ਪੰਜਾਬ ਸਰਕਾਰ ਵੱਲੋਂ ਵਿਦਿਆਰਥੀਆਂ ਲਈ ਖਾਸ ਐਲਾਨ, ਇਸ ਤਰੀਕ ਤੋਂ ਪਹਿਲਾਂ ਕਰੋ ਅਪਲਾਈ, ਪੜ੍ਹੋ ਡਿਟੇਲ
ਪੰਜਾਬ ਸਰਕਾਰ ਵੱਲੋਂ ਵਿਦਿਆਰਥੀਆਂ ਲਈ ਖਾਸ ਐਲਾਨ, ਇਸ ਤਰੀਕ ਤੋਂ ਪਹਿਲਾਂ ਕਰੋ ਅਪਲਾਈ, ਪੜ੍ਹੋ ਡਿਟੇਲ
ਚੰਡੀਗੜ੍ਹ 'ਚ ਡਿੱਗੀ ਮਲਟੀਸਟੋਰੀ ਬਿਲਡਿੰਗ, ਜਾਨੀ ਨੁਕਸਾਨ ਤੋਂ ਹੋਇਆ ਬਚਾਅ
ਚੰਡੀਗੜ੍ਹ 'ਚ ਡਿੱਗੀ ਮਲਟੀਸਟੋਰੀ ਬਿਲਡਿੰਗ, ਜਾਨੀ ਨੁਕਸਾਨ ਤੋਂ ਹੋਇਆ ਬਚਾਅ
ਪਲਾਸਟਿਕ ਡੋਰ ਨੇ ਜ਼ਖ਼ਮੀ ਕੀਤਾ ਇੱਕ ਹੋਰ ਨੌਜਵਾਨ, ਵੱਢੀ ਗਈ ਗਲੇ ਦੀ ਨਸ
ਪਲਾਸਟਿਕ ਡੋਰ ਨੇ ਜ਼ਖ਼ਮੀ ਕੀਤਾ ਇੱਕ ਹੋਰ ਨੌਜਵਾਨ, ਵੱਢੀ ਗਈ ਗਲੇ ਦੀ ਨਸ
ਮੁਸੀਬਤ 'ਚ ਕੈਨੇਡਾ ਦੀ ਸਰਕਾਰ, ਜਸਟਿਨ ਟਰੂਡੋ ਦੇ ਸਕਦੇ ਅਸਤੀਫਾ
ਮੁਸੀਬਤ 'ਚ ਕੈਨੇਡਾ ਦੀ ਸਰਕਾਰ, ਜਸਟਿਨ ਟਰੂਡੋ ਦੇ ਸਕਦੇ ਅਸਤੀਫਾ
Advertisement
ABP Premium

ਵੀਡੀਓਜ਼

Jagjit Singh Dhallewal | ਖਨੌਰੀ ਬਾਰਡਰ ਤੋਂ ਕਿਸਾਨਾਂ ਦਾ ਵੱਡਾ ਐਲਾਨJagjit Singh Dhallewal ਨਾਲ ਮੁਲਾਕਾਤ ਤੋਂ ਬਾਅਦ ਪੁਲਸ ਅਫ਼ਸਰਾਂ ਨੇ ਕੀ ਕਿਹਾ?ਅਗਲੇ 3 ਤਿੰਨ ਦਿਨ ਰੋਡਵੇਜ਼ ਦਾ ਸਫ਼ਰ ਨਹੀਂ ਕਰ ਸਕਣਗੇ ਪੰਜਾਬੀਅਮਰੀਕਾ 'ਚ ਪੰਜਾਬੀ ਦਾ ਗੋਲੀਆਂ ਮਾਰਕੇ ਕਤਲ, ਕਾਰਣ ਜਾਣ ਤੁਸੀਂ ਵੀ ਹੋ ਜਾਉਗੇ ਹੈਰਾਨ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਸਰਕਾਰ ਵੱਲੋਂ ਵਿਦਿਆਰਥੀਆਂ ਲਈ ਖਾਸ ਐਲਾਨ, ਇਸ ਤਰੀਕ ਤੋਂ ਪਹਿਲਾਂ ਕਰੋ ਅਪਲਾਈ, ਪੜ੍ਹੋ ਡਿਟੇਲ
ਪੰਜਾਬ ਸਰਕਾਰ ਵੱਲੋਂ ਵਿਦਿਆਰਥੀਆਂ ਲਈ ਖਾਸ ਐਲਾਨ, ਇਸ ਤਰੀਕ ਤੋਂ ਪਹਿਲਾਂ ਕਰੋ ਅਪਲਾਈ, ਪੜ੍ਹੋ ਡਿਟੇਲ
ਚੰਡੀਗੜ੍ਹ 'ਚ ਡਿੱਗੀ ਮਲਟੀਸਟੋਰੀ ਬਿਲਡਿੰਗ, ਜਾਨੀ ਨੁਕਸਾਨ ਤੋਂ ਹੋਇਆ ਬਚਾਅ
ਚੰਡੀਗੜ੍ਹ 'ਚ ਡਿੱਗੀ ਮਲਟੀਸਟੋਰੀ ਬਿਲਡਿੰਗ, ਜਾਨੀ ਨੁਕਸਾਨ ਤੋਂ ਹੋਇਆ ਬਚਾਅ
ਪਲਾਸਟਿਕ ਡੋਰ ਨੇ ਜ਼ਖ਼ਮੀ ਕੀਤਾ ਇੱਕ ਹੋਰ ਨੌਜਵਾਨ, ਵੱਢੀ ਗਈ ਗਲੇ ਦੀ ਨਸ
ਪਲਾਸਟਿਕ ਡੋਰ ਨੇ ਜ਼ਖ਼ਮੀ ਕੀਤਾ ਇੱਕ ਹੋਰ ਨੌਜਵਾਨ, ਵੱਢੀ ਗਈ ਗਲੇ ਦੀ ਨਸ
ਮੁਸੀਬਤ 'ਚ ਕੈਨੇਡਾ ਦੀ ਸਰਕਾਰ, ਜਸਟਿਨ ਟਰੂਡੋ ਦੇ ਸਕਦੇ ਅਸਤੀਫਾ
ਮੁਸੀਬਤ 'ਚ ਕੈਨੇਡਾ ਦੀ ਸਰਕਾਰ, ਜਸਟਿਨ ਟਰੂਡੋ ਦੇ ਸਕਦੇ ਅਸਤੀਫਾ
Punjab News: ਪੰਜਾਬ ਦੇ ਸਕੂਲਾਂ 'ਚ ਛੁੱਟੀਆਂ ਤੋਂ ਬਾਅਦ ਆਈ ਅਹਿਮ ਖਬਰ, ਸਰਕਾਰ ਨੇ ਅਚਾਨਕ ਲਿਆ ਨਵਾਂ ਫੈਸਲਾ
Punjab News: ਪੰਜਾਬ ਦੇ ਸਕੂਲਾਂ 'ਚ ਛੁੱਟੀਆਂ ਤੋਂ ਬਾਅਦ ਆਈ ਅਹਿਮ ਖਬਰ, ਸਰਕਾਰ ਨੇ ਅਚਾਨਕ ਲਿਆ ਨਵਾਂ ਫੈਸਲਾ
ਗ੍ਰਹਿ ਮੰਤਰੀ ਨੂੰ ਮਿਲੇ ਕੈਪਟਨ ਅਮਰਿੰਦਰ ਸਿੰਘ, ਇਨ੍ਹਾਂ ਅਹਿਮ ਮੁੱਦਿਆਂ 'ਤੇ ਹੋਈ ਚਰਚਾ
ਗ੍ਰਹਿ ਮੰਤਰੀ ਨੂੰ ਮਿਲੇ ਕੈਪਟਨ ਅਮਰਿੰਦਰ ਸਿੰਘ, ਇਨ੍ਹਾਂ ਅਹਿਮ ਮੁੱਦਿਆਂ 'ਤੇ ਹੋਈ ਚਰਚਾ
ਪੰਜਾਬ-ਚੰਡੀਗੜ੍ਹ 'ਚ ਫਿਰ ਪਵੇਗਾ ਮੀਂਹ, ਕੁਝ ਜ਼ਿਲ੍ਹਿਆਂ ਲਈ ਅਲਰਟ ਹੋਇਆ ਜਾਰੀ, ਜਾਣੋ ਮੌਸਮ ਦਾ ਹਾਲ
ਪੰਜਾਬ-ਚੰਡੀਗੜ੍ਹ 'ਚ ਫਿਰ ਪਵੇਗਾ ਮੀਂਹ, ਕੁਝ ਜ਼ਿਲ੍ਹਿਆਂ ਲਈ ਅਲਰਟ ਹੋਇਆ ਜਾਰੀ, ਜਾਣੋ ਮੌਸਮ ਦਾ ਹਾਲ
Mata Vaishno Devi: ਮਾਤਾ ਵੈਸ਼ਨੋ ਦੇਵੀ ਜਾਣ ਵਾਲੀਆਂ ਇਹ ਟਰੇਨਾਂ ਰੱਦ, ਜਾਣੋ ਕਿੰਨਾ ਦਾ ਬਦਲਿਆ ਗਿਆ ਟਾਈਮ, ਪੜ੍ਹੋ ਡਿਟੇਲ
ਮਾਤਾ ਵੈਸ਼ਨੋ ਦੇਵੀ ਜਾਣ ਵਾਲੀਆਂ ਇਹ ਟਰੇਨਾਂ ਰੱਦ, ਜਾਣੋ ਕਿੰਨਾ ਦਾ ਬਦਲਿਆ ਗਿਆ ਟਾਈਮ, ਪੜ੍ਹੋ ਡਿਟੇਲ
Embed widget