Punjab Police: ਮੋਹਾਲੀ ਪੁਲਿਸ ਨੇ ਅੱਤਵਾਦੀ ਸੰਗਠਨ ਜੈਸ਼-ਏ-ਮੁਹੰਮਦ (JEM) ਨਾਲ ਜੁੜੇ ਇੱਕ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ। ਇਸ ਮਾਮਲੇ ਵਿੱਚ ਜੰਮੂ-ਕਸ਼ਮੀਰ ਦੇ ਤਿੰਨ ਨੌਜਵਾਨਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ।
ਮੁਲਜ਼ਮ ਟੈਕਸੀ ਡਰਾਈਵਰ ਅਨਿਲ ਕੁਮਾਰ ਦੇ ਅਗਵਾ ਅਤੇ ਕਤਲ ਨਾਲ ਜੁੜੇ ਹੋਏ ਹਨ। ਅਨਿਲ, ਜੋ ਕਿ ਨਵਾਂਗਾਓਂ ਦਾ ਰਹਿਣ ਵਾਲਾ ਸੀ, ਘਰ ਤੋਂ ਚੰਡੀਗੜ੍ਹ ਰੇਲਵੇ ਸਟੇਸ਼ਨ ਇੱਕ ਯਾਤਰੀ ਨੂੰ ਲੈਣ ਗਿਆ ਸੀ ਤੇ ਉਸ ਤੋਂ ਬਾਅਦ ਉਸਦਾ ਕੋਈ ਸੁਰਾਗ ਨਹੀਂ ਮਿਲਿਆ। ਉਸਦੀ ਕਾਰ ਰੋਪੜ ਟੋਲ 'ਤੇ ਦੇਖੀ ਗਈ।
ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਦੀ ਪਛਾਣ ਸਾਹਿਲ ਬਸ਼ੀਰ, ਮੁਨੀਸ਼ ਸਿੰਘ ਅਤੇ ਏਜਾਜ਼ ਅਹਿਮਦ ਵਜੋਂ ਹੋਈ ਹੈ। ਇਹ ਜਾਣਕਾਰੀ ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੇ ਦਿੱਤੀ।
ਦੱਸਿਆ ਗਿਆ ਹੈ ਕਿ ਨੌਜਵਾਨ ਦੀ ਲਾਸ਼ ਮੋਹਾਲੀ ਤੋਂ ਬਰਾਮਦ ਕੀਤੀ ਗਈ ਹੈ, ਜਦੋਂ ਕਿ ਕਾਰ ਪੁਲਿਸ ਨੇ ਕਿਸੇ ਹੋਰ ਜ਼ਿਲ੍ਹੇ ਤੋਂ ਜ਼ਬਤ ਕਰ ਲਈ ਹੈ। ਕਤਲ ਵਿੱਚ ਵਰਤਿਆ ਗਿਆ .32 ਬੋਰ ਦਾ ਪਿਸਤੌਲ ਵੀ ਮੁਲਜ਼ਮਾਂ ਤੋਂ ਬਰਾਮਦ ਕੀਤਾ ਗਿਆ ਹੈ। ਮੁੱਖ ਮੁਲਜ਼ਮ ਸਾਹਿਲ ਬਸ਼ੀਰ ਪਹਿਲਾਂ ਹੀ ਯੂਏਪੀਏ ਅਤੇ ਆਰਮਜ਼ ਐਕਟ ਦੇ ਮਾਮਲਿਆਂ ਵਿੱਚ ਲੋੜੀਂਦਾ ਹੈ। ਉਸਦੇ ਭਰਾ ਏਜਾਜ਼ ਅਹਿਮਦ ਨੂੰ ਵੀ ਪਹਿਲਾਂ ਹਥਿਆਰਾਂ ਸਮੇਤ ਗ੍ਰਿਫ਼ਤਾਰ ਕੀਤਾ ਜਾ ਚੁੱਕਾ ਹੈ। ਦੋਵੇਂ ਜੈਸ਼-ਏ-ਮੁਹੰਮਦ ਦੇ ਓਵਰਗਰਾਊਂਡ ਵਰਕਰ ਦੱਸੇ ਜਾਂਦੇ ਹਨ।
ਨੋਟ : - ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।
Join Our Official Telegram Channel : - https://t.me/abpsanjhaofficial
ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ