ਪੜਚੋਲ ਕਰੋ

Aam Aadmi Clinic 'ਚ ਦੋ ਮਹੀਨਿਆਂ ਦੌਰਾਨ 347193 ਲੋਕਾਂ ਦਾ ਇਲਾਜ, ਸਿਹਤ ਮੰਤਰੀ ਜੌੜਾਮਾਜਰਾ ਨੇ ਰਿਪੋਰਟ ਕਾਰਡ ਪੇਸ਼ ਕਰ ਦਿੱਤਾ ਵਿਰੋਧੀਆਂ ਨੂੰ ਜਵਾਬ

ਪੰਜਾਬ ਦੀ ਭਗਵੰਤ ਮਾਨ ਸਰਕਾਰ ਵੱਲੋਂ ਆਮ ਲੋਕਾਂ ਦੇ ਦਰਵਾਜ਼ਿਆਂ 'ਤੇ ਮਿਆਰੀ ਮੁੱਢਲੀਆਂ ਸਿਹਤ ਸੇਵਾਵਾਂ ਪ੍ਰਦਾਨ ਕਰਨ ਦੇ ਉਦੇਸ਼ ਨਾਲ ਸ਼ੁਰੂ ਕੀਤੇ ਗਏ 'ਆਮ ਆਦਮੀ ਕਲੀਨਿਕਾਂ' ਨੂੰ ਦੋ ਮਹੀਨੇ ਪੂਰੇ ਹੋ ਗਏ ਹਨ।

ਚੰਡੀਗੜ੍ਹ: ਪੰਜਾਬ ਦੀ ਭਗਵੰਤ ਮਾਨ ਸਰਕਾਰ ਵੱਲੋਂ ਆਮ ਲੋਕਾਂ ਦੇ ਦਰਵਾਜ਼ਿਆਂ 'ਤੇ ਮਿਆਰੀ ਮੁੱਢਲੀਆਂ ਸਿਹਤ ਸੇਵਾਵਾਂ ਪ੍ਰਦਾਨ ਕਰਨ ਦੇ ਉਦੇਸ਼ ਨਾਲ ਸ਼ੁਰੂ ਕੀਤੇ ਗਏ 'ਆਮ ਆਦਮੀ ਕਲੀਨਿਕਾਂ' ਨੂੰ ਦੋ ਮਹੀਨੇ ਪੂਰੇ ਹੋ ਗਏ ਹਨ। ਪੰਜਾਬ ਦੇ ਸਿਹਤ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਸੋਮਵਾਰ ਨੂੰ ਪ੍ਰੈੱਸ ਕਾਨਫਰੰਸ ਦੌਰਾਨ ਇਸ ਦੀਆਂ ਪ੍ਰਾਪਤੀਆਂ ਦਾ ਵੇਰਵਾ ਦਿੰਦਿਆਂ ਕਿਹਾ ਕਿ ਵਿਰੋਧੀ ਪਾਰਟੀਆਂ ਆਮ ਆਦਮੀ ਕਲੀਨਿਕ ਸਥਾਪਤ ਕਰਨ ਲਈ 'ਆਪ' ਸਰਕਾਰ ਦੀ ਆਲੋਚਨਾ ਕਰ ਰਹੀਆਂ ਹਨ ਤੇ ਕਈ ਤਰ੍ਹਾਂ ਦੇ ਸਵਾਲ ਵੀ ਉਠਾ ਰਹੀਆਂ ਹਨ, ਪਰ ਅਸਲੀਅਤ ਇਹ ਹੈ ਕਿ ਪਿਛਲੇ ਦੋ ਮਹੀਨਿਆਂ ਵਿਚ ਇਨ੍ਹਾਂ ਕਲੀਨਿਕਾਂ ਵਿੱਚ 347193 ਲੋਕਾਂ ਨੇ ਆਪਣਾ ਇਲਾਜ ਕਰਵਾਇਆ ਅਤੇ 45576 ਲੋਕਾਂ ਦੇ ਲੋੜੀਂਦੇ ਟੈਸਟ ਆਮ ਆਦਮੀ ਕਲੀਨਿਕਾਂ ਵਿੱਚ ਹੋਏ।

ਦੱਸ ਦਈਏ ਕਿ ਮਾਨ ਸਰਕਾਰ ਨੇ 15 ਅਗਸਤ ਨੂੰ ਅਜ਼ਾਦੀ ਦੀ 75ਵੀਂ ਵਰ੍ਹੇਗੰਢ ਮੌਕੇ 100 ਆਮ ਆਦਮੀ ਕਲੀਨਿਕ ਪੰਜਾਬ ਨੂੰ ਸਮਰਪਿਤ ਕੀਤੇ ਸਨ। ਇਨ੍ਹਾਂ ਵਿੱਚੋਂ 65 ਸ਼ਹਿਰੀ ਤੇ 35 ਪੇਂਡੂ ਖੇਤਰਾਂ ਵਿੱਚ ਬਣਾਏ ਗਏ ਸਨ। ਇਨ੍ਹਾਂ ਕਲੀਨਿਕਾਂ ਵਿੱਚ ਕੁੱਲ 94 ਕਿਸਮਾਂ ਦੀਆਂ ਦਵਾਈਆਂ ਤੇ 41 ਡਾਇਗਨੌਸਟਿਕ ਟੈਸਟ ਮੁਫ਼ਤ ਕੀਤੇ ਜਾ ਰਹੇ ਹਨ। ਸਿਹਤ ਮੰਤਰੀ ਨੇ ਐਲਾਨ ਕੀਤਾ ਕਿ ਹੁਣ ਪੰਜਾਬ ਦੇ ਸਾਰੇ ਸੀਐਚਸੀ (ਕਮਿਊਨਿਟੀ ਹੈਲਥ ਸੈਂਟਰਾਂ) ਤੇ ਪੀਐਚਸੀ (ਪ੍ਰਾਇਮਰੀ ਹੈਲਥ ਸੈਂਟਰਾਂ) ਨੂੰ ਆਮ ਆਦਮੀ ਕਲੀਨਿਕਾਂ ਦੀ ਤਰਜ਼ 'ਤੇ ਵਿਕਸਤ ਕੀਤਾ ਜਾਵੇਗਾ। ਹੁਣ ਇੱਥੇ ਕਈ ਤਰ੍ਹਾਂ ਦੀਆਂ ਦਵਾਈਆਂ ਤੇ ਟੈਸਟਿੰਗ ਸੁਵਿਧਾਵਾਂ ਵੀ ਉਪਲਬਧ ਕਰਵਾਈਆਂ ਜਾਣਗੀਆਂ।

ਡੇਂਗੂ-ਮਲੇਰੀਆ ਦੇ ਕੇਸਾਂ ਵਿੱਚ ਕਮੀ

ਪੰਜਾਬ ਸਰਕਾਰ ਦੇ ਲਗਾਤਾਰ ਯਤਨਾਂ ਸਦਕਾ ਡੇਂਗੂ ਤੇ ਮਲੇਰੀਆ ਦੇ ਮਰੀਜ਼ਾਂ ਦੀ ਗਿਣਤੀ ਵਿੱਚ ਵੀ ਕਾਫੀ ਕਮੀ ਆਈ ਹੈ। ਇਹ ਗਿਣਤੀ ਪਿਛਲੇ ਸਾਲ ਦੇ 23,500 ਕੇਸਾਂ ਤੋਂ ਘੱਟ ਕੇ ਇਸ ਵਾਰ ਸਿਰਫ਼ 3,446 ਰਹਿ ਗਈ ਹੈ। ਸਿਹਤ ਮੰਤਰੀ ਨੇ ਕਿਹਾ ਕਿ ਇਹ ਕਮੀ ਮਾਨ ਸਰਕਾਰ ਦੀ ਡਰਾਈ-ਡੇਅ ਦੀ ਅਪੀਲ ਕਾਰਨ ਆਈ ਹੈ। ਪੰਜਾਬ ਦੇ 10 ਜ਼ਿਲ੍ਹੇ ਹੁਣ ਡੇਂਗੂ ਮੁਕਤ ਹੋ ਗਏ ਹਨ। ਸਾਡਾ ਟੀਚਾ 2024 ਤੱਕ ਪੰਜਾਬ ਨੂੰ ਡੇਂਗੂ ਮੁਕਤ ਸੂਬਾ ਬਣਾਉਣਾ ਹੈ।

ਸਰਕਾਰ ਹੈਪੇਟਾਈਟਸ (ਕਾਲੇ ਪੀਲੀਏ) ਪ੍ਰਤੀ ਵੀ ਗੰਭੀਰ, ਇਲਾਜ ਕੇਂਦਰਾਂ ਦੀ ਗਿਣਤੀ 68 ਤੋਂ ਵਧਾ ਕੇ ਕੀਤੀ ਜਾ ਰਹੀ 140 ਨੈਸ਼ਨਲ ਵਾਇਰਲ ਹੈਪੇਟਾਈਟਸ ਕੰਟਰੋਲ ਪ੍ਰੋਗਰਾਮ ਤਹਿਤ ਪੀਲੀਆ ਦੇ ਇਲਾਜ ਲਈ ਕੇਂਦਰਾਂ ਦੀ ਗਿਣਤੀ 68 ਤੋਂ ਵਧਾ ਕੇ 140 ਕੀਤੀ ਜਾ ਰਹੀ ਹੈ। ਪੰਜਾਬ ਸਰਕਾਰ ਨੇ 2030 ਤੱਕ ਸੂਬੇ ਨੂੰ ਕਾਲੇ ਪੀਲੀਏ ਤੋਂ ਮੁਕਤ ਕਰਨ ਦਾ ਟੀਚਾ ਮਿੱਥਿਆ ਹੈ। ਸਿਹਤ ਮੰਤਰੀ ਨੇ ਕਿਹਾ ਕਿ ਪੰਜਾਬ ਵਿੱਚ ਪਿਛਲੇ ਸਾਲਾਂ ਦੇ ਮੁਕਾਬਲੇ ਐੱਮ ਐੱਮ ਆਰ (ਮਟਰਨਲ ਮੋਰਟੈਲਟੀ ਦਰ) ਵਿੱਚ ਵੀ ਸੁਧਾਰ ਆਇਆ ਹੈ ਤੇ 'ਆਪ' ਸਰਕਾਰ ਇਸੇ ਤਰ੍ਹਾਂ ਸਿਹਤ ਖੇਤਰ ਦੀਆਂ ਕਮੀਆਂ ਦੂਰ ਕਰ ਪੰਜਾਬ ਨੂੰ ਸਿਹਤਮੰਦ ਸੂਬਾ ਬਣਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 4-1-2025
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 4-1-2025
ਪੰਜਾਬ-ਹਰਿਆਣਾ ਵਿੱਚ ਕਿਸਾਨਾਂ ਦੀ ਮਹਾਂਪੰਚਾਇਤ ਅੱਜ, ਡੱਲੇਵਾਲ ਕਰਨਗੇ ਸੰਬੋਧਨ, ਧਾਰਾ 163 ਹੋਈ ਲਾਗੂ
ਪੰਜਾਬ-ਹਰਿਆਣਾ ਵਿੱਚ ਕਿਸਾਨਾਂ ਦੀ ਮਹਾਂਪੰਚਾਇਤ ਅੱਜ, ਡੱਲੇਵਾਲ ਕਰਨਗੇ ਸੰਬੋਧਨ, ਧਾਰਾ 163 ਹੋਈ ਲਾਗੂ
Shocking Video: ਪਹਿਲਾਂ ਥਾਣੇ 'ਚ ਮਹਿਲਾ ਨਾਲ ਬਣਾਏ ਜਿਨਸੀ ਸੰਬੰਧ, ਪੁਲਿਸ ਵਾਲੇ ਨੇ ਇੰਝ ਚੁੱਕਿਆ ਫਾਇਦਾ!
Shocking Video: ਪਹਿਲਾਂ ਥਾਣੇ 'ਚ ਮਹਿਲਾ ਨਾਲ ਬਣਾਏ ਜਿਨਸੀ ਸੰਬੰਧ, ਪੁਲਿਸ ਵਾਲੇ ਨੇ ਇੰਝ ਚੁੱਕਿਆ ਫਾਇਦਾ!
ਚਾਹ ਅਤੇ ਕੌਫੀ ਪੀਣ ਵਾਲਿਆਂ ਨੂੰ ਨਹੀਂ ਹੋਵੇਗਾ ਕੈਂਸਰ, ਰਿਸਰਚ 'ਚ ਹੋਇਆ ਵੱਡਾ ਖੁਲਾਸਾ
ਚਾਹ ਅਤੇ ਕੌਫੀ ਪੀਣ ਵਾਲਿਆਂ ਨੂੰ ਨਹੀਂ ਹੋਵੇਗਾ ਕੈਂਸਰ, ਰਿਸਰਚ 'ਚ ਹੋਇਆ ਵੱਡਾ ਖੁਲਾਸਾ
Advertisement
ABP Premium

ਵੀਡੀਓਜ਼

SKM | Farmers Protest | ਕਿਉਂ ਨਹੀਂ ਹੁੰਦੇ ਕਿਸਾਨ ਇਕੱਠੇ SKM ਦੇ ਆਗੂ ਨੇ ਕੀਤੇ ਖ਼ੁਲਾਸੇ | DallewalGurmeet Ram Rahim | ਰਾਮ ਰਹੀਮ ਦੀਆਂ ਵਧੀਆਂ ਮੁਸ਼ਕਿਲਾਂ, 23 ਸਾਲ ਪੁਰਾਣੇ ਕਤਲ ਕੇਸ 'ਚ SC ਦਾ ਨੋਟਿਸ |Abp SanjhaFarmers Protest | ਕਿਸਾਨ ਅੰਦੋਲਨ 'ਤੇ ਸੁਪਰੀਮ ਕੋਰਟ ਕਮੇਟੀ ਦੀ ਮੀਟਿੰਗ ਰੱਦ SKM ਨੇ ਕਿਉਂ ਨਹੀਂ ਲਿਆ ਹਿੱਸਾ|PRTC Bus | ਸਰਕਾਰੀ ਬੱਸਾਂ 'ਚ ਸਫਰ ਕਰਨ ਵਾਲੀਆਂ ਬੀਬੀਆਂ ਲਈ ਮਾੜੀ ਖ਼ਬਰ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 4-1-2025
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 4-1-2025
ਪੰਜਾਬ-ਹਰਿਆਣਾ ਵਿੱਚ ਕਿਸਾਨਾਂ ਦੀ ਮਹਾਂਪੰਚਾਇਤ ਅੱਜ, ਡੱਲੇਵਾਲ ਕਰਨਗੇ ਸੰਬੋਧਨ, ਧਾਰਾ 163 ਹੋਈ ਲਾਗੂ
ਪੰਜਾਬ-ਹਰਿਆਣਾ ਵਿੱਚ ਕਿਸਾਨਾਂ ਦੀ ਮਹਾਂਪੰਚਾਇਤ ਅੱਜ, ਡੱਲੇਵਾਲ ਕਰਨਗੇ ਸੰਬੋਧਨ, ਧਾਰਾ 163 ਹੋਈ ਲਾਗੂ
Shocking Video: ਪਹਿਲਾਂ ਥਾਣੇ 'ਚ ਮਹਿਲਾ ਨਾਲ ਬਣਾਏ ਜਿਨਸੀ ਸੰਬੰਧ, ਪੁਲਿਸ ਵਾਲੇ ਨੇ ਇੰਝ ਚੁੱਕਿਆ ਫਾਇਦਾ!
Shocking Video: ਪਹਿਲਾਂ ਥਾਣੇ 'ਚ ਮਹਿਲਾ ਨਾਲ ਬਣਾਏ ਜਿਨਸੀ ਸੰਬੰਧ, ਪੁਲਿਸ ਵਾਲੇ ਨੇ ਇੰਝ ਚੁੱਕਿਆ ਫਾਇਦਾ!
ਚਾਹ ਅਤੇ ਕੌਫੀ ਪੀਣ ਵਾਲਿਆਂ ਨੂੰ ਨਹੀਂ ਹੋਵੇਗਾ ਕੈਂਸਰ, ਰਿਸਰਚ 'ਚ ਹੋਇਆ ਵੱਡਾ ਖੁਲਾਸਾ
ਚਾਹ ਅਤੇ ਕੌਫੀ ਪੀਣ ਵਾਲਿਆਂ ਨੂੰ ਨਹੀਂ ਹੋਵੇਗਾ ਕੈਂਸਰ, ਰਿਸਰਚ 'ਚ ਹੋਇਆ ਵੱਡਾ ਖੁਲਾਸਾ
ਵੱਡੀ ਖ਼ਬਰ ! ਪਾਕਿਸਤਾਨੀ ਅੱਤਵਾਦੀਆਂ ਦੇ ਨਿਸ਼ਾਨੇ 'ਤੇ ਪੰਜਾਬ ! ਹੋ ਸਕਦੇ ਨੇ ਲੜੀਵਾਰ ਧਮਾਕੇ, ਖੁਫੀਆ ਏਜੰਸੀਆਂ ਨੇ ਜਾਰੀ ਕੀਤਾ ਅਲਰਟ
ਵੱਡੀ ਖ਼ਬਰ ! ਪਾਕਿਸਤਾਨੀ ਅੱਤਵਾਦੀਆਂ ਦੇ ਨਿਸ਼ਾਨੇ 'ਤੇ ਪੰਜਾਬ ! ਹੋ ਸਕਦੇ ਨੇ ਲੜੀਵਾਰ ਧਮਾਕੇ, ਖੁਫੀਆ ਏਜੰਸੀਆਂ ਨੇ ਜਾਰੀ ਕੀਤਾ ਅਲਰਟ
ਰਾਮ ਰਹੀਮ ਦੀਆਂ ਵਧੀਆਂ ਮੁਸ਼ਕਿਲਾਂ, 23 ਸਾਲ ਪੁਰਾਣੇ ਮਾਮਲੇ 'ਚ SC ਨੇ ਭੇਜਿਆ ਨੋਟਿਸ, ਜਾਣੋ ਇਸ ਵਾਰ ਕੀ ਮਾਮਲਾ ?
ਰਾਮ ਰਹੀਮ ਦੀਆਂ ਵਧੀਆਂ ਮੁਸ਼ਕਿਲਾਂ, 23 ਸਾਲ ਪੁਰਾਣੇ ਮਾਮਲੇ 'ਚ SC ਨੇ ਭੇਜਿਆ ਨੋਟਿਸ, ਜਾਣੋ ਇਸ ਵਾਰ ਕੀ ਮਾਮਲਾ ?
NHAI ਕੋਲ ਸੂਬੇ 'ਚ 15 ਹਾਈਵੇ ਪ੍ਰੋਜੈਕਟਾਂ ਲਈ ਜ਼ਮੀਨ ਦੀ ਘਾਟ,ਅੰਮ੍ਰਿਤਸਰ-ਕਟੜਾ ਐਕਸਪ੍ਰੈਸ ਵੇਅ ਦਾ ਰੁਕਿਆ ਕੰਮ, ਜਾਣੋ ਕੀ ਬਣ ਰਿਹਾ ਅੜਿੱਕਾ ?
NHAI ਕੋਲ ਸੂਬੇ 'ਚ 15 ਹਾਈਵੇ ਪ੍ਰੋਜੈਕਟਾਂ ਲਈ ਜ਼ਮੀਨ ਦੀ ਘਾਟ,ਅੰਮ੍ਰਿਤਸਰ-ਕਟੜਾ ਐਕਸਪ੍ਰੈਸ ਵੇਅ ਦਾ ਰੁਕਿਆ ਕੰਮ, ਜਾਣੋ ਕੀ ਬਣ ਰਿਹਾ ਅੜਿੱਕਾ ?
KYC ਅਪਡੇਟ ਦੇ ਨਾਂ 'ਤੇ ਭੇਜਿਆ ਮੈਸੇਜ, ਫਿਰ ਸਕੈਮਰ ਨੇ ਮਾਰ ਲਈ 13 ਲੱਖ ਰੁਪਏ ਦੀ ਠੱਗੀ, ਭੁੱਲ ਕੇ ਤੁਸੀਂ ਵੀ ਨਾ ਕਰਨਾ ਇਹ ਗਲਤੀ ਨਹੀਂ ਤਾਂ ਹੋ ਜਾਓਗੇ ਕੰਗਾਲ!
KYC ਅਪਡੇਟ ਦੇ ਨਾਂ 'ਤੇ ਭੇਜਿਆ ਮੈਸੇਜ, ਫਿਰ ਸਕੈਮਰ ਨੇ ਮਾਰ ਲਈ 13 ਲੱਖ ਰੁਪਏ ਦੀ ਠੱਗੀ, ਭੁੱਲ ਕੇ ਤੁਸੀਂ ਵੀ ਨਾ ਕਰਨਾ ਇਹ ਗਲਤੀ ਨਹੀਂ ਤਾਂ ਹੋ ਜਾਓਗੇ ਕੰਗਾਲ!
Embed widget