ਪੰਜਾਬ 'ਚ ਕੋਰੋਨਾ ਨੇ ਮੁੜ ਪਸਾਰੇ ਪੈਰ, ਇਕੋ ਦਿਨ 34 ਨਵੇਂ ਕੋਰੋਨਾ ਪੌਜ਼ੇਟਿਵ ਮਰੀਜ਼
ਬਰਨਾਲਾ 'ਚ ਪੌਜ਼ੇਟਿਵ ਵਿਅਕਤੀ ਹਜ਼ੂਰ ਸਾਹਿਬ ਤੋਂ ਪਰਤਿਆ ਸੀ। ਅੰਮ੍ਰਿਤਸਰ 'ਚ ਪੌਜ਼ੇਟਿਵ ਆਏ ਜ਼ਿਆਦਾਤਰ ਕੇਸ ਹੋਰ ਪੌਜ਼ੇਟਿਵ ਲੋਕਾਂ ਦੇ ਸੰਪਰਕ 'ਚ ਆਉਣ ਨਾਲ ਸਾਹਮਣੇ ਆਏ ਹਨ। ਪੰਜਾਬ 'ਚ ਕੋਰੋਨਾ ਪੌਜ਼ੇਟਿਵ ਮਰੀਜ਼ਾਂ ਦਾ ਹੁਣ ਤਕ ਦਾ ਅੰਕੜਾ 2222 ਹੈ।
ਚੰਡੀਗੜ੍ਹ: ਪੰਜਾਬ 'ਚ ਕੋਰੋਨਾ ਵਾਇਰਸ ਨੇ ਮੁੜ ਤੋਂ ਆਪਣੇ ਪੈਰ ਪਸਾਰਨੇ ਸ਼ੁਰੂ ਕਰ ਦਿੱਤੇ ਹਨ ਜਿਸ ਮਗਰੋਂ 34 ਨਵੇਂ ਪੌਜ਼ੇਟਵ ਕੇਸ ਸਾਹਮਣੇ ਆਏ ਹਨ। ਇਸ ਦੇ ਨਾਲ ਹੀ ਪੰਜਾਬ 'ਚ ਮੌਜੂਦਾ ਸਮੇਂ ਐਕਟਿਵ ਮਰੀਜ਼ਾਂ ਦਾ ਅੰਕੜਾ 262 ਹੋ ਗਿਆ। ਇਨ੍ਹਾਂ 'ਚ ਸਭ ਤੋਂ ਵੱਧ 18 ਕੇਸ ਇਕੱਲੇ ਅੰਮ੍ਰਿਤਸਰ ਨਾਲ ਸਬੰਧਤ ਹਨ। ਇਸ ਤੋਂ ਇਲਾਵਾ ਪਟਿਆਲਾ 'ਚ ਸੱਤ, ਜਲੰਧਰ 'ਚ ਤਿੰਨ, ਤਰਨ ਤਾਰਨ 'ਚ ਦੋ ਤੇ ਰੂਪਨਗਰ, ਬਰਨਾਲਾ, ਗੁਰਦਾਸਪੁਰ ਤੇ ਪਠਾਨਕੋਟ 'ਚ ਇੱਕ-ਇੱਕ ਕੇਸ ਦਰਜ ਕੀਤਾ ਗਿਆ।
ਬਰਨਾਲਾ 'ਚ ਪੌਜ਼ੇਟਿਵ ਵਿਅਕਤੀ ਹਜ਼ੂਰ ਸਾਹਿਬ ਤੋਂ ਪਰਤਿਆ ਸੀ। ਅੰਮ੍ਰਿਤਸਰ 'ਚ ਪੌਜ਼ੇਟਿਵ ਆਏ ਜ਼ਿਆਦਾਤਰ ਕੇਸ ਹੋਰ ਪੌਜ਼ੇਟਿਵ ਲੋਕਾਂ ਦੇ ਸੰਪਰਕ 'ਚ ਆਉਣ ਨਾਲ ਸਾਹਮਣੇ ਆਏ ਹਨ। ਪੰਜਾਬ 'ਚ ਕੋਰੋਨਾ ਪੌਜ਼ੇਟਿਵ ਮਰੀਜ਼ਾਂ ਦਾ ਹੁਣ ਤਕ ਦਾ ਅੰਕੜਾ 2222 ਹੈ। ਇਨ੍ਹਾਂ 'ਚੋਂ 42 ਲੋਕਾਂ ਦੀ ਮੌਤ ਹੋ ਚੁੱਕੀ ਹੈ। ਕੋਰੋਨਾ ਨੂੰ ਮਾਤ ਦੇਣ ਵਾਲੇ ਲੋਕਾਂ ਦੀ ਗਿਣਤੀ 1918 ਹੈ।
ਪੰਜਾਬ 'ਚ ਕੋਰੋਨਾ ਵਾਇਰਸ ਦੇ ਮਰੀਜ਼ਾਂ ਦੀ ਗਿਣਤੀ 'ਚ ਇਜ਼ਾਫਾ ਉਸ ਵੇਲੇ ਹੋਇਆ ਸੀ ਜਦੋਂ ਹਜ਼ੂਰ ਸਾਹਿਬ ਤੋਂ ਸ਼ਰਧਾਲੂ ਪਰਤੇ ਸਨ ਪਰ ਇਹ ਮਰੀਜ਼ ਕਾਫੀ ਛੇਤੀ ਠੀਕ ਹੋਕੇ ਘਰਾਂ ਨੂੰ ਪਰਤ ਗਏ। ਇਸ ਤੋਂ ਬਾਅਦ ਪੰਜਾਬ 'ਚ ਕੋਰੋਨਾ ਰਫ਼ਤਾਰ ਮੱਠੀ ਪੈ ਗਈ ਸੀ ਜਿਸ ਨੇ ਹੁਣ ਮੁੜ ਤੋਂ ਰਫ਼ਤਾਰ ਫੜੀ ਹੈ।
ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ