Punjab news: ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਦੇ 35 ਕੈਡਿਟਾਂ ਨੇ NDA ਪ੍ਰੀਖਿਆ ਕੀਤੀ ਪਾਸ
Punjab news: ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ ਮੋਹਾਲੀ ਦੇ 35 ਕੈਡਿਟਾਂ ਨੇ ਵੱਡੀ ਸਫ਼ਲਤਾ ਹਾਸਲ ਕਰਦਿਆਂ ਯੂ.ਪੀ.ਐਸ.ਸੀ. ਵੱਲੋਂ ਲਈ ਗਈ ਨੈਸ਼ਨਲ ਡਿਫੈਂਸ ਅਕੈਡਮੀ (ਐਨ.ਡੀ.ਏ.)-2 ਦੀ ਲਿਖਤੀ ਪ੍ਰੀਖਿਆ ਪਾਸ ਕਰ ਲਈ ਹੈ।
Punjab news: ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ (ਏ.ਐਫ.ਪੀ.ਆਈ.), ਐਸ.ਏ.ਐਸ. ਨਗਰ (ਮੋਹਾਲੀ) ਦੇ 35 ਕੈਡਿਟਾਂ ਨੇ ਵੱਡੀ ਸਫ਼ਲਤਾ ਹਾਸਲ ਕਰਦਿਆਂ ਯੂ.ਪੀ.ਐਸ.ਸੀ. ਵੱਲੋਂ ਲਈ ਗਈ ਨੈਸ਼ਨਲ ਡਿਫੈਂਸ ਅਕੈਡਮੀ (ਐਨ.ਡੀ.ਏ.)-2 ਦੀ ਲਿਖਤੀ ਪ੍ਰੀਖਿਆ ਪਾਸ ਕਰ ਲਈ ਹੈ।
ਕੈਡਿਟਾਂ ਨੂੰ ਉਨ੍ਹਾਂ ਦੀ ਇਸ ਸਫ਼ਲਤਾ ਲਈ ਵਧਾਈ ਦਿੰਦਿਆਂ ਪੰਜਾਬ ਦੇ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਮੰਤਰੀ ਸ੍ਰੀ ਅਮਨ ਅਰੋੜਾ ਨੇ ਕਿਹਾ ਕਿ ਭਾਰਤੀ ਫੌਜ ਵਿਸ਼ਵ ਭਰ ਦੀਆਂ ਉੱਚਤਮ ਫੌਜਾਂ ਵਿੱਚੋਂ ਇੱਕ ਹੈ। ਆਰਮਡ ਫੋਰਸਿਸਜ਼ ਵਿੱਚ ਸ਼ਾਮਲ ਹੋਣਾ ਦੇਸ਼ ਦੇ ਮਾਨ-ਸਨਮਾਨ ਨੂੰ ਬਰਕਰਾਰ ਰੱਖਣ ਪ੍ਰਤੀ ਵੱਡੀ ਜ਼ਿੰਮੇਵਾਰੀ ਹੈ।
ਕੈਬਨਿਟ ਮੰਤਰੀ ਨੇ ਸਾਰੇ ਕੈਡਿਟਾਂ ਨੂੰ ਉਨ੍ਹਾਂ ਦੇ ਸੁਨਹਿਰੀ ਭਵਿੱਖ ਲਈ ਸ਼ੁੱਭਕਾਮਨਾਵਾਂ ਦਿੱਤੀਆਂ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇਸ਼ ਦੀ ਸੇਵਾ ਕਰਨ ਲਈ ਰੱਖਿਆ ਸੇਵਾਵਾਂ ਵਿੱਚ ਭਰਤੀ ਹੋਣ ਦੇ ਚਾਹਵਾਨ ਸੂਬੇ ਦੇ ਨੌਜਵਾਨਾਂ ਦੀ ਇੱਛਾ ਨੂੰ ਪੂਰਾ ਕਰਨ ਲਈ ਵਚਨਬੱਧ ਹੈ।
ਮਹਾਰਾਜਾ ਰਣਜੀਤ ਸਿੰਘ ਏ.ਐਫ.ਪੀ.ਆਈ. ਦੇ ਡਾਇਰੈਕਟਰ ਮੇਜਰ ਜਨਰਲ ਅਜੈ ਐਚ. ਚੌਹਾਨ (ਸੇਵਾਮੁਕਤ) ਨੇ ਦੱਸਿਆ ਕਿ ਇਸ ਇੰਸਟੀਚਿਊਟ ਦੀ ਸਥਾਪਨਾ ਤੋਂ ਲੈ ਕੇ ਹੁਣ ਤੱਕ ਇਸ ਦੇ ਕੁੱਲ 217 ਕੈਡਿਟ ਵੱਖ-ਵੱਖ ਸਰਵਿਸ ਟਰੇਨਿੰਗ ਅਕੈਡਮੀਆਂ ਵਿੱਚ ਸ਼ਾਮਲ ਹੋ ਚੁੱਕੇ ਹਨ ਅਤੇ ਇਸ ਸੰਸਥਾ ਦੇ 141 ਸਾਬਕਾ ਵਿਦਿਆਰਥੀ ਰੱਖਿਆ ਸੇਵਾਵਾਂ ਵਿੱਚ ਕਮਿਸ਼ਨਡ ਅਫਸਰ ਵਜੋਂ ਨਿਯੁਕਤ ਹੋਏ ਹਨ।
ਇਹ ਵੀ ਪੜ੍ਹੋ: Tourism Day : ਪੰਜਾਬ ਦੇ ਪਿੰਡ 'ਨਵਾਂ ਪਿੰਡ ਸਰਦਾਰਾਂ' ਨੇ ਜਿੱਤਿਆ ਬੈਸਟ ਟੂਰਿਜ਼ਮ ਵਿਲੈਜ ਆਫ ਇੰਡੀਆ 2023 ਐਵਾਰਡ
ਇਸ ਤੋਂ ਇਲਾਵਾ ਇੰਸਟੀਚਿਊਟ ਦੇ 10 ਕੈਡਿਟਾਂ ਨੇ ਐਸ.ਐਸ.ਬੀ. ਦੀ ਪ੍ਰੀਖਿਆ ਪਾਸ ਕਰ ਲਈ ਹੈ ਅਤੇ ਮੈਰਿਟ ਸੂਚੀ ਦੀ ਉਡੀਕ ਕਰ ਰਹੇ ਹਨ, ਜਦੋਂਕਿ 08 ਕੈਡਿਟ ਐਸ.ਐਸ.ਬੀ. ਪ੍ਰੀਖਿਆ ਦੀ ਉਡੀਕ ਵਿੱਚ ਹਨ। ਉਨ੍ਹਾਂ ਨੇ ਪਾਸ ਹੋਏ ਕੈਡਿਟਾਂ ਨੂੰ ਐਸ.ਐਸ.ਬੀ. ਸਿਖਲਾਈ ਲਈ ਸ਼ੁੱਭਕਾਮਨਾਵਾਂ ਦਿੱਤੀਆਂ ਤਾਂ ਜੋ ਉਨ੍ਹਾਂ ਦਾ ਐਨ.ਡੀ.ਏ. ਦਾ ਸੁਪਨਾ ਸਾਕਾਰ ਹੋ ਸਕੇ।
ਦੱਸ ਦਈਏ ਕਿ ਸੰਸਥਾ ਦੇ 12ਵੇਂ ਕੋਰਸ ਦੇ 46 ਕੈਡਿਟਾਂ ਨੇ ਇਹ ਪ੍ਰੀਖਿਆ ਦਿੱਤੀ ਸੀ, ਜਿਨ੍ਹਾਂ ਵਿੱਚੋਂ 35 ਕੈਡਿਟਾਂ (76.08 ਫ਼ੀਸਦੀ) ਨੇ ਐਨ.ਡੀ.ਏ. ਦਾਖਲਾ ਪ੍ਰੀਖਿਆ ਪਾਸ ਕੀਤੀ। ਇਸ ਤਰ੍ਹਾਂ ਇੰਸਟੀਚਿਊਟ ਨੇ ਆਪਣੀ ਸਥਾਪਨਾ ਤੋਂ ਹੁਣ ਤੱਕ ਦੀ ਸਭ ਤੋਂ ਵੱਧ ਪਾਸ ਪ੍ਰਤੀਸ਼ਤਤਾ ਹਾਸਲ ਕੀਤੀ ਹੈ। ਮਹਾਰਾਜਾ ਰਣਜੀਤ ਸਿੰਘ ਏ.ਐਫ਼.ਪੀ.ਆਈ. ਦੇ ਪਿਛਲੇ 11ਵੇਂ ਕੋਰਸ ਦੇ 26 ਵਿੱਚੋਂ 19 ਕੈਡਿਟਾਂ ਨੇ ਵੀ ਪ੍ਰੀਖਿਆ ਪਾਸ ਕੀਤੀ ਸੀ। ਇਨ੍ਹਾਂ ਕੈਡਿਟਾਂ ਨੂੰ ਹੁਣ ਇੰਸਟੀਚਿਊਟ ਵਿੱਚ ਸਰਵਿਸਿਜ਼ ਸਿਲੈਕਸ਼ਨ ਬੋਰਡ (ਐਸ.ਐਸ.ਬੀ.) ਦੀ ਇੰਟਰਵਿਊ ਲਈ ਸਿਖਲਾਈ ਦਿੱਤੀ ਜਾਵੇਗੀ।
ਇਹ ਵੀ ਪੜ੍ਹੋ: Punjab news: ਗੁਰਦੁਆਰਾ ਫਤਿਹਗੜ੍ਹ ਸਾਹਿਬ ਨੇੜੇ 7.46 ਕਰੋੜ ਰੁਪਏ ਦੀ ਲਾਗਤ ਨਾਲ ਤਿਆਰ ਹੋਣ ਵਾਲੇ ਟਾਇਲਟ ਬਲਾਕ ਦਾ ਰੱਖਿਆ ਗਿਆ ਨੀਂਹ ਪੱਥਰ