Barnala News : ਬਰਨਾਲਾ ਜ਼ਿਲ੍ਹੇ ਦੇ ਭਦੌੜ ਹਲਕੇ ਵਿੱਚ 32 ਸਾਲਾ ਵਿਅਕਤੀ ਵੱਲੋਂ ਜ਼ਹਿਰ ਖਾ ਕੇ ਖੁਦਕੁਸ਼ੀ ਕਰ ਲੈਣ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਨੌਜਵਾਨ ਦੀ ਪਛਾਣ ਸਿਕੰਦਰ ਸਿੰਘ ਪਿੰਡ ਛੰਨਾ ਗੁਲਾਬ ਸਿੰਘ ਵਾਲਾ ਵਜੋਂ ਹੋਈ ਹੈ। ਆਤਮ ਹੱਤਿਆ ਕਰਨ ਤੋਂ ਪਹਿਲਾਂ ਮ੍ਰਿਤਕ ਨੌਜਵਾਨ ਨੇ ਸਵੇਰੇ ਪਿੰਡ ਦੇ ਖੇਡ ਸਟੇਡੀਅਮ 'ਚ ਬੈਠ ਕੇ ਦੋ ਵੀਡੀਓ ਬਣਾਈਆਂ ਅਤੇ ਸੋਸ਼ਲ ਮੀਡੀਆ 'ਤੇ ਸ਼ੇਅਰ ਕਰ ਦਿੱਤੀਆਂ।
ਵੀਡੀਓ 'ਚ ਨੌਜਵਾਨ ਨੇ ਆਪਣੇ ਹੀ ਪਿੰਡ ਦੇ ਤਿੰਨ ਦੋਸਤਾਂ ਦਾ ਨਾਂ ਲੈਂਦਿਆਂ ਕਿਹਾ ਕਿ ਉਹ ਬਲੈਕਮੇਲ ਕਰ ਰਹੇ ਹਨ ਅਤੇ ਜਿਸ ਕਰਕੇ ਮੈਂ ਖੁਦਕੁਸ਼ੀ ਕਰ ਰਿਹਾ ਹਾਂ। ਵੀਡੀਓ 'ਚ ਨੌਜਵਾਨ ਸਲਫਾਸ ਦੀਆਂ ਗੋਲੀਆਂ ਦੀ ਬੋਤਲ ਵੀ ਦਿਖਾ ਰਿਹਾ ਹੈ। ਨੌਜਵਾਨ ਵੱਲੋਂ ਜ਼ਹਿਰ ਨਿਗਲਣ ਬਾਰੇ ਪਤਾ ਲੱਗਣ ’ਤੇ ਗੁਆਂਢੀਆਂ ਨੇ ਨੌਜਵਾਨ ਨੂੰ ਹਸਪਤਾਲ ਪਹੁੰਚਾਇਆ ਪਰ ਰਸਤੇ ਵਿੱਚ ਹੀ ਉਸਦੀ ਮੌਤ ਹੋ ਗਈ।
ਇਹ ਵੀ ਪੜ੍ਹੋ : ਹੁਣ ਗਾਹਕ ਇਨ੍ਹਾਂ ਦੋ ਬੈਂਕਾਂ ਤੋਂ ਸਿਰਫ 5000 ਰੁਪਏ ਤੱਕ ਹੀ ਕਢਵਾ ਸਕਣਗੇ, RBI ਨੇ 6 ਮਹੀਨਿਆਂ ਲਈ ਲਗਾਈ ਪਾਬੰਦੀ
ਇਸ ਸਬੰਧੀ ਮ੍ਰਿਤਕ ਦੇ ਵਾਰਸਾਂ ਨੇ ਦੱਸਿਆ ਕਿ ਉਸ ਥਾਂ ’ਤੇ ਮ੍ਰਿਤਕ ਸਿਕੰਦਰ ਸਿੰਘ ਦਾ ਮੋਬਾਈਲ ਫੋਨ ਪੂਰੀ ਤਰ੍ਹਾਂ ਟੁੱਟਿਆ ਹੋਇਆ ਸੀ। ਜਿੱਥੇ ਉਸ ਨੇ ਖੁਦਕੁਸ਼ੀ ਕਰ ਲਈ ਅਤੇ ਮੋਟਰਸਾਈਕਲ ਵੀ ਸਟੇਡੀਅਮ ਵਿੱਚ ਖੜ੍ਹਾ ਕਰ ਦਿੱਤਾ। ਇਸ ਘਟਨਾ ਦੀ ਸੂਚਨਾ ਮਿਲਦੇ ਹੀ ਥਾਣਾ ਭਦੌੜ ਦੀ ਪੁਲਿਸ ਨੇ ਪਹੁੰਚ ਕੇ ਮ੍ਰਿਤਕ ਸਿਕੰਦਰ ਸਿੰਘ ਦੀ ਪਤਨੀ ਕੁਲਦੀਪ ਕੌਰ ਦੇ ਬਿਆਨ ਦਰਜ ਕੀਤੇ ਹਨ। ਮ੍ਰਿਤਕ ਦੀ ਪਤਨੀ ਦੇ ਬਿਆਨਾਂ ’ਤੇ ਭਦੌੜ ਪੁਲੀਸ ਨੇ ਮ੍ਰਿਤਕ ਦੇ ਦੋਸਤਾਂ ਖ਼ਿਲਾਫ਼ ਥਾਣਾ ਭਦੌੜ ਵਿੱਚ ਕੇਸ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਮ੍ਰਿਤਕ ਦੀ ਪਤਨੀ ਕੁਲਦੀਪ ਕੌਰ ਨੇ ਦੱਸਿਆ ਕਿ ਉਸ ਦੇ ਪਤੀ ਨੂੰ ਪਿੰਡ ਦੇ ਤਿੰਨ ਵਿਅਕਤੀ ਤੰਗ ਪ੍ਰੇਸ਼ਾਨ ਕਰ ਰਹੇ ਸਨ। ਉਸ ਨੂੰ ਬਲੈਕਮੇਲ ਕਰਕੇ ਮਰਨ ਲਈ ਮਜਬੂਰ ਕੀਤਾ। ਮੁਲਜ਼ਮ ਉਸ ਦੇ ਪਤੀ ਨੂੰ ਪਿੰਡ ਵਿੱਚ ਦਾਖ਼ਲ ਹੋਣ ਤੋਂ ਰੋਕਦਾ ਸੀ ਅਤੇ ਉਸ ਨੂੰ ਮਾਰਨਾ ਚਾਹੁੰਦਾ ਸੀ। ਇਸ ਕਾਰਨ ਉਸ ਦੇ ਪਤੀ ਨੂੰ ਵਾਰ-ਵਾਰ ਫੋਨ 'ਤੇ ਧਮਕੀਆਂ ਦਿੱਤੀਆਂ ਜਾ ਰਹੀਆਂ ਸਨ। ਇਸੇ ਪ੍ਰੇਸ਼ਾਨੀ ਦੇ ਚੱਲਦਿਆਂ ਉਸ ਦੇ ਪਤੀ ਨੇ ਜ਼ਹਿਰ ਨਿਗਲ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ। ਉਨ੍ਹਾਂ ਪੁਲਿਸ ਪ੍ਰਸ਼ਾਸਨ ਤੋਂ ਉਸਦੇ ਪਰਿਵਾਰ ਲਈ ਇਨਸਾਫ਼ ਦੀ ਮੰਗ ਕਰਦਿਆਂ ਕਿਹਾ ਕਿ ਦੋਸ਼ੀਆਂ ਨੂੰ ਸਖ਼ਤ ਤੋਂ ਸਖ਼ਤ ਸਜ਼ਾ ਦਿੱਤੀ ਜਾਵੇ |
ਇਸੇ ਤਰ੍ਹਾਂ ਸਬੰਧਿਤ ਥਾਣਾ ਭਦੋੜ ਦੇ ਤਫ਼ਤੀਸ਼ੀ ਅਫ਼ਸਰ ਨੇ ਦੱਸਿਆ ਕਿ ਮ੍ਰਿਤਕ ਨੂੰ ਉਸਦੇ ਪਿੰਡ ਵਾਸੀ ਬਲਜੀਤ ਸਿੰਘ ਰਾਮਪਾਲ ਸਿੰਘ ਅਤੇ ਜਯੋਣ ਸਿੰਘ ਫ਼ੋਨ 'ਤੇ ਤੰਗ ਪ੍ਰੇਸ਼ਾਨ ਕਰਦੇ ਸਨ, ਜਿਸ ਕਾਰਨ ਸਿਕੰਦਰ ਸਿੰਘ ਨੇ ਖ਼ੁਦਕੁਸ਼ੀ ਕਰ ਲਈ ਹੈ। ਪੁਲਸ ਨੇ ਮ੍ਰਿਤਕ ਦੀ ਪਤਨੀ ਦੇ ਬਿਆਨਾਂ 'ਤੇ ਉਕਤ ਤਿੰਨਾਂ ਦੋਸ਼ੀਆਂ ਖਿਲਾਫ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।