ਚੰਡੀਗੜ੍ਹ: ਕੋਰੋਨਾ ਵਾਇਰਸ ਕਰਕੇ ਹੋਏ ਦੇਸ਼-ਵਿਆਪੀ ਲਾਕਡਾਊਨ ਕਾਰਨ ਕਈ ਲੋਕ ਅੱਧ-ਵਿਚਾਲੇ ਹੀ ਅਟਕੇ ਹੋਏ ਹਨ। ਏਸੇ ਤਰ੍ਹਾਂ ਮਹਾਰਾਸ਼ਟਰਾ 'ਚ ਸ੍ਰੀ ਹਜ਼ੂਰ ਸਾਹਿਬ ਵਿਖੇ ਦਰਸ਼ਨ ਕਰਨ ਗਏ ਕਈ ਸ਼ਰਧਾਲੂ ਵੀ ਉੱਥੇ ਹੀ ਅਟਕ ਗਏ।
ਪੰਜਾਬ ਦੇ ਇਨ੍ਹਾਂ ਸ਼ਰਧਾਲੂਆਂ ਨੂੰ ਵਾਪਸ ਲਿਆਉਣ ਲਈ ਸਰਕਾਰ ਵੱਲੋਂ ਕੀਤੇ ਯਤਨਾਂ ਸਦਕਾ ਅੱਜ ਪਟਿਆਲਾ ਦੇ ਬੱਸ ਸਟੈਂਡ ਤੋਂ ਪੀਆਰਟੀਸੀ ਦੀਆਂ 7 ਵੌਲਵੋ ਸਮੇਤ ਕੁਲ 32 ਬੱਸਾਂ ਦੇ ਕਾਫਲੇ ਨੂੰ ਸ੍ਰੀ ਹਜ਼ੂਰ ਸਾਹਿਬ ਜਾਣ ਲਈ ਰਵਾਨਾ ਕੀਤਾ ਗਿਆ।
ਇਨ੍ਹਾਂ ਬੱਸਾਂ ਰਾਹੀ ਸ੍ਰੀ ਹਜ਼ੂਰ ਸਾਹਿਬ ਵਿਖੇ ਅਟਕੇ ਸ਼ਰਧਾਲੂਆਂ ਨੂੰ ਪੰਜਾਬ ਵਾਪਸ ਲਿਆਂਦਾ ਜਾਵੇਗਾ। ਪੰਜਾਬ ਤੋਂ ਗਏ ਇਨ੍ਹਾਂ ਸ਼ਰਧਾਲੂਆਂ ਵੱਲੋਂ ਲਗਾਤਾਰ ਘਰ ਵਾਪਸੀ ਦੀ ਗੁਹਾਰ ਲਈ ਗਈ ਸੀ ਜਿਸ ਮਗਰੋਂ ਕੇਂਦਰ ਸਰਕਾਰ ਵੱਲੋਂ ਮਨਜ਼ੂਰੀ ਮਿਲਣ ਮਗਰੋਂ ਹੁਣ ਇਨ੍ਹਾਂ ਦੀ ਵਾਪਸੀ ਦਾ ਪ੍ਰਬੰਧ ਕੀਤਾ ਗਿਆ ਹੈ।