Punjab News: ਪੰਜਾਬ ਸਰਕਾਰ ਲਗਾਤਾਰ ਨੌਜਵਾਨਾਂ ਨੂੰ ਨੌਕਰੀਆਂ ਦੇ ਰਹੀ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲਗਾਤਾਰ ਦਾਅਵਾ ਕੀਤਾ ਜਾ ਰਿਹਾ ਹੈ ਉਨ੍ਹਾਂ ਦੀ ਸਰਕਾਰ ਵੱਲੋਂ ਹੁਣ ਤੱਕ 50 ਹਜ਼ਾਰ ਤੋਂ ਵੱਧ ਨੌਕਰੀਆਂ ਦਿੱਤੀਆਂ ਗਈਆਂ ਹਨ ਤੇ ਹੁਣ ਉਨ੍ਹਾਂ ਨੇ ਕਿਹਾ ਕਿ ਛੇਤੀ ਹੀ 3381 ਈ.ਟੀ.ਟੀ. ਅਧਿਆਪਕਾਂ ਦੀ ਭਰਤੀ ਪ੍ਰਕਿਰਿਆ ਨੂੰ ਮੁਕੰਮਲ ਕਰ ਲਿਆ ਜਾਵੇਗਾ।
ਦਰਅਸਲ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੋਸ਼ਲ ਮੀਡੀਆ ਉੱਤੇ ਜਾਣਕਾਰੀ ਸਾਂਝੀ ਕਰਦਿਆਂ ਕਿਹਾ ਕਿ, ਕੱਲ੍ਹ ਚੰਡੀਗੜ੍ਹ ਵਿਖੇ ਸਿੱਖਿਆ ਵਿਭਾਗ ਦੇ ਅਫ਼ਸਰ ਸਾਹਿਬਾਨਾਂ ਨਾਲ ਸਮੀਖਿਆ ਮੀਟਿੰਗ ਕੀਤੀ। 3381 ਈ.ਟੀ.ਟੀ. ਅਧਿਆਪਕਾਂ ਦੀ ਭਰਤੀ ਪ੍ਰਕਿਰਿਆ ਨੂੰ ਮੁਕੰਮਲ ਕਰਨ ਲਈ ਕਿਹਾ। ਆਉਣ ਵਾਲੇ ਦਿਨਾਂ 'ਚ ਇਹਨਾਂ ਅਧਿਆਪਕਾਂ ਨੂੰ ਜਲਦੀ ਹੀ ਨਿਯੁਕਤੀ ਪੱਤਰ ਸੌਂਪੇ ਜਾਣਗੇ।
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬੇ ਦੇ ਇਤਿਹਾਸ ਵਿੱਚ ਪਹਿਲੀ ਵਾਰ ਕਿਸੇ ਸਰਕਾਰ ਨੇ ਸੱਤਾ ਵਿੱਚ ਆਉਣ ਦੇ 35 ਮਹੀਨਿਆਂ ਵਿੱਚ 50,892 ਨੌਜਵਾਨਾਂ ਨੂੰ ਨੌਕਰੀਆਂ ਦਿੱਤੀਆਂ ਹਨ ਜਿਸ ਵਿੱਚੋਂ 11000 ਤੋਂ ਵੱਧ ਨੌਕਰੀਆਂ ਸਿਰਫ਼ ਸਿੱਖਿਆ ਵਿਭਾਗ ਵਿੱਚ ਦਿੱਤੀਆਂ ਗਈਆਂ ਹਨ, ਜੋ ਸਾਡੀ ਸਰਕਾਰ ਦਾ ਮੁੱਖ ਤਰਜੀਹੀ ਖੇਤਰ ਹੈ। ਮੈਂ ਪੰਜਾਬੀਆਂ ਨੂੰ ਵਿਸ਼ਵਾਸ ਦਿਵਾਉਂਦਾ ਹਾਂ ਕਿ ਸਭ ਦੇ ਮਸਲੇ ਹੱਲ ਹੋਣਗੇ ਅਤੇ ਸਭ ਨੂੰ ਯੋਗਤਾ ਅਨੁਸਾਰ ਰੁਜ਼ਗਾਰ ਮੁਹੱਈਆ ਕਰਾਵਾਂਗੇ।
ਨੋਟ : - ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।