Punjab News: 'ਆਪ' ਸਰਕਾਰ ਵੱਲੋਂ ਡੇਢ ਸਾਲ 'ਚ 35848 ਸਰਕਾਰੀ ਨੌਕਰੀਆਂ! ਸੀਐਮ ਭਗਵੰਤ ਮਾਨ ਵੱਲੋਂ ਨਵਾਂ ਰਿਕਾਰਡ ਕਰਾਰ
CM ਮਾਨ ਦੀ ਅਗਵਾਈ ਵਾਲੀ ਆਪ ਸਰਕਾਰ ਨੇ ਆਪਣੇ ਕਾਰਜਕਾਲ ਦੌਰਾਨ ਤਕਰੀਬਨ ਡੇਢ ਸਾਲ ਦੇ ਅਰਸੇ ਅੰਦਰ ਨੌਜਵਾਨਾਂ ਨੂੰ 35848 ਸਰਕਾਰੀ ਨੌਕਰੀਆਂ ਦਣ ਦਾ ਦਾਅਵਾ ਕੀਤਾ ਹੈ। ਉਨ੍ਹਾਂ ਕਿਹਾ ਕਿ ਇਹ ਭਰਤੀਆਂ ਬਿਲਕੁਲ ਪਾਰਦਰਸ਼ੀ ਢੰਗ ਨਾਲ ਕੀਤੀਆਂ ਜਾ ਰਹੀਆਂ ਹਨ
Punjab News: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਆਪ ਸਰਕਾਰ ਨੇ ਆਪਣੇ ਕਾਰਜਕਾਲ ਦੌਰਾਨ ਤਕਰੀਬਨ ਡੇਢ ਸਾਲ ਦੇ ਅਰਸੇ ਅੰਦਰ ਨੌਜਵਾਨਾਂ ਨੂੰ 35848 ਸਰਕਾਰੀ ਨੌਕਰੀਆਂ ਦਣ ਦਾ ਦਾਅਵਾ ਕੀਤਾ ਹੈ। ਉਨ੍ਹਾਂ ਕਿਹਾ ਕਿ ਇਹ ਭਰਤੀਆਂ ਬਿਲਕੁਲ ਪਾਰਦਰਸ਼ੀ ਢੰਗ ਨਾਲ ਕੀਤੀਆਂ ਜਾ ਰਹੀਆਂ ਹਨ, ਜਦਕਿ ਪਿਛਲੀਆਂ ਸਰਕਾਰਾਂ ਨੇ ਨੌਜਵਾਨਾਂ ਨੂੰ ਰਿਸ਼ਵਤ ਤੇ ਸਿਫ਼ਾਰਸ਼ਾਂ ਤੋਂ ਬਿਨਾਂ ਕਦੇ ਕੋਈ ਨੌਕਰੀਆਂ ਨਹੀਂ ਦਿੱਤੀਆਂ।
ਮਾਨ ਸਰਕਾਰ ਨੇ ਡੇਢ ਸਾਲ ‘ਚ ਦਿੱਤੀਆਂ 35,848 ਸਰਕਾਰੀ ਨੌਕਰੀਆਂ#BumperRozgaarInPunjab pic.twitter.com/jXIM9wuK44
— AAP Punjab (@AAPPunjab) September 9, 2023
ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਨੇ ਇਹ ਯਕੀਨੀ ਬਣਾਇਆ ਹੈ ਕਿ ਵਿਦਿਆਰਥੀਆਂ ਦੀ ਚੋਣ ਉਨ੍ਹਾਂ ਦੀ ਯੋਗਤਾ ਤੇ ਕੁਸ਼ਲਤਾ ਅਨੁਸਾਰ ਪੂਰੀ ਤਰ੍ਹਾਂ ਮੈਰਿਟ ਦੇ ਆਧਾਰ ‘ਤੇ ਕੀਤੀ ਜਾਵੇ। ਮੁੱਖ ਮੰਤਰੀ ਨੇ ਕਿਹਾ ਕਿ ਇਹ ਬੜੇ ਮਾਣ ਅਤੇ ਤਸੱਲੀ ਵਾਲੀ ਗੱਲ ਹੈ ਕਿ ਸੂਬਾ ਸਰਕਾਰ ਨੇ ਹੁਣ ਤੱਕ ਵੱਖ-ਵੱਖ ਵਿਭਾਗਾਂ ਵਿੱਚ 35,000 ਤੋਂ ਵੱਧ ਨੌਜਵਾਨਾਂ ਨੂੰ ਨੌਕਰੀਆਂ ਦਿੱਤੀਆਂ ਹਨ।
ਉਨ੍ਹਾਂ ਕਿਹਾ ਕਿ ਇਹ ਇੱਕ ਰਿਕਾਰਡ ਹੈ ਕਿਉਂਕਿ ਪਿਛਲੀਆਂ ਸਰਕਾਰਾਂ ਵਿੱਚੋਂ ਕਿਸੇ ਵੀ ਸਰਕਾਰ ਨੇ ਖਾਸ ਕਰਕੇ ਆਪਣੇ ਕਾਰਜਕਾਲ ਦੇ ਪਹਿਲੇ ਸਾਲ ਅੰਦਰ ਨੌਜਵਾਨਾਂ ਨੂੰ ਇੰਨੀਆਂ ਨੌਕਰੀਆਂ ਨਹੀਂ ਦਿੱਤੀਆਂ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬੇ ਭਰ ਦੇ ਨੌਜਵਾਨਾਂ ਨੂੰ ਇਹ ਨੌਕਰੀਆਂ ਪੂਰੀ ਤਰ੍ਹਾਂ ਯੋਗਤਾ ਤੇ ਪਾਰਦਰਸ਼ਤਾ ਦੇ ਆਧਾਰ 'ਤੇ ਦਿੱਤੀਆਂ ਗਈਆਂ ਹਨ।
ਮੁੱਖ ਮੰਤਰੀ ਨੇ ਕਿਹਾ ਕਿ ਇਸ ਦਾ ਇੱਕੋ ਇੱਕ ਉਦੇਸ਼ ਸੂਬੇ ਦੇ ਯੋਗ ਤੇ ਕੁਸ਼ਲ ਨੌਜਵਾਨਾਂ ਲਈ ਨੌਕਰੀਆਂ ਦੇ ਮੌਕੇ ਪ੍ਰਦਾਨ ਕਰਕੇ ਪੰਜਾਬ ਨੂੰ ਦੇਸ਼ ਦਾ ਮੋਹਰੀ ਸੂਬਾ ਬਣਾਉਣਾ ਹੈ। ਮੁੱਖ ਮੰਤਰੀ ਨੇ ਐਲਾਨ ਕੀਤਾ ਕਿ ਸੂਬਾ ਸਰਕਾਰ ਪੰਜਾਬ ਪੁਲਿਸ ਵਿੱਚ 1700 ਕਾਂਸਟੇਬਲਾਂ ਦੀ ਭਰਤੀ ਲਈ ਜਲਦ ਹੀ ਵੱਡੀ ਮੁਹਿੰਮ ਸ਼ੁਰੂ ਕਰੇਗੀ। ਉਨ੍ਹਾਂ ਕਿਹਾ ਕਿ ਪੰਜਾਬ ਪੁਲਿਸ ਨੇ ਸ਼ੁਰੂ ਤੋਂ ਹੀ ਸਖ਼ਤ ਮਿਹਨਤ, ਲਗਨ ਤੇ ਵਚਨਬੱਧਤਾ ਨਾਲ ਸੂਬੇ ਦੀ ਸੇਵਾ ਕੀਤੀ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ਇਹ ਵੀ ਪੜ੍ਹੋ : Refrigerator Using Mistakes: ਬਹੁਤੇ ਲੋਕ ਨਹੀਂ ਜਾਣਦੇ ਫਰਿੱਜ ਦੀ ਸਹੀ ਵਰਤੋਂ, ਅਕਸਰ ਕਰਦੇ 3 ਖਤਰਨਾਕ ਗਲਤੀਆਂ
ਇਹ ਵੀ ਪੜ੍ਹੋ : ਕੀਤੇ ਤੁਹਾਡਾ ਬੱਚਾ ਵੀ ਤਾਂ ਨਹੀਂ ਹੋ ਰਿਹਾ ਚਿੜਚਿੜਾ! ਇਸ ਵਿਟਾਮਿਨ ਦੀ ਹੋ ਸਕਦੀ ਹੈ ਕਮੀ, ਜਾਣੋ
ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ