ਚੰਡੀਗੜ੍ਹ: ਸ੍ਰੀ ਗੁਰੂ ਨਾਨਕ ਦੇਵ ਜੀ ਦਾ 550 ਸਾਲਾ ਪ੍ਰਕਾਸ਼ ਪੁਰਬ ਪਾਕਿਸਤਾਨ ਸਥਿਤ ਗੁਰਦੁਆਰਾ ਜਨਮ ਅਸਥਾਨ ਨਨਕਾਣਾ ਸਾਹਿਬ ਵਿਖੇ ਮਨਾਉਣ ਲਈ ਸ਼੍ਰੋਮਣੀ ਕਮੇਟੀ ਦੀ ਅਗਵਾਈ ਹੇਠ ਸਿੱਖ ਸ਼ਰਧਾਲੂਆਂ ਦਾ ਜਥਾ 5 ਨਵੰਬਰ ਨੂੰ ਰਵਾਨਾ ਹੋਵੇਗਾ। ਇਸ ਦੌਰਾਨ ਸ਼੍ਰੋਮਣੀ ਕਮੇਟੀ ਵੱਲੋਂ ਸ਼ਰਧਾਲੂਆਂ ਦੀ ਭੇਜੀ ਗਈ ਸੂਚੀ ਵਿੱਚੋਂ 342 ਸ਼ਰਧਾਲੂਆਂ ਨੂੰ ਵੀਜ਼ੇ ਨਹੀਂ ਮਿਲ ਸਕੇ। ਪ੍ਰਕਾਸ਼ ਪੁਰਬ ਸਮਾਗਮਾਂ ਵਿੱਚ ਸ਼ਾਮਲ ਹੋਣ ਲਈ ਸਿੱਖ ਸ਼ਰਧਾਲੂਆਂ ਦਾ ਜਥਾ 5 ਨਵੰਬਰ ਨੂੰ ਪਾਕਿਸਤਾਨ ਰਵਾਨਾ ਹੋਵੇਗਾ ਤੇ 13 ਨਵੰਬਰ ਨੂੰ ਵਾਪਸ ਪਰਤ ਆਵੇਗਾ।
ਸ਼੍ਰੋਮਣੀ ਕਮੇਟੀ ਦੇ ਸਕੱਤਰ ਮਨਜੀਤ ਸਿੰਘ ਮੁਤਾਬਕ ਪਹਿਲਾਂ ਇਹ ਜਥਾ 10 ਨਵੰਬਰ ਨੂੰ ਭੇਜਣ ਦਾ ਪ੍ਰੋਗਰਾਮ ਸੀ ਪਰ ਹੁਣ ਇਹ ਜਥਾ 5 ਨਵੰਬਰ ਨੂੰ ਸ਼੍ਰੋਮਣੀ ਕਮੇਟੀ ਦੇ ਦਫਤਰ ਤੋਂ ਰਵਾਨਾ ਹੋਵੇਗਾ। ਉਨ੍ਹਾਂ ਦੱਸਿਆ ਕਿ ਸ਼੍ਰੋਮਣੀ ਕਮੇਟੀ ਵੱਲੋਂ ਵੀਜ਼ੇ ਲੈਣ ਵਾਸਤੇ 1720 ਸ਼ਰਧਾਲੂਆਂ ਦੇ ਪਾਸਪੋਰਟ ਦਿੱਲੀ ਸਥਿਤ ਪਾਕਿਸਤਾਨ ਸਫ਼ਾਰਤਖਾਨੇ ਨੂੰ ਭੇਜੇ ਗਏ ਸਨ, ਜਿਸ ਵਿੱਚੋਂ 342 ਸ਼ਰਧਾਲੂਆਂ ਨੂੰ ਵੀਜ਼ੇ ਨਹੀਂ ਮਿਲੇ ਤੇ 1378 ਸ਼ਰਧਾਲੂਆਂ ਨੂੰ ਵੀਜ਼ੇ ਮਿਲ ਗਏ ਹਨ।
ਉਨ੍ਹਾਂ ਦੱਸਿਆ ਕਿ 550 ਸਾਲਾ ਪ੍ਰਕਾਸ਼ ਪੁਰਬ ਮੌਕੇ ਪਾਕਿਸਤਾਨ ਸਰਕਾਰ ਨੂੰ ਸ਼ਰਧਾਲੂਆਂ ਦੇ ਵੀਜ਼ੇ ਰੱਦ ਨਹੀਂ ਕਰਨੇ ਚਾਹੀਦੇ ਸਨ। ਵੀਜ਼ੇ ਰੱਦ ਹੋਣ ਕਾਰਨ ਸ਼ਰਧਾਲੂਆਂ ਦੇ ਮਨਾਂ ਨੂੰ ਠੇਸ ਪੁੱਜੀ ਹੈ। ਉਨ੍ਹਾਂ ਆਖਿਆ ਕਿ ਜਿਨ੍ਹਾਂ ਸ਼ਰਧਾਲੂਆਂ ਨੂੰ ਵੀਜ਼ੇ ਮਿਲ ਗਏ ਹਨ, ਉਹ 4 ਨਵੰਬਰ ਨੂੰ ਸ਼੍ਰੋਮਣੀ ਕਮੇਟੀ ਦਫਤਰ ਤੋਂ ਆਪਣੇ ਪਾਸਪੋਰਟ ਪ੍ਰਾਪਤ ਕਰ ਸਕਦੇ ਹਨ।
ਇਸ ਵਾਰ ਪਾਕਿਸਤਾਨ ਔਕਾਫ਼ ਬੋਰਡ ਅਤੇ ਪੀਜੀਪੀਸੀ ਵੱਲੋਂ 5 ਤੇ 6 ਨਵੰਬਰ ਦੋ ਦਿਨ ਨਿਰੰਤਰ ਸਿੱਖ ਸ਼ਰਧਾਲੂਆਂ ਨੂੰ ਪਾਕਿਸਤਾਨ ਆਉਣ ਦੀ ਪ੍ਰਵਾਨਗੀ ਦਿੱਤੀ ਗਈ ਹੈ। ਨਿਰਧਾਰਤ ਪ੍ਰੋਗਰਾਮ ਅਨੁਸਾਰ ਸ਼ਰਧਾਲੂਆਂ ਨੂੰ ਇਸ ਵਾਰ ਸਿਰਫ਼ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਤੇ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਹੀ ਦਰਸ਼ਨ ਕਰਵਾਏ ਜਾਣਗੇ।
ਕੁਝ ਦਿਨ ਪਹਿਲਾਂ ਔਕਾਫ਼ ਬੋਰਡ ਵਲੋਂ ਜਾਰੀ ਕੀਤੇ ਪ੍ਰੋਗਰਾਮ ਮੁਤਾਬਕ ਇਹ ਸ਼ਰਧਾਲੂ 5 ਤੇ 6 ਨਵੰਬਰ ਨੂੰ ਗੁਰਦੁਆਰਾ ਨਨਕਾਣਾ ਸਾਹਿਬ ਵਿਖੇ ਠਹਿਰਨਗੇ। 7 ਨਵੰਬਰ ਨੂੰ ਇਨ੍ਹਾਂ ਨੂੰ ਗੁਰਦੁਆਰਾ ਕਰਤਾਰਪੁਰ ਸਾਹਿਬ ਲੈ ਜਾਇਆ ਜਾਵੇਗਾ, ਜਿਥੇ 9 ਨਵੰਬਰ ਨੂੰ ਲਾਂਘੇ ਦੇ ਉਦਘਾਟਨੀ ਸਮਾਗਮ ਵਿੱਚ ਸ਼ਾਮਲ ਹੋਣ ਮਗਰੋਂ ਸ਼ਰਧਾਲੂ ਵਾਪਸ ਗੁਰਦੁਆਰਾ ਨਨਕਾਣਾ ਸਾਹਿਬ ਪੁੱਜਣਗੇ। ਇੱਥੇ 10 ਨਵੰਬਰ ਨੂੰ ਅਖੰਡ ਪਾਠ ਦੀ ਆਰੰਭਤਾ ਹੋਵੇਗੀ ਤੇ 12 ਨਵੰਬਰ ਨੂੰ ਭੋਗ ਪਾਏ ਜਾਣਗੇ। 13 ਨਵੰਬਰ ਨੂੰ ਸ਼ਰਧਾਲੂ ਭਾਰਤ ਪਰਤਣੇ ਸ਼ੁਰੂ ਹੋ ਜਾਣਗੇ।
ਟੁੱਟੀਆਂ ਉਮੀਦਾਂ! 342 ਸ਼ਰਧਾਲੂ ਨਹੀਂ ਜਾ ਸਕਣਗੇ ਪਾਕਿਸਤਾਨ
ਏਬੀਪੀ ਸਾਂਝਾ
Updated at:
03 Nov 2019 01:16 PM (IST)
ਸ੍ਰੀ ਗੁਰੂ ਨਾਨਕ ਦੇਵ ਜੀ ਦਾ 550 ਸਾਲਾ ਪ੍ਰਕਾਸ਼ ਪੁਰਬ ਪਾਕਿਸਤਾਨ ਸਥਿਤ ਗੁਰਦੁਆਰਾ ਜਨਮ ਅਸਥਾਨ ਨਨਕਾਣਾ ਸਾਹਿਬ ਵਿਖੇ ਮਨਾਉਣ ਲਈ ਸ਼੍ਰੋਮਣੀ ਕਮੇਟੀ ਦੀ ਅਗਵਾਈ ਹੇਠ ਸਿੱਖ ਸ਼ਰਧਾਲੂਆਂ ਦਾ ਜਥਾ 5 ਨਵੰਬਰ ਨੂੰ ਰਵਾਨਾ ਹੋਵੇਗਾ। ਇਸ ਦੌਰਾਨ ਸ਼੍ਰੋਮਣੀ ਕਮੇਟੀ ਵੱਲੋਂ ਸ਼ਰਧਾਲੂਆਂ ਦੀ ਭੇਜੀ ਗਈ ਸੂਚੀ ਵਿੱਚੋਂ 342 ਸ਼ਰਧਾਲੂਆਂ ਨੂੰ ਵੀਜ਼ੇ ਨਹੀਂ ਮਿਲ ਸਕੇ। ਪ੍ਰਕਾਸ਼ ਪੁਰਬ ਸਮਾਗਮਾਂ ਵਿੱਚ ਸ਼ਾਮਲ ਹੋਣ ਲਈ ਸਿੱਖ ਸ਼ਰਧਾਲੂਆਂ ਦਾ ਜਥਾ 5 ਨਵੰਬਰ ਨੂੰ ਪਾਕਿਸਤਾਨ ਰਵਾਨਾ ਹੋਵੇਗਾ ਤੇ 13 ਨਵੰਬਰ ਨੂੰ ਵਾਪਸ ਪਰਤ ਆਵੇਗਾ।
- - - - - - - - - Advertisement - - - - - - - - -