ਰਵਨੀਤ ਕੌਰ ਦੀ ਰਿਪੋਰਟ


ਚੰਡੀਗੜ੍ਹ: ਸੋਸ਼ਲ ਮੀਡੀਆ 'ਤੇ ਵੀਡੀਓ ਤੇਜ਼ੀ ਨਾਲ ਵਾਇਰਲ ਹੋ ਰਿਹਾ ਹੈ ਜਿਸ 'ਚ ਸਿੱਧੂ ਮੂਸੇਵਾਲਾ ਦੇ ਕਾਤਲ ਮਸਤੀ ਕਰਦੇ ਨਜ਼ਰ ਆਏ ਹਨ। ਇਸ ਵੀਡੀਓ 'ਚ ਪ੍ਰਿਅਵਰਤ ਫੌਜੀ, ਅੰਕਿਤ ਤੇ ਹੋਰ ਉਸ ਨਾਲ ਦਰਜਨਾਂ ਹਥਿਆਰ ਲਹਿਰਾਉਂਦੇ ਨਜ਼ਰ ਆ ਰਹੇ ਹਨ।





ਇਸ ਵੀਡੀਓ 'ਤੇ ਹੁਣ ਮਨਜਿੰਦਰ ਸਿਰਸਾ ਦਾ ਰਿਐਕਸ਼ਨ ਆਇਆ ਹੈ, ਉਨ੍ਹਾਂ ਨੇ ਕਿਹਾ ਸਿੱਧੂ ਮੂਸੇਵਾਲਾ ਦੇ ਕਤਲ ਦੇ 35 ਦਿਨ ਬਾਅਦ ਵੀ ਸੂਬਾ ਸਰਕਾਰ ਮੂਸੇਵਾਲਾ ਦੇ ਪਰਿਵਾਰ ਨੂੰ ਇਨਸਾਫ ਦਿਵਾਉਣ 'ਚ ਨਾਕਾਮ ਰਹੀ ਹੈ। ਇਸ ਦੌਰਾਨ ਉਨ੍ਹਾਂ ਨੇ ਆਪ ਸਰਕਾਰੀ ਦੀ ਕਾਰਗੁਜ਼ਾਰੀ 'ਤੇ ਵੀ ਸਵਾਲ ਖੜ੍ਹੇ ਕੀਤੇ ਹਨ।


ਪੁਲਿਸ ਨੇ ਪ੍ਰਿਅਵਰਤ ਉਰਫ ਫੌਜੀ (ਮੁੱਖ ਸ਼ੂਟਰ), ਕਸ਼ਿਸ਼ ਉਰਫ ਕੁਲਦੀਪ (ਸੂਟਰ), ਦੀਪਕ ਉਰਫ ਟੀਨੂੰ (ਗੈਂਗਸਟਰ ਲਾਰੈਂਸ ਬਿਸ਼ਨੋਈ ਦਾ ਕਰੀਬੀ ਸਹਿਯੋਗੀ ਅਤੇ ਦਿੱਲੀ ਪੁਲਿਸ ਵਲੋਂ ਪ੍ਰੋਡਕਸ਼ਨ ਵਾਰੰਟ ‘ਤੇ ਲਿਜਾਏ ਗਏ ) ਅਤੇ ਕੇਸ਼ਵ ਕੁਮਾਰ (ਮੁੱਖ ਸ਼ੂਟਰਾਂ ਨੂੰ ਵਾਹਨ ਮੁਹੱਈਆ ਕਰਵਾਉਣ ਅਤੇ ਫਰਾਰ ਕਰਾਉਣ ਵਿਚ ਮਦਦ ਕਰਨ ਵਾਲਾ ) ਦਾ ਟਰਾਂਜ਼ਿਟ ਰਿਮਾਂਡ ਹਾਸਲ ਕੀਤਾ ਹੈ।



ਜ਼ਿਕਰਯੋਗ ਹੈ ਕਿ ਵਿਸ਼ੇਸ਼ ਸਰਕਾਰੀ ਵਕੀਲ ਦੁਆਰਾ ਦੋਸ਼ੀ ਵਿਅਕਤੀਆਂ ਨੂੰ ਟਰਾਂਜਿਟ ਰਿਮਾਂਡ ’ ਤੇ ਲਿਆਉਣ ਲਈ ਐੱਫ.ਆਈ.ਆਰ. ਨੰ. 103/2022  ਤਹਿਤ ਸਿਟੀ ਵਨ ਮਾਨਸਾ ਵਲੋਂ ਅਰਜੀ ਦਾਇਰ ਕੀਤੀ ਗਈ ਸੀ।


ਮਾਣਯੋਗ ਕੋਰਟ  ਨੇ ਪਾਇਆ ਕਿ ਗ੍ਰਫਤਾਰ ਕੀਤੇ ਗਏ ਵਿਅਕਤੀਆਂ ਨੇ ਘਿਨਾਉਣਾ ਅਪਰਾਧ ਕੀਤਾ ਹੈ ਇਸ ਲਈ  ਮੁਲਜਮਾਂ ਦਾ ਇੱਕ ਦਿਨ ਦਾ ਟਰਾਂਜਿਟ ਰਿਮਾਂਡ ਪ੍ਰਵਾਨ ਕੀਤਾ ਜਾਂਦਾ ਹੈ ਤਾਂ ਜੋ ਦੋਸ਼ੀਆਂ ਨੂੰ ਸਬੰਧਤ ਕੋਰਟ ਅੱਗੇ ਜਲਦ ਤੋਂ ਜਲਦ ਪੇਸ਼ ਕੀਤਾ ਜਾ ਸਕੇ।


ਹੁਕਮਾਂ ਵਿੱਚ ਅੱਗੇ ਕਿਹਾ ਗਿਆ ਹੈ ਕਿ ਦੋਸ਼ੀ ਵਿਅਕਤੀਆਂ ਦੀ ਡਾਕਟਰੀ ਜਾਂਚ ਮਾਨਯੋਗ ਸੁਪਰੀਮ ਕੋਰਟ ਦੁਆਰਾ ਨਿਰਧਾਰਤ ਨਿਯਮਾਂ ਅਤੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਕੀਤੀ ਜਾਵੇ। ਜੇਕਰ ਦੋਸ਼ੀ ਵਿਅਕਤੀਆਂ ਨੂੰ ਕਿਸੇ ਡਾਕਟਰੀ ਸਹੂਲਤ ਦੀ ਲੋੜ ਹੁੰਦੀ ਹੈ, ਤਾਂ ਤਫਤੀਸ਼ੀ ਅਫਸਰ ਨੂੰ ਇਹ ਯਕੀਨੀ ਬਣਾਉਣ ਲਈ ਨਿਰਦੇਸ਼ ਦਿੱਤਾ ਜਾਂਦਾ ਹੈ ਕਿ ਦੋਸ਼ੀ ਵਿਅਕਤੀਆਂ ਨੂੰ ਸਮੇਂ ਦੇ ਅੰਦਰ-ਅੰਦਰ ਇਹ ਸਹੂਲਤ ਦਿੱਤੀ ਜਾਵੇ।