ਪੜਚੋਲ ਕਰੋ
Advertisement
ਮੁੜ ਗਰਮਾਇਆ 328 ਗਾਇਬ ਹੋਏ ਪਾਵਨ ਸਰੂਪਾਂ ਦਾ ਮੁੱਦਾ, ਸ਼੍ਰੋਮਣੀ ਕਮੇਟੀ ਖਿਲਾਫ਼ ਧਰਨੇ ‘ਤੇ ਬੈਠਾ ਸ਼੍ਰੋਮਣੀ ਅਕਾਲੀ ਦਲ ਟਕਸਾਲੀ
ਅੰਮ੍ਰਿਤਸਰ ਦੇ ਹਰਿਮੰਦਰ ਸਾਹਿਬ ਦੇ ਬਾਹਰ ਅਕਾਲੀ ਟਕਸਾਲੀ ਆਗੂਆਂ ਵਲੋਂ ਪ੍ਰਦਰਸ਼ਨ ਕੀਤਾ ਗਿਆ ਜਿਸ ਦੌਰਾਨ ਉਨ੍ਹਾਂ ਨੇ ਗੁੰਮ ਹੋਏ ਪਾਵਨ ਸਰੂਪਾਂ ਦਾ ਪਤਾ ਲਗਾਉਣ ਅਤੇ ਸਖ਼ਤ ਕਾਰਵਾਈ ਕਰਨ ਦੀ ਮੰਗ ਕੀਤੀ।
ਅੰਮ੍ਰਿਤਸਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਦੇ ਪਬਲੀਕੇਸ਼ਨ ਵਿਭਾਗ ਦੇ ਰਿਕਾਰਡ ਤੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ 328 ਪਵਿੱਤਰ ਸਰੂਪਾਂ ਦੇ ਲਾਪਤਾ (Forms Of Guru Granth Sahib Missing) ਹੋਣ ਦਾ ਮਾਮਲਾ ਮੁੜ ਗਰਮਾ ਗਿਆ ਹੈ। ਸ਼ਨੀਵਾਰ ਨੂੰ ਸ਼੍ਰੋਮਣੀ ਅਕਾਲੀ ਦਲ ਟਕਸਾਲੀ (Shromani akali taksali) ਨੇ ਸ਼੍ਰੋਮਣੀ ਕਮੇਟੀ ਖਿਲਾਫ ਮੋਰਚਾ ਖੋਲ੍ਹ ਦਿੱਤਾ। ਪਾਰਟੀ ਦੇ ਨੇਤਾ ਅਤੇ ਅਕਾਲ ਤਖ਼ਤ ਦੇ ਸਾਬਕਾ ਜਥੇਦਾਰ ਰਣਜੀਤ ਸਿੰਘ ਅੰਮ੍ਰਿਤਸਰ (Amritsar) ਦੇ ਹਰਿਮੰਦਰ ਸਾਹਿਬ ਦੇ ਬਾਹਰ ਧਰਨੇ ‘ਤੇ ਬੈਠੇ ਹਨ। ਉਨ੍ਹਾਂ ਦੀ ਮੰਗ ਹੈ ਕਿ ਗੁੰਮ ਪਵਿੱਤਰ ਸਰੂਪਾਂ ਦਾ ਪਤਾ ਲਗਾ ਕੇ ਮਾਮਲੇ ਦੇ ਦੋਸ਼ੀ ਖਿਲਾਫ ਸਖ਼ਤ ਕਾਰਵਾਈ ਕੀਤੀ ਜਾਵੇ।
ਦਰਅਸਲ, ਰਣਜੀਤ ਸਿੰਘ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੁਖੀ ਗੋਬਿੰਦ ਸਿੰਘ ਲੌਂਗੋਵਾਲ ਅਤੇ ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੂੰ 7 ਨਵੰਬਰ ਨੂੰ ਸਿੱਖ ਸੰਗਤ ਸਾਹਮਣੇ ਪੇਸ਼ ਹੋਣ ਲਈ ਪੱਤਰ ਲਿਖਿਆ ਸੀ। ਸਾਬਕਾ ਜਥੇਦਾਰ ਨੇ ਆਪਣੇ ਪੱਤਰ ਵਿੱਚ ਇਹ ਵੀ ਲਿਖਿਆ ਸੀ ਕਿ ਜੇ ਅਜਿਹਾ ਨਾ ਕੀਤਾ ਗਿਆ ਤਾਂ ਉਹ ਗੁੰਮ ਹੋਏ ਪਵਿੱਤਰ ਸਰੂਪਾਂ ਨਾਲ ਜੁੜੇ ਸਾਰੇ ਸਬੂਤ ਜਨਤਕ ਕਰਨਗੇ। ਰਣਜੀਤ ਸਿੰਘ ਨੇ ਦੋਸ਼ ਲਾਇਆ ਹੈ ਕਿ ਸ਼੍ਰੋਮਣੀ ਕਮੇਟੀ ਦੀ ਜਾਂਚ ਕਮੇਟੀ ਦੀ ਰਿਪੋਰਟ ਜਨਤਕ ਨਹੀਂ ਕਰ ਰਹੀ। ਜੋ ਹੁਣ ਤਕ ਦੱਸੀ ਗਈ ਉਹ ਅਧੂਰੀ ਜਾਣਕਾਰੀ ਹੈ।
ਇਹ ਹੈ ਮਾਮਲਾ: ਮਈ 2016 ਵਿਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ 267 ਪਾਵਨ ਸਰੂਪ ਅੰਮ੍ਰਿਤਸਰ ਦੇ ਗੁਰਦੁਆਰਾ ਸ੍ਰੀ ਰਾਮਸਰ ਸਾਹਿਬ ਤੋਂ ਗਾਇਬ ਹੋ ਗਏ ਸੀ। ਜਦੋਂ ਕਿ ਗੁਰੂ ਗਰੰਥ ਸਾਹਿਬ ਦਾ ਕੋਈ ਸਰੂਪ ਜਾਂ ਇਕ ਪੰਨਾ ਵੀ ਅਲੋਪ ਹੋ ਜਾਂਦਾ ਹੈ, ਉਸ ਦੀ ਐਫਆਈਆਰ ਦਰਜ ਕਰਨੀ ਪੈਂਦੀ ਹੈ। ਪਰ ਐਸਜੀਪੀਸੀ ਨੇ ਅਜਿਹਾ ਕੁਝ ਨਹੀਂ ਕੀਤਾ। ਇਸ ਕੇਸ ਵਿੱਚ ਅਕਾਲ ਤਖ਼ਤ ਵਲੋਂ ਇੱਕ ਵਿਸ਼ੇਸ਼ ਕਮੇਟੀ ਤਿਆਰ ਕਰਕੇ ਇਸ ਦੀ ਜਾਂਚ ਕਰਵਾਈ ਗਈ। Burning Stubble in Punjab: ਮੁਆਵਜ਼ਾ ਨਾ ਮਿਲਣ ਕਰਕੇ ਪੰਜਾਬ ਵਿੱਚ ਪਰਾਲੀ ਸਾੜਣ ਨੂੰ ਮਜ਼ਬੂਰ ਹੈ ਕਿਸਾਨ ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904Punjab: Sikh organisations staged a protest march, under the aegis of Sri Akal Takht Sahib, to Golden Temple today in Amritsar, over their demand for FIRs against Shiromani Gurdwara Parbandhak Committee (SGPC) employees regarding 328 missing 'saroops' of Sri Guru Granth Sahib. pic.twitter.com/rMzUQQxgcf
— ANI (@ANI) November 7, 2020
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਦੇਸ਼
ਪੰਜਾਬ
ਪੰਜਾਬ
ਤਕਨਾਲੌਜੀ
Advertisement