ਪੜਚੋਲ ਕਰੋ

Punjab News: ਟੁੱਟੇ ਵਾਅਦੇ, ਧੋਖਾ ਤੇ ਪਿੱਠ 'ਚ ਛੁਰਾ ਮਾਰਨਾ-ਆਪ ਸਰਕਾਰ ਦੇ 2 ਸਾਲਾਂ ਦੇ ਕਾਰਜਕਾਲ ਦਾ ਪ੍ਰਤੀਕ: ਭਾਜਪਾ

ਭਾਜਪਾ ਦੇ ਕੌਮੀ ਬੁਲਾਰੇ ਜੈਵੀਰ ਸ਼ੇਰਗਿੱਲ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਮਹਿਜ਼ ਇੱਕ ਅਖਬਾਰੀ ਮੁੱਖ ਮੰਤਰੀ ਕਰਾਰ ਦਿੰਦਿਆਂ ਕਿਹਾ ਹੈ ਕਿ ਨਸ਼ਿਆਂ ਦੇ ਪ੍ਰਸਾਰ, ਢਹਿ ਢੇਰੀ ਹੋ ਰਹੀ ਆਰਥਿਕਤਾ, ਕੁਸ਼ਾਸਨ, ਜੰਗਲ ਰਾਜ, ਟੁੱਟੇ ਵਾਅਦੇ

ਭਾਜਪਾ ਦੇ ਕੌਮੀ ਬੁਲਾਰੇ ਜੈਵੀਰ ਸ਼ੇਰਗਿੱਲ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਮਹਿਜ਼ ਇੱਕ ਅਖਬਾਰੀ ਮੁੱਖ ਮੰਤਰੀ ਕਰਾਰ ਦਿੰਦਿਆਂ ਕਿਹਾ ਹੈ ਕਿ ਨਸ਼ਿਆਂ ਦੇ ਪ੍ਰਸਾਰ, ਢਹਿ ਢੇਰੀ ਹੋ ਰਹੀ ਆਰਥਿਕਤਾ, ਕੁਸ਼ਾਸਨ, ਜੰਗਲ ਰਾਜ, ਟੁੱਟੇ ਵਾਅਦੇ, ਬੇਕਾਬੂ ਮਾਈਨਿੰਗ ਮਾਫੀਆ ਅਤੇ ਭ੍ਰਿਸ਼ਟਾਚਾਰ ਆਪ ਸਰਕਾਰ ਦੇ ਦੋ ਸਾਲਾਂ ਦੇ ਕਾਰਜਕਾਲ ਦਾ ਪ੍ਰਤੀਕ ਹਨ। ਇੱਥੇ ਜਾਰੀ ਇੱਕ ਸਖਤ ਲਹਿਜੇ ਭਰੇ ਬਿਆਨ ਵਿੱਚ ਸ਼ੇਰਗਿੱਲ ਨੇ ਪੰਜਾਬ ਨੂੰ ਇਸ ਦੇ ਕਾਲੇ ਦੌਰ ਵਿੱਚ ਧੱਕਣ ਲਈ ਆਪ ਸਰਕਾਰ ਨੂੰ ਜ਼ਿੰਮੇਵਾਰ ਠਹਿਰਾਇਆ।

ਸ਼ੇਰਗਿੱਲ ਨੇ ਕਿਹਾ ਕਿ ਆਪ ਸਰਕਾਰ ਦੀਆਂ ਗਲਤ ਨੀਤੀਆਂ ਤੋਂ ਸਮਾਜ ਦੇ ਸਾਰੇ ਵਰਗ ਖਾਸ ਕਰਕੇ ਕਿਸਾਨ ਅਤੇ ਉਦਯੋਗ ਬੁਰੀ ਤਰ੍ਹਾਂ ਦੁਖੀ ਹਨ ਅਤੇ ਆਉਣ ਵਾਲੀਆਂ ਲੋਕ ਸਭਾ ਚੋਣਾਂ 'ਚ ਪੰਜਾਬ ਦੇ ਵੋਟਰ ਇਸ ਸਰਕਾਰ ਦੇ ਗੁਨਾਹਾਂ ਦਾ ਜਵਾਬ ਦੇਣਗੇ। ਉਨ੍ਹਾਂ ਕਿਹਾ ਕਿ ਆਪ ਸਰਕਾਰ ਵੱਲੋਂ 1.31 ਕਰੋੜ ਮਹਿਲਾ ਵੋਟਰਾਂ ਨੂੰ 1000 ਰੁਪਏ ਪ੍ਰਤੀ ਮਹੀਨਾ ਨਾ ਦੇਣਾ ਸਭ ਤੋਂ ਵੱਡਾ ਧੋਖਾ ਹੈ।

ਸ਼ੇਰਗਿੱਲ ਨੇ ਅਫਸੋਸ ਜ਼ਾਹਰ ਕੀਤਾ ਕਿ ਸਰਕਾਰ ਬਣਨ ਤੋਂ 4 ਮਹੀਨਿਆਂ ਅੰਦਰ ਪੰਜਾਬ ਵਿੱਚੋਂ ਨਸ਼ਿਆਂ ਨੂੰ ਖਤਮ ਕਰਨ ਵਿੱਚ ਸਰਕਾਰ ਦੀ ਨਾਕਾਮੀ ਇੱਕ ਟੁੱਟਿਆ ਹੋਇਆ ਵਾਅਦਾ ਹੈ ਅਤੇ ਨਸ਼ੇ ਦੀ ਓਵਰਡੋਜ਼ ਕਾਰਨ ਹੁਣ ਤੱਕ 200 ਤੋਂ ਵੱਧ ਮੌਤਾਂ ਹੋ ਚੁੱਕੀਆਂ ਹਨ ਤੇ ਨਸ਼ੇ ਦਾ ਸਰਾਪ ਗੰਭੀਰ ਸਥਿਤੀ ਵਿੱਚ ਪਹੁੰਚ ਗਿਆ ਹੈ।

ਉਨ੍ਹਾਂ ਆਪ ਸਰਕਾਰ 'ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਚੋਣਾਂ ਤੋਂ ਪਹਿਲਾਂ ਮਾਨ ਨੇ ਬਦਲਾਅ ਲਿਆਉਣ ਅਤੇ ਪੰਜਾਬ ਨੂੰ ਰੰਗਲਾ ਪੰਜਾਬ ਬਣਾਉਣ ਦਾ ਦਾਅਵਾ ਕਰਕੇ ਭੋਲੇ-ਭਾਲੇ ਪੰਜਾਬੀਆਂ ਨੂੰ ਗੁਮਰਾਹ ਕੀਤਾ ਸੀ, ਲੇਕਿਨ ਸਰਕਾਰ ਬਣਨ ਤੋਂ ਬਾਅਦ ਉਹਨਾਂ ਨੇ ਸੂਬੇ ਨੂੰ ਕੰਗਲਾ ਪੰਜਾਬ ਬਣਾ ਦਿੱਤਾ ਹੈ।  ਉਨ੍ਹਾਂ ਇਹ ਵੀ ਕਿਹਾ ਕਿ ਇਹ ਸ਼ਰਮਨਾਕ ਹੈ ਕਿ ਕਿਵੇਂ ਮਾਨ ਫਰਜੀ ਪ੍ਰਚਾਰ ਤੇ ਆਪਣੇ ਸੁਪਰ ਬੌਸ ਅਰਵਿੰਦ ਕੇਜਰੀਵਾਲ ਦੀਆਂ ਹਵਾਈ ਯਾਤਰਾਵਾਂ 'ਤੇ ਫਿਜ਼ੂਲ ਖਰਚੇ ਕਰ ਰਹੇ ਹਨ।

ਇਸ ਸਬੰਧ ਵਿੱਚ ਆਪਣੇ ਦਾਅਵਿਆਂ ਨੂੰ ਸਹੀ ਠਹਿਰਾਉਂਦੇ ਹੋਏ, ਭਾਜਪਾ ਦੇ ਬੁਲਾਰੇ ਨੇ ਖੁਲਾਸਾ ਕੀਤਾ ਕਿ ਮਾਨ ਨੇ ਆਰਥਿਕਤਾ ਨੂੰ ਰਿਵਰਸ ਗੀਅਰ 'ਤੇ ਪਾ ਕੇ ਪੰਜਾਬੀਆਂ ਦੀ ਪਿੱਠ ਵਿੱਚ ਛੁਰਾ ਘੋਂਪਿਆ ਹੈ।  ਉਨ੍ਹਾਂ ਕਿਹਾ ਕਿ ਆਪ ਦੀ ਸਰਕਾਰ ਬਣਨ 'ਤੇ ਪੰਜਾਬ ਸਿਰ 2.81 ਲੱਖ ਕਰੋੜ ਰੁਪਏ ਦਾ ਕਰਜ਼ਾ 2024-25 ਦੇ ਵਿੱਤੀ ਸਾਲ ਦੇ ਅੰਤ ਤੱਕ 3.74 ਲੱਖ ਕਰੋੜ ਰੁਪਏ ਤੱਕ ਪਹੁੰਚ ਜਾਵੇਗਾ। ਉਨ੍ਹਾਂ ਕਿਹਾ ਕਿ ਇਹ ਅੰਕੜੇ ਖੁਦ ਦੱਸਦੇ ਹਨ ਕਿ ਆਪ ਸਰਕਾਰ ਦੇ ਸ਼ਾਸਨ ਵਿੱਚ ਪੰਜਾਬ ਦੀ ਆਰਥਿਕਤਾ ਕਿਵੇਂ ਢਹਿ-ਢੇਰੀ ਹੋ ਰਹੀ ਹੈ।

ਇਸੇ ਤਰ੍ਹਾਂ ਸ਼ੇਰਗਿੱਲ ਨੇ ਕਤਲ, ਜਬਰ-ਜ਼ਨਾਹ ਅਤੇ ਲੁੱਟ-ਖੋਹ ਦੀਆਂ ਲਗਾਤਾਰ ਵਾਪਰ ਰਹੀਆਂ ਘਟਨਾਵਾਂ ਦਾ ਜ਼ਿਕਰ ਕਰਦਿਆਂ ਕਿਹਾ ਕਿ ਸੂਬੇ ਵਿੱਚ ਅਮਨ-ਕਾਨੂੰਨ ਪੂਰੀ ਤਰ੍ਹਾਂ ਢਹਿ-ਢੇਰੀ ਹੋ ਚੁੱਕਾ ਹੈ ਅਤੇ ਇਸ ਸਮੇਂ ਪੰਜਾਬ ਵਿੱਚ ਜੰਗਲ ਰਾਜ ਚੱਲ ਰਿਹਾ ਹੈ।  ਜਿਸ ਲਈ ਮੁੱਖ ਮੰਤਰੀ ਭਗਵੰਤ ਮਾਨ ਸਿੱਧੇ ਤੌਰ 'ਤੇ ਜ਼ਿੰਮੇਵਾਰ ਹਨ, ਜਿਨ੍ਹਾਂ ਕੋਲ ਗ੍ਰਹਿ ਵਿਭਾਗ ਦੀ ਜ਼ਿੰਮੇਵਾਰੀ ਵੀ ਹੈ।

ਸ਼ੇਰਗਿੱਲ ਨੇ ਆਪ ਦੀ ਸਰਕਾਰ 'ਚ ਵੱਧ ਰਹੇ ਮਾਈਨਿੰਗ ਮਾਫੀਆ 'ਤੇ ਨਿਰਾਸ਼ਾ ਪ੍ਰਗਟ ਕਰਦਿਆਂ ਕਿਹਾ ਕਿ ਕੋਈ ਵੀ ਮਾਫੀਆ ਸਰਕਾਰੀ ਸਰਪ੍ਰਸਤੀ ਤੋਂ ਬਿਨਾਂ ਟਿਕ ਨਹੀਂ ਸਕਦਾ। ਉਨ੍ਹਾਂ ਕਿਹਾ ਕਿ ਆਬਕਾਰੀ ਨੀਤੀ ਘੁਟਾਲੇ ਨੂੰ ਲੈ ਕੇ ਨਾ ਸਿਰਫ਼ ਆਪ ਸਰਕਾਰ ਸਵਾਲਾਂ ਦੇ ਘੇਰੇ 'ਚ ਹੈ, ਸਗੋਂ ਸੂਬੇ 'ਚ ਭ੍ਰਿਸ਼ਟਾਚਾਰ ਵੀ ਬੇਰੋਕ ਜਾਰੀ ਹੈ।  ਸ਼ੇਰਗਿੱਲ ਨੇ ਕਿਹਾ ਕਿ ਆਪ ਵੱਲੋਂ ਕੀਤੇ ਗੁਨਾਹਾਂ ਦੀ ਸੂਚੀ ਲੰਬੀ ਹੈ, ਪਰ ਇੱਕ ਲਾਈਨ ਵਿੱਚ ਕਿਹਾ ਜਾ ਸਕਦਾ ਹੈ ਕਿ ਆਪ ਸਰਕਾਰ ਪੰਜਾਬ ਲਈ ਵਿਨਾਸ਼ਕਾਰੀ ਸਾਬਤ ਹੋਈ ਹੈ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Alert in Punjab: ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦਾ ਖਤਰਾ! ਚੰਡੀਗੜ੍ਹ ਪਹੁੰਚੇ ਬੀਐਸਐਫ ਦੇ ਅਧਿਕਾਰੀ, ਗੁਰਦਾਸਪੁਰ ਤੇ ਪਠਾਨਕੋਟ 'ਚ ਅਲਰਟ
Alert in Punjab: ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦਾ ਖਤਰਾ! ਚੰਡੀਗੜ੍ਹ ਪਹੁੰਚੇ ਬੀਐਸਐਫ ਦੇ ਅਧਿਕਾਰੀ, ਗੁਰਦਾਸਪੁਰ ਤੇ ਪਠਾਨਕੋਟ 'ਚ ਅਲਰਟ
HMPV Virus: ਐਚਐਮਪੀਵੀ ਨੂੰ ਲੈ ਕੇ ਪੰਜਾਬ ਸਰਕਾਰ ਦਾ ਅਲਰਟ, ਘਰੋਂ ਬਾਹਰ ਨਿਕਲਣ ਵੇਲੇ ਪਾਓ ਮਾਸਕ
HMPV Virus: ਐਚਐਮਪੀਵੀ ਨੂੰ ਲੈ ਕੇ ਪੰਜਾਬ ਸਰਕਾਰ ਦਾ ਅਲਰਟ, ਘਰੋਂ ਬਾਹਰ ਨਿਕਲਣ ਵੇਲੇ ਪਾਓ ਮਾਸਕ
CEIR Portal: ਹੁਣ ਪੰਜਾਬ ਪੁਲਿਸ ਲੱਭ ਕੇ ਦੇਵੇਗੀ ਤੁਹਾਡੇ ਗੁਆਚੇ ਮੋਬਾਈਲ ਫੋਨ! ਘਰ ਬੈਠੇ CEIR Portal 'ਤੇ ਕਰੋ ਸ਼ਿਕਾਇਤ
ਹੁਣ ਪੰਜਾਬ ਪੁਲਿਸ ਲੱਭ ਕੇ ਦੇਵੇਗੀ ਤੁਹਾਡੇ ਗੁਆਚੇ ਮੋਬਾਈਲ ਫੋਨ! ਘਰ ਬੈਠੇ CEIR Portal 'ਤੇ ਕਰੋ ਸ਼ਿਕਾਇਤ
Punjab News: ਸ਼ਰਾਬ ਤੇ ਡੀਜੇ ਤੋਂ ਬਿਨਾਂ ਵਿਆਹ ਕਰਨ ਵਾਲਿਆਂ ਨੂੰ 21,000 ਰੁਪਏ ਦੇਣ ਦਾ ਐਲਾਨ, ਫਜ਼ੂਲ ਖਰਚੀ ਨੂੰ ਲੱਗੇਗੀ ਲਗਾਮ
Punjab News: ਸ਼ਰਾਬ ਤੇ ਡੀਜੇ ਤੋਂ ਬਿਨਾਂ ਵਿਆਹ ਕਰਨ ਵਾਲਿਆਂ ਨੂੰ 21,000 ਰੁਪਏ ਦੇਣ ਦਾ ਐਲਾਨ, ਫਜ਼ੂਲ ਖਰਚੀ ਨੂੰ ਲੱਗੇਗੀ ਲਗਾਮ
Advertisement
ABP Premium

ਵੀਡੀਓਜ਼

Jagjit Singh Dhallewal | ਸਰਵਨ ਸਿੰਘ ਪੰਧੇਰ ਦੀ ਦਹਾੜ, ਕੇਂਦਰ ਸਰਕਾਰ ਕਿਉਂ ਸੁੱਤੀ ਪਈਕੇਂਦਰ ਸਰਕਾਰ ਦਾ ਨਵਾਂ ਪੰਜਾਬ ਮਾਰੂ ਫੈਸਲਾ, ਚੰਡੀਗੜ੍ਹ 'ਚ ਨਵਾਂ ਅਫ਼ਸਰ ਲਾਉਂਣ ਦੀ ਤਿਆਰੀਪੁਲਿਸ ਤੇ ਬਦਮਾਸ਼ਾਂ ਵਿਚਾਲੇ ਮੁਕਾਬਲਾ, Bambiha Gang ਦੇ 2 ਗੈਂਗਸਟਰ ਗ੍ਰਿਫਤਾਰPunjab Weather Update | ਚੰਡੀਗੜ੍ਹ ਤੇ ਪੰਜਾਬ ਦੇ 23 ਜਿਲ੍ਹਿਆਂ ਲਈ ਮੋਸਮ ਵਿਭਾਗ ਨੇ ਜਾਰੀ ਕੀਤਾ ਔਰੇਂਜ ਅਲਰਟ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Alert in Punjab: ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦਾ ਖਤਰਾ! ਚੰਡੀਗੜ੍ਹ ਪਹੁੰਚੇ ਬੀਐਸਐਫ ਦੇ ਅਧਿਕਾਰੀ, ਗੁਰਦਾਸਪੁਰ ਤੇ ਪਠਾਨਕੋਟ 'ਚ ਅਲਰਟ
Alert in Punjab: ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦਾ ਖਤਰਾ! ਚੰਡੀਗੜ੍ਹ ਪਹੁੰਚੇ ਬੀਐਸਐਫ ਦੇ ਅਧਿਕਾਰੀ, ਗੁਰਦਾਸਪੁਰ ਤੇ ਪਠਾਨਕੋਟ 'ਚ ਅਲਰਟ
HMPV Virus: ਐਚਐਮਪੀਵੀ ਨੂੰ ਲੈ ਕੇ ਪੰਜਾਬ ਸਰਕਾਰ ਦਾ ਅਲਰਟ, ਘਰੋਂ ਬਾਹਰ ਨਿਕਲਣ ਵੇਲੇ ਪਾਓ ਮਾਸਕ
HMPV Virus: ਐਚਐਮਪੀਵੀ ਨੂੰ ਲੈ ਕੇ ਪੰਜਾਬ ਸਰਕਾਰ ਦਾ ਅਲਰਟ, ਘਰੋਂ ਬਾਹਰ ਨਿਕਲਣ ਵੇਲੇ ਪਾਓ ਮਾਸਕ
CEIR Portal: ਹੁਣ ਪੰਜਾਬ ਪੁਲਿਸ ਲੱਭ ਕੇ ਦੇਵੇਗੀ ਤੁਹਾਡੇ ਗੁਆਚੇ ਮੋਬਾਈਲ ਫੋਨ! ਘਰ ਬੈਠੇ CEIR Portal 'ਤੇ ਕਰੋ ਸ਼ਿਕਾਇਤ
ਹੁਣ ਪੰਜਾਬ ਪੁਲਿਸ ਲੱਭ ਕੇ ਦੇਵੇਗੀ ਤੁਹਾਡੇ ਗੁਆਚੇ ਮੋਬਾਈਲ ਫੋਨ! ਘਰ ਬੈਠੇ CEIR Portal 'ਤੇ ਕਰੋ ਸ਼ਿਕਾਇਤ
Punjab News: ਸ਼ਰਾਬ ਤੇ ਡੀਜੇ ਤੋਂ ਬਿਨਾਂ ਵਿਆਹ ਕਰਨ ਵਾਲਿਆਂ ਨੂੰ 21,000 ਰੁਪਏ ਦੇਣ ਦਾ ਐਲਾਨ, ਫਜ਼ੂਲ ਖਰਚੀ ਨੂੰ ਲੱਗੇਗੀ ਲਗਾਮ
Punjab News: ਸ਼ਰਾਬ ਤੇ ਡੀਜੇ ਤੋਂ ਬਿਨਾਂ ਵਿਆਹ ਕਰਨ ਵਾਲਿਆਂ ਨੂੰ 21,000 ਰੁਪਏ ਦੇਣ ਦਾ ਐਲਾਨ, ਫਜ਼ੂਲ ਖਰਚੀ ਨੂੰ ਲੱਗੇਗੀ ਲਗਾਮ
ਆਧਾਰ ਕਾਰਡ ਰਾਹੀਂ 50,000 ਰੁਪਏ ਤੱਕ ਦਾ ਲੋਨ, ਉਹ ਵੀ ਬਿਨਾਂ ਕਿਸੇ ਗਾਰੰਟੀ ਦੇ...ਜਾਣੋ ਕਿਵੇਂ ਕਰ ਸਕਦੇ ਹੋ ਅਪਲਾਈ
Aadhaar Card: ਆਧਾਰ ਕਾਰਡ ਰਾਹੀਂ 50,000 ਰੁਪਏ ਤੱਕ ਦਾ ਲੋਨ, ਉਹ ਵੀ ਬਿਨਾਂ ਕਿਸੇ ਗਾਰੰਟੀ ਦੇ...ਜਾਣੋ ਕਿਵੇਂ ਕਰ ਸਕਦੇ ਹੋ ਅਪਲਾਈ
Farmers Protest: ਕਿਸਾਨਾਂ ਦਾ 26 ਜਨਵਰੀ ਨੂੰ ਵੱਡਾ ਐਕਸ਼ਨ! ਦੇਸ਼ ਭਰ ਦੀਆਂ ਸੜਕਾਂ 'ਤੇ ਆਏਗਾ ਟਰੈਕਟਰਾਂ ਦਾ ਹੜ੍ਹ
Farmers Protest: ਕਿਸਾਨਾਂ ਦਾ 26 ਜਨਵਰੀ ਨੂੰ ਵੱਡਾ ਐਕਸ਼ਨ! ਦੇਸ਼ ਭਰ ਦੀਆਂ ਸੜਕਾਂ 'ਤੇ ਆਏਗਾ ਟਰੈਕਟਰਾਂ ਦਾ ਹੜ੍ਹ
Punjab News: ਪੰਜਾਬ 'ਚ ਸਕੂਲਾਂ ਦਾ ਬਦਲੇਗਾ ਸਮਾਂ ? ਜਾਣੋ ਅਧਿਆਪਕਾਂ ਵੱਲੋਂ ਕਿਉਂ ਕੀਤੀ ਗਈ ਇਹ ਮੰਗ! ਪੜ੍ਹੋ ਖਬਰ...
ਪੰਜਾਬ 'ਚ ਸਕੂਲਾਂ ਦਾ ਬਦਲੇਗਾ ਸਮਾਂ ? ਜਾਣੋ ਅਧਿਆਪਕਾਂ ਵੱਲੋਂ ਕਿਉਂ ਕੀਤੀ ਗਈ ਇਹ ਮੰਗ! ਪੜ੍ਹੋ ਖਬਰ...
ਸਾਵਧਾਨ! ਆਹ Gadget ਭੁੱਲ ਕੇ ਵੀ ਨਾ ਰੱਖਿਓ ਕੋਲ, ਨਹੀਂ ਤਾਂ ਹੋ ਸਕਦੀ ਜੇਲ੍ਹ, ਕਈ ਲੋਕਾਂ ਹੋ ਚੁੱਕੇ ਪਰੇਸ਼ਾਨ
ਸਾਵਧਾਨ! ਆਹ Gadget ਭੁੱਲ ਕੇ ਵੀ ਨਾ ਰੱਖਿਓ ਕੋਲ, ਨਹੀਂ ਤਾਂ ਹੋ ਸਕਦੀ ਜੇਲ੍ਹ, ਕਈ ਲੋਕਾਂ ਹੋ ਚੁੱਕੇ ਪਰੇਸ਼ਾਨ
Embed widget