Punjab News: ਸਿਖਲਾਈ ਲਈ 36 ਪ੍ਰਿੰਸੀਪਲ ਸਿੰਗਾਪੁਰ ਰਵਾਨਾ, CM ਮਾਨ ਨੇ ਦਿੱਤੀ ਹਰੀ ਝੰਡੀ, ਕਿਹਾ-ਹੁਣ ਰੱਟੇਬਾਜ਼ੀ ਨਹੀਂ ਪ੍ਰੈਕਟੀਕਲ ਗਿਆਨ ਜ਼ਰੂਰੀ
ਸੀਐਮ ਮਾਨ ਨੇ ਕਿਹਾ ਕਿ ਹੁਣ ਰੱਟੇਬਾਜ਼ੀ ਪ੍ਰਣਾਲੀ ਦਾ ਸਮਾਂ ਨਹੀਂ ਹੈ ਕਿਉਂਕਿ ਵਿਹਾਰਕ ਗਿਆਨ 'ਤੇ ਜ਼ੋਰ ਦਿੱਤਾ ਜਾ ਰਿਹਾ ਹੈ। ਸਿੱਖਿਆ ਵਿੱਚ ਬਹੁਤ ਵੱਡਾ ਬਦਲਾਅ ਆਇਆ ਹੈ।
Punjab News: ਮੁੱਖ ਮੰਤਰੀ ਭਗਵੰਤ ਮਾਨ (Bhagwant Mann) ਵੱਲੋਂ ਸ਼ਨੀਵਾਰ ਨੂੰ ਪੰਜਾਬ ਦੇ 36 ਪ੍ਰਿੰਸੀਪਲਾਂ ਦੇ ਇੱਕ ਬੈਚ ਨੂੰ ਸਿਖਲਾਈ ਲਈ ਸਿੰਗਾਪੁਰ ਭੇਜਿਆ ਗਿਆ। ਇਨ੍ਹਾਂ ਅਧਿਆਪਕਾਂ ਨੂੰ 9 ਤੋਂ 15 ਮਾਰਚ ਤੱਕ ਸਿੰਗਾਪੁਰ ਵਿੱਚ ਸਿਖਲਾਈ ਦਿੱਤੀ ਜਾਵੇਗੀ। ਇਸ ਦੌਰੇ ਦੌਰਾਨ ਪ੍ਰਿੰਸੀਪਲ ਪੜ੍ਹਾਈ ਤੇ ਪ੍ਰਬੰਧਨ ਦੀਆਂ ਜੁਗਤਾਂ ਸਿੱਖ ਸਕਣਗੇ ਕਿਉਂਕਿ ਉੱਥੋਂ ਦੇ ਮਾਹਿਰਾਂ ਦੀ ਇੱਕ ਟੀਮ ਨੇ ਉਨ੍ਹਾਂ ਲਈ ਇੱਕ ਵਿਸ਼ੇਸ਼ ਸਿਖਲਾਈ ਪ੍ਰੋਗਰਾਮ ਤਿਆਰ ਕੀਤਾ ਹੈ।
ਪ੍ਰਿੰਸੀਪਲਾਂ ਦੀ ਚੋਣ ਲਈ ਵਿਭਾਗ ਨੇ ਦਿਲਚਸਪੀ ਰੱਖਣ ਵਾਲੇ ਪ੍ਰਿੰਸੀਪਲਾਂ ਤੋਂ ਅਰਜ਼ੀਆਂ ਦੀ ਮੰਗ ਕੀਤੀ ਸੀ। ਇਸ ਦੌਰਾਨ ਸੀਐਮ ਮਾਨ ਨੇ ਕਿਹਾ ਕਿ ਹੁਣ ਰੱਟੇਬਾਜ਼ੀ ਪ੍ਰਣਾਲੀ ਦਾ ਸਮਾਂ ਨਹੀਂ ਹੈ ਕਿਉਂਕਿ ਵਿਹਾਰਕ ਗਿਆਨ 'ਤੇ ਜ਼ੋਰ ਦਿੱਤਾ ਜਾ ਰਿਹਾ ਹੈ। ਸਿੱਖਿਆ ਵਿੱਚ ਬਹੁਤ ਵੱਡਾ ਬਦਲਾਅ ਆਇਆ ਹੈ।
ਰੰਗਲੇ ਪੰਜਾਬ ਦੀ ਸਿੱਖਿਆ ਕ੍ਰਾਂਤੀ! ਸਿੰਗਾਪੁਰ ਟ੍ਰੇਨਿੰਗ ਲਈ 36 ਪ੍ਰਿੰਸੀਪਲਾਂ ਦੇ 7ਵੇਂ ਬੈਚ ਨੂੰ ਰਵਾਨਾ ਕਰ ਰਹੇ ਹਾਂ, ਚੰਡੀਗੜ੍ਹ ਤੋਂ Live ....... रंगले पंजाब की शिक्षा क्रांति! सिंगापुर ट्रेनिंग के लिए 36 प्रिंसीपलों के 7वें बैच को भेज रहे हैं, चंडीगढ़ से Live https://t.co/MKMb3Nvg8x
— Bhagwant Mann (@BhagwantMann) March 8, 2025
ਇਸ ਤੋਂ ਪਹਿਲਾਂ ਜੁਲਾਈ 2023 ਵਿੱਚ 72 ਪ੍ਰਿੰਸੀਪਲਾਂ ਦੇ ਪਹਿਲੇ ਬੈਚ ਨੂੰ ਸਿਖਲਾਈ ਲਈ ਸਿੰਗਾਪੁਰ ਭੇਜਿਆ ਗਿਆ ਸੀ। ਵਿਭਾਗ ਦੇ ਅਨੁਸਾਰ ਸਿਖਲਾਈ ਦੌਰਾਨ ਇਹ ਪ੍ਰਿੰਸੀਪਲ ਵਿਦੇਸ਼ਾਂ ਵਿੱਚ ਪ੍ਰਚਲਿਤ ਆਧੁਨਿਕ ਅਧਿਆਪਨ ਹੁਨਰਾਂ ਨਾਲ ਲੈਸ ਹੋਣਗੇ। ਵਾਪਸ ਆਉਣ ਤੋਂ ਬਾਅਦ ਇਹ ਪ੍ਰਿੰਸੀਪਲ ਵਿਦਿਆਰਥੀਆਂ ਅਤੇ ਆਪਣੇ ਸਾਥੀਆਂ ਨਾਲ ਆਪਣੇ ਅਨੁਭਵ ਸਾਂਝੇ ਕਰਨਗੇ ਤਾਂ ਜੋ ਅਧਿਆਪਕ ਵਿਦਿਆਰਥੀਆਂ ਨੂੰ ਨਵੇਂ ਯੁੱਗ ਦੀ ਸਿੱਖਿਆ ਬਾਰੇ ਜਾਗਰੂਕ ਕਰ ਸਕਣ। ਇਸੇ ਤਰ੍ਹਾਂ ਅਧਿਆਪਕਾਂ ਦੇ ਦੂਜੇ ਬੈਚ ਨੂੰ 17 ਤੋਂ 28 ਮਾਰਚ ਤੱਕ ਫਿਨਲੈਂਡ ਵਿੱਚ ਸਿਖਲਾਈ ਲਈ ਭੇਜਿਆ ਜਾਵੇਗਾ।
ਇਸ ਦੌਰਾਨ ਮਾਨ ਨੇ ਜਥੇਦਾਰਾਂ ਨੂੰ ਉਨ੍ਹਾਂ ਦੇ ਅਹੁਦਿਆਂ ਤੋਂ ਹਟਾਉਣ ਲਈ ਸ਼੍ਰੋਮਣੀ ਅਕਾਲੀ ਦਲ 'ਤੇ ਵੀ ਹਮਲਾ ਬੋਲਿਆ। ਮਾਨ ਨੇ ਕਿਹਾ ਕਿ ਪੁੱਠਾ ਸਮਾਂ ਆ ਗਿਆ ਹੈ ਤੇ ਹੁਣ ਰਾਜਨੀਤੀ ਧਰਮ ਨੂੰ ਸਿਖਾ ਰਹੀ ਹੈ। ਇਹ ਲੋਕ ਜਥੇਦਾਰਾਂ ਨੂੰ ਆਪਣੀਆਂ ਜੇਬਾਂ ਵਿੱਚ ਸਮਝਦੇ ਹਨ।
ਨੋਟ : - ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।
Before You Go
Punjab Band | Bandi Singh ਬੰਦੀ ਸਿੰਘਾਂ ਨਾਲ ਧੱਕਾ ਕਿਉਂ?' ਪ੍ਰੋ. ਬਲਜਿੰਦਰ ਸਿੰਘ ਨੇ ਸਰਕਾਰ ਨੂੰ ਘੇਰਿਆ
ਟ੍ਰੈਂਡਿੰਗ ਟੌਪਿਕ
















