Punjab News: ਕਿਸਾਨੀ ਅੰਦੋਲਨ ਦੌਰਾਨ 'ਸ਼ਹੀਦ' ਹੋਣ ਵਾਲੇ ਕਿਸਾਨਾਂ ਦੇ ਪਰਿਵਾਰਾਂ ਨੂੰ ਪੰਜਾਬ ਸਰਕਾਰ ਨੇ ਦਿੱਤੀਆਂ ਨੌਕਰੀਆਂ, ਸੌਂਪੇ ਨਿਯੁਕਤੀ ਪੱਤਰ
ਕਿਸਾਨੀ ਅੰਦੋਲਨ ਦੌਰਾਨ ਫਾਨੀ ਸੰਸਾਰ ਨੂੰ ਅਲਵਿਦਾ ਕਹਿਣ ਵਾਲੇ ਕਿਸਾਨਾਂ ਦੇ ਪਰਿਵਾਰ ਦੀ ਮਾਨ ਸਰਕਾਰ ਨੇ ਬਾਂਹ ਫੜ੍ਹੀ ਹੈ। ਦਰਅਸਲ, ਪੰਜਾਬ ਸਰਕਾਰ ਨੇ ਕਿਸਾਨਾਂ ਦੇ 30 ਰਿਸ਼ਤੇਦਾਰਾਂ ਨੂੰ ਨੌਕਰੀਆਂ ਦਿੱਤੀਆਂ ਗਈਆਂ ਹਨ।
Punjab News: ਪੰਜਾਬ ਸਰਕਾਰ ਨੇ 3 ਖੇਤੀ ਕਾਨੂੰਨਾਂ ਵਿਰੁੱਧ ਸੰਘਰਸ਼ ਦੌਰਾਨ ਜਾਨਾਂ ਗਵਾਉਣ ਵਾਲੇ ਕਿਸਾਨਾਂ ਦੇ 30 ਪਰਿਵਾਰਾਂ ਨੂੰ ਨੌਕਰੀਆਂ ਦਿੱਤੀਆਂ ਹਨ। ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਸਮੂਹ ਲੋਕਾਂ ਨੂੰ ਨਿਯੁਕਤੀ ਪੱਤਰ ਸੌਂਪੇ। ਭਰਤੀ ਕੀਤੇ ਗਏ ਸਾਰੇ ਲੋਕ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵਿੱਚ ਸੇਵਾਵਾਂ ਨਿਭਾਉਣਗੇ। ਇਹ ਜਾਣਕਾਰੀ ਸੂਬਾ ਸਰਕਾਰ ਨੇ ਦਿੱਤੀ ਹੈ।
ਕਿਸਾਨਾਂ ਨੇ 3 ਖੇਤੀ ਕਾਨੂੰਨਾਂ ਦੇ ਵਿਰੋਧ ਵਿੱਚ ਕੇਂਦਰ ਸਰਕਾਰ ਖ਼ਿਲਾਫ਼ ਕਰੀਬ 378 ਦਿਨਾਂ ਤੱਕ ਸੰਘਰਸ਼ ਕੀਤਾ ਸੀ। ਇਹ ਅੰਦੋਲਨ ਨਵੰਬਰ 2020 ਤੋਂ ਦਸੰਬਰ 2021 ਤੱਕ ਚੱਲਿਆ। ਇਸ ਦੌਰਾਨ ਕਿਸਾਨਾਂ ਨੇ ਦਿੱਲੀ ਦੀਆਂ ਸਰਹੱਦਾਂ 'ਤੇ ਵੱਡੇ ਪੱਧਰ 'ਤੇ ਪ੍ਰਦਰਸ਼ਨ ਕੀਤਾ ਤੇ ਸਰਕਾਰ ਤੋਂ ਇਨ੍ਹਾਂ ਕਾਨੂੰਨਾਂ ਨੂੰ ਵਾਪਸ ਲੈਣ ਦੀ ਮੰਗ ਕੀਤੀ ਸੀ।
Our farmers, Our pride!!
— AAP Punjab (@AAPPunjab) September 20, 2024
We will never forget the sacrifice made my our farmers during the #FarmersProtest in Delhi which led to repealing of 3 Farm laws.
In a heartfelt initiative, Punjab Agriculture Minister @gurmeetkhuddian distributed appointment letters to 30 families of… pic.twitter.com/BhIJ0UWSVi
ਅੰਦੋਲਨ ਦੌਰਾਨ ਸਰਕਾਰ ਅਤੇ ਕਿਸਾਨ ਆਗੂਆਂ ਵਿਚਕਾਰ ਕਈ ਦੌਰ ਦੀ ਗੱਲਬਾਤ ਹੋਈ, ਪਰ ਕੋਈ ਨਤੀਜਾ ਨਹੀਂ ਨਿਕਲਿਆ। ਆਖਰਕਾਰ ਸਰਕਾਰ ਨੇ ਤਿੰਨੋਂ ਕਾਨੂੰਨਾਂ ਨੂੰ ਵਾਪਸ ਲੈਣ ਦਾ ਐਲਾਨ ਕੀਤਾ ਅਤੇ ਇਨ੍ਹਾਂ ਕਾਨੂੰਨਾਂ ਨੂੰ ਰੱਦ ਕਰਨ ਵਾਲੇ ਸੰਸਦ ਵਿੱਚ ਇੱਕ ਬਿੱਲ ਪਾਸ ਕੀਤਾ ਗਿਆ। ਇਸ ਦੌਰਾਨ 700 ਤੋਂ ਵੱਧ ਕਿਸਾਨਾਂ ਦੀ ਜਾਨ ਚਲੀ ਗਈ। ਇਹ ਕਿਸਾਨ ਪੰਜਾਬ ਸਮੇਤ ਕਈ ਥਾਵਾਂ ਦੇ ਵਸਨੀਕ ਸਨ।
ਜ਼ਿਕਰ ਕਰ ਦਈਏ ਕਿ ਹੁਣ ਤੱਕ ਸਰਕਾਰ ਵੱਖ-ਵੱਖ ਵਿਭਾਗਾਂ ਵਿੱਚ 44,974 ਲੋਕਾਂ ਨੂੰ ਸਰਕਾਰੀ ਨੌਕਰੀਆਂ ਦੇ ਚੁੱਕੀ ਹੈ। ਮੰਤਰੀ ਨੇ ਕਿਹਾ ਕਿ ਇਹ ਭਰਤੀ ਪੂਰੀ ਤਰ੍ਹਾਂ ਮੈਰਿਟ ਦੇ ਆਧਾਰ 'ਤੇ ਅਤੇ ਪਾਰਦਰਸ਼ੀ ਢੰਗ ਨਾਲ ਕੀਤੀ ਗਈ ਹੈ। ਇਨ੍ਹਾਂ ਵਿੱਚੋਂ 25 ਨੂੰ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵਿੱਚ ਕਲਰਕ ਅਤੇ 5 ਨੂੰ ਸੇਵਕ ਵਜੋਂ ਨਿਯੁਕਤ ਕੀਤਾ ਗਿਆ ਹੈ। ਜਦੋਂ ਕਿ ਪਸ਼ੂ ਪਾਲਣ ਵਿਭਾਗ ਵਿੱਚ 2 ਵੈਟਰਨਰੀ ਇੰਸਪੈਕਟਰ ਤੇ 4 ਕਲਰਕ ਹਨ, ਜਿਨ੍ਹਾਂ ਵਿੱਚੋਂ 3 ਨੂੰ ਤਰਸ ਦੇ ਆਧਾਰ ’ਤੇ ਨੌਕਰੀ ਦਿੱਤੀ ਗਈ ਹੈ। ਡੇਅਰੀ ਵਿਕਾਸ ਵਿਭਾਗ ਵਿੱਚ 2 ਸਟੈਨੋਗ੍ਰਾਫਰਾਂ ਨੂੰ ਨਿਯੁਕਤੀ ਪੱਤਰ ਦਿੱਤੇ ਗਏ ਹਨ।
ਇਹ ਵੀ ਪੜ੍ਹੋ-Sikh News: ਰਾਹੁਲ ਗਾਂਧੀ ਨੇ ਬਿਆਨ ਨੇ ਦੋ ਧੜਿਆਂ ਵਿੱਚ ਵੰਡੇ ਸਿੱਖ ! ਦਾਦੂਵਾਲ ਨੇ ਪੂਰਿਆ ਗਾਂਧੀ ਦਾ ਪੱਖ, ਜਾਣੋ ਕੀ ਕਿਹਾ ?