(Source: ECI/ABP News/ABP Majha)
ਵਿਧਾਇਕ ਕੁਲਵੰਤ ਸਿੰਘ ਦੀ ਹਾਜ਼ਰੀ ‘ਚ ਪਿੰਡ ਬੱਲੋਮਾਜਰਾ ਦੇ 32 ਪਰਿਵਾਰ ‘ਆਪ’ ‘ਚ ਹੋਏ ਸ਼ਾਮਲ
Mohali News : ਆਮ ਆਦਮੀ ਪਾਰਟੀ ਦੀਆਂ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਹਲਕਾ ਮੋਹਾਲੀ ਦੇ ਪਿੰਡ ਬੱਲੋਮਾਜਰਾ ਦੇ ਕਰੀਬ 32 ਪਰਿਵਾਰ ਕੁਲਵਿੰਦਰ ਸਿੰਘ ਦੀ ਅਗਵਾਈ ਵਿੱਚ ‘ਆਪ’ ਵਿੱਚ ਸ਼ਾਮਲ ਹੋਏ ਹਨ। ਇਸ ਮੌਕੇ
Mohali News : ਆਮ ਆਦਮੀ ਪਾਰਟੀ ਦੀਆਂ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਹਲਕਾ ਮੋਹਾਲੀ ਦੇ ਪਿੰਡ ਬੱਲੋਮਾਜਰਾ ਦੇ ਕਰੀਬ 32 ਪਰਿਵਾਰ ਕੁਲਵਿੰਦਰ ਸਿੰਘ ਦੀ ਅਗਵਾਈ ਵਿੱਚ ‘ਆਪ’ ਵਿੱਚ ਸ਼ਾਮਲ ਹੋਏ ਹਨ। ਇਸ ਮੌਕੇ ਹਲਕਾ ਮੋਹਾਲੀ ਦੇ ਵਿਧਾਇਕ ਕੁਲਵੰਤ ਸਿੰਘ (MLA Kulwant Singh) ਨੇ ਪਾਰਟੀ ਵਿੱਚ ਸ਼ਾਮਲ ਹੋਣ ਵਾਲਿਆਂ ਨੂੰ ਸਿਰੋਪਾਓ ਪਾ ਕੇ ਉਨ੍ਹਾਂ ਦਾ ਆਮ ਆਦਮੀ ਪਾਰਟੀ ਵਿੱਚ ਸਵਾਗਤ ਕੀਤਾ। ਉਨ੍ਹਾਂ ਕਿਹਾ ਕਿ ਪਾਰਟੀ ਵਿੱਚ ਸ਼ਾਮਲ ਹੋਣ ਵਾਲੇ ਹਰੇਕ ਆਗੂ ਤੇ ਵਰਕਰ ਨੂੰ ਮਾਣ-ਸਤਿਕਾਰ ਦਿੱਤਾ ਜਾਵੇਗਾ |
ਇਸ ਮੌਕੇ ਕੁਲਵੰਤ ਸਿੰਘ ਨੇ ਕਿਹਾ ਕਿ ਲਗਾਤਾਰ ਆਮ ਆਦਮੀ ਪਾਰਟੀ ਦਾ ਪਰਿਵਾਰ ਵੱਡਾ ਹੁੰਦਾ ਜਾ ਰਿਹਾ ਹੈ। ਵੱਖ-ਵੱਖ ਪਿੰਡ ਦੇ ਲੋਕ ਲਗਾਤਾਰ ਆਮ ਆਦਮੀ ਪਾਰਟੀ ਦੀਆਂ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ‘ਆਪ’ ਵਿੱਚ ਸ਼ਾਮਲ ਹੋ ਰਹੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਦੀ ਆਪ ਸਰਕਾਰ ਨੇ ਸੂਬੇ ਦੇ ਹਰ ਵਰਗ ਦੀ ਬਾਂਹ ਫੜੀ ਹੈ, ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਲੋਕਾਂ ਦੀ ਸਰਕਾਰ ਹੈ, ਜਿਸ ਵਿੱਚ ਹਰ ਇੱਕ ਵਰਗ ਦਾ ਖਿਆਲ ਰੱਖਿਆ ਜਾਂਦਾ ਹੈ। ਮੁੱਖ ਮੰਤਰੀ ਭਗਵੰਤ ਮਾਨ ਤੋਂ ਲੈ ਕੇ ਵਰਕਰਾਂ ਤੱਕ ਸਾਰੇ ਲੋਕਾਂ ਦੇ ਵਿਚਕਾਰ ਜਾ ਕੇ ਮੁਸ਼ਕਿਲਾਂ ਸੁਣਦੇ ਹਨ ਅਤੇ ਹੱਲ ਕਰਦੇ ਹਨ।
ਕੁਲਵੰਤ ਸਿੰਘ (MLA Kulwant Singh) ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਵਿਕਾਸ ਵਿੱਚ ਰੁਝੀ ਹੋਈ ਹੈ। ਮਾਨ ਸਰਕਾਰ ਵੱਲੋਂ ਦਿੱਤੀਆਂ ਗ੍ਰੰਟੀਆਂ ਲੱਗਭਗ ਪੂਰੀਆਂ ਕਰ ਦਿੱਤੀਆਂ ਹਨ। ਜੋ ਗ੍ਰੰਟੀਆਂ ਰਹਿ ਗਈਆਂ ਹਨ, ਉਹ ਵੀ ਛੇਤੀ ਪੂਰੀਆਂ ਕੀਤੀਆਂ ਜਾਣਗੀਆਂ | ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਸੂਬੇ ਦੇ ਨੌਜਵਾਨ ਮੁੰਡੇ-ਕੁੜੀਆਂ ਨੂੰ 31 ਹਜ਼ਾਰ ਦੇ ਕਰੀਬ ਸਰਕਾਰੀ ਨੌਕਰੀਆਂ ਦਿੱਤੀਆਂ ਹਨ ,ਜੋ ਕਿ ਅੱਗੇ ਵੀ ਦਿੱਤੀਆਂ ਜਾਣਗੀਆਂ, ਸਿਹਤ ਸਹੂਲਤਾਂ ਨੂੰ ਦੇਖਦਿਆਂ ਮਹੱਲਾ ਕਲੀਨਕਾਂ ਵਿੱਚ ਲਾਭਪਾਤਰੀ ਸਹੂਲਤਾਂ ਦਾ ਲਾਹਾ ਲੈ ਰਹੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਪੰਜਾਬ ਦੇ ਹਰ ਵਰਗ ਅਤੇ ਪਿੰਡਾਂ ਦੇ ਵਿਕਾਸ ਲਈ ਵਚਨਵੱਧ ਹੈ।
ਇਸ ਦੌਰਾਨ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਣ ਵਾਲੇ ਸਾਬਕਾ ਸਰਪੰਚ ਸਮੇਤ ਪਿੰਡ ਵਾਸੀਆਂ ਨੇ ਕਿਹਾ ਕਿ ਉਹ ਅੱਜ ਆਮ ਆਦਮੀ ਪਾਰਟੀ ਦੀਆਂ ਨੀਤੀਆਂ ਅਤੇ ਵਿਧਾਇਕ ਕੁਲਵੰਤ ਸਿੰਘ ਦੀ ਸਾਦਗੀ ਤੋਂ ਪ੍ਰਭਾਵਿਤ ਹੋ ਕੇ ‘ਆਪ’ ਪਾਰਟੀ ‘ਚ ਸ਼ਮੂਲੀਅਤ ਕੀਤੀ ਹੈ | ਉਨ੍ਹਾਂ ਕਿਹਾ ਕਿ ਕੋਈ ਵੀ ਆਪਣੀ ਸਮੱਸਿਆ ਲੈ ਕੇ ਕਦੋਂ ਵੀ ਵਿਧਾਇਕ ਕੁਲਵੰਤ ਸਿੰਘ ਦੇ ਦਫ਼ਤਰ ਆ ਸਕਦਾ ਹੈ ਅਤੇ ਉਨ੍ਹਾਂ ਦੀਆਂ ਸਮੱਸਿਆ ਸੁਣੀਆਂ ਜਾਂਦੀਆਂ ਹਨ | ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੀ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ, ਰੁਜ਼ਗਾਰ ਦੇਣਾ ਆਦਿ ਨੀਤੀਆਂ ਤੋਂ ਬਹੁਤ ਪ੍ਰਭਾਵਿਤ ਹੋਏ, ਜਿਸ ਕਰਕੇ ਪਿੰਡ ਵਾਸੀਆਂ ਨੇ ਆਮ ਆਦਮੀ ਪਾਰਟੀ ਦਾ ਪੱਲਾ ਫੜਿਆ ਹੈ।