ਪੜਚੋਲ ਕਰੋ

Shambhu Railway Track Blast : ਸ਼ੰਭੂ ਨੇੜੇ ਰੇਲਵੇ ਟ੍ਰੈਕ 'ਤੇ ਹੋਏ ਬਲਾਸਟ ਮਾਮਲੇ 'ਚ 4 ਮੁਲਜ਼ਮ ਗ੍ਰਿਫ਼ਤਾਰ, ਹਥਿਆਰ ਤੇ ਹੈਂਡ ਗਰਨੇਡ ਬਰਾਮਦ

Shambhu Railway Track Blast : ਪਟਿਆਲਾ ਪੁਲਿਸ ਨੇ 4 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਗ੍ਰਿਫ਼ਤਾਰ ਮੁਲਜ਼ਮਾਂ ਦੀ ਪਛਾਣ ਪਰਦੀਪ ਸਿੰਘ ਖ਼ਾਲਸਾ, ਕੁਲਵਿੰਦਰ ਸਿੰਘ ਬੱਗਾ, ਸਤਨਾਮ ਸਿੰਘ ਸੱਤਾ ਅਤੇ ਗੁਰਪ੍ਰੀਤ ਸਿੰਘ ਗੋਪੀ ਵਜੋਂ ਹੋਈ ਹੈ

Shambhu Railway Track Blast : ਪਟਿਆਲਾ ਦੇ ਸ਼ੰਭੂ ਨੇੜੇ ਰੇਲਵੇ ਟ੍ਰੈਕ ‘ਤੇ ਹੋਏ ਧਮਾਕੇ ਮਾਮਲੇ ‘ਚ ਪਟਿਆਲਾ ਪੁਲਿਸ ਨੇ 4 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਡੀ.ਆਈ.ਜੀ. ਪਟਿਆਲਾ ਰੇਂਜ ਕੁਲਦੀਪ ਸਿੰਘ ਚਾਹਲ ਨੇ ਦੱਸਿਆ ਕਿ ਗ੍ਰਿਫ਼ਤਾਰ ਮੁਲਜ਼ਮਾਂ ਦੀ ਪਛਾਣ ਪਰਦੀਪ ਸਿੰਘ ਖ਼ਾਲਸਾ, ਕੁਲਵਿੰਦਰ ਸਿੰਘ ਬੱਗਾ, ਸਤਨਾਮ ਸਿੰਘ ਸੱਤਾ ਅਤੇ ਗੁਰਪ੍ਰੀਤ ਸਿੰਘ ਗੋਪੀ ਵਜੋਂ ਹੋਈ ਹੈ। ਉਨ੍ਹਾਂ ਦੇ ਕਬਜ਼ੇ ਤੋਂ ਅਧਿਕਾਰੀਆਂ ਨੇ ਇੱਕ ਬੰਬ, ਦੋ ਪਿਸਤੌਲ, ਜ਼ਿੰਦਾ ਗੋਲਾ ਬਾਰੂਦ ਅਤੇ ਇੱਕ ਆਈਈਡੀ ਬਰਾਮਦ ਕੀਤਾ।

ਡੀਆਈਜੀ ਨੇ ਖੁਲਾਸਾ ਕੀਤਾ ਕਿ ਮੁੱਢਲੀ ਪੁੱਛਗਿੱਛ ਤੋਂ ਪਤਾ ਚੱਲਿਆ ਹੈ ਕਿ ਇਹ ਮਾਡਿਊਲ ਆਈਐਸਆਈ ਅਤੇ ਮਲੇਸ਼ੀਆ ਸਥਿਤ ਕੱਟੜਪੰਥੀ ਖਾਲਿਸਤਾਨੀ ਸੰਗਠਨਾਂ ਨਾਲ ਸਿੱਧੇ ਸੰਪਰਕ ਵਿੱਚ ਸੀ। ਉਨ੍ਹਾਂ ਦਾ ਉਦੇਸ਼ ਅੱਤਵਾਦੀ ਕਾਰਵਾਈਆਂ ਨੂੰ ਅੰਜਾਮ ਦੇ ਕੇ ਪੰਜਾਬ ਵਿੱਚ ਸ਼ਾਂਤੀ ਭੰਗ ਕਰਨਾ ਅਤੇ ਦਹਿਸ਼ਤ ਫੈਲਾਉਣਾ ਸੀ। ਉਨ੍ਹਾਂ ਨੇ ਰੇਲਵੇ ਕਾਰਜਾਂ ਵਿੱਚ ਵਿਘਨ ਪਾਉਣ ਦੇ ਇਰਾਦੇ ਨਾਲ ਰੇਲਵੇ ਟ੍ਰੈਕਾਂ ਨੂੰ ਨਿਸ਼ਾਨਾ ਬਣਾਇਆ। ਉਨ੍ਹਾਂ ਅੱਗੇ ਕਿਹਾ ਕਿ ਇਹ ਪੂਰਾ ਮਾਡਿਊਲ ਪਾਕਿਸਤਾਨ ਤੋਂ ਚਲਾਇਆ ਜਾ ਰਿਹਾ ਸੀ।

ਇਸ ਦੌਰਾਨ ਖਾਲਿਸਤਾਨ ਟਾਈਗਰ ਫੋਰਸ (ਕੇਟੀਐਫ) ਨੇ ਧਮਾਕੇ ਦੀ ਜ਼ਿੰਮੇਵਾਰੀ ਲਈ ਹੈ। ਇੱਕ ਸੋਸ਼ਲ ਮੀਡੀਆ ਪੋਸਟ ਵਿੱਚ ਦਾਅਵਾ ਕੀਤਾ ਗਿਆ ਹੈ ਕਿ ਜਸਵਿੰਦਰ ਸਿੰਘ ਮੁਲਤਾਨੀ (ਜਰਮਨੀ ਵਿੱਚ ਸਥਿਤ) - ਖਾਲਿਸਤਾਨ ਟਾਈਗਰ ਫੋਰਸ ਦਾ ਇੱਕ ਮੈਂਬਰ - ਧਮਾਕੇ ਦੀ ਜ਼ਿੰਮੇਵਾਰੀ ਲੈਂਦਾ ਹੈ। ਹਾਲਾਂਕਿ ਏਬੀਪੀ ਸਾਂਝਾ ਇਸ ਪੋਸਟ ਦੀ ਪੁਸ਼ਟੀ ਨਹੀਂ ਕਰਦਾ ਹੈ।

Shambhu Railway Track Blast : ਸ਼ੰਭੂ ਨੇੜੇ ਰੇਲਵੇ ਟ੍ਰੈਕ 'ਤੇ ਹੋਏ ਬਲਾਸਟ ਮਾਮਲੇ 'ਚ 4 ਮੁਲਜ਼ਮ ਗ੍ਰਿਫ਼ਤਾਰ, ਹਥਿਆਰ ਤੇ ਹੈਂਡ ਗਰਨੇਡ ਬਰਾਮਦ

ਇਹ ਘਟਨਾ ਰਾਜਪੁਰਾ-ਸ਼ੰਭੂ ਰੇਲਵੇ ਸਟੇਸ਼ਨ ਦੇ ਨੇੜੇ ਰਾਤ 8:30 ਵਜੇ ਦੇ ਕਰੀਬ ਵਾਪਰੀ। ਇਸ ਧਮਾਕੇ ਵਿਚ ਇਕ ਵਿਅਕਤੀ ਦੀ ਮੌਤ ਹੋ ਗਈ। ਸਪੈਸ਼ਲ ਡੀ.ਜੀ.ਪੀ. ਰੇਲਵੇ ਸ਼ਸ਼ੀ ਪ੍ਰਭਾ ਦਿਵੇਦੀ ਨੇ ਕਿਹਾ ਕਿ ਮ੍ਰਿਤਕ ਦੀ ਪਛਾਣ ਤਰਨਤਾਰਨ ਦੇ ਪੰਜਵੜ ਵਾਸੀ ਜਗਰੂਪ ਸਿੰਘ ਪੁੱਤਰ ਲਖਵਿੰਦਰ ਸਿੰਘ ਵਜੋਂ ਹੋਈ ਹੈ, ਜਿਸ ਉੱਪਰ ਬੰਬ ਪਲਾਂਟ ਕਰਨ ਦਾ ਸ਼ੱਕ ਹੈ। ਘਟਨਾ ਸਥਾਨ ਤੋਂ ਮਿਲੇ ਮੋਬਾਈਲ ਤੋਂ ਮ੍ਰਿਤਕ ਦੀ ਪਹਿਚਾਣ ਹੋਈ ਹੈ।

ਘਟਨਾ ਤੋਂ ਬਾਅਦ ਪੁਲਿਸ ਅੱਜ ਸਵੇਰੇ 5 ਵਜੇ ਜਗਰੂਪ ਦੇ ਪਿੰਡ ਪਹੁੰਚੀ। ਪਿੰਡ ਵਾਸੀਆਂ ਨੇ ਦੱਸਿਆ ਕਿ ਪੁਲਿਸ ਨੇ ਜਗਰੂਪ ਸਿੰਘ ਦੇ ਘਰ ਦੀ ਤਲਾਸ਼ੀ ਲਈ। ਫਿਰ ਉਨ੍ਹਾਂ ਨੇ ਉਸਦੇ ਭਰਾ ਨੂੰ ਹਿਰਾਸਤ ਵਿੱਚ ਲੈ ਲਿਆ ਅਤੇ ਉਸਨੂੰ ਲੈ ਗਏ। ਜਗਰੂਪ ਦਾ ਛੋਟਾ ਭਰਾ ਇੱਕ ਮਿੱਲ ਚਲਾਉਂਦਾ ਹੈ। ਲੋਕਾਂ ਨੇ ਕਿਹਾ ਕਿ ਪਰਿਵਾਰ ਦਾ ਕਾਫ਼ੀ ਪ੍ਰਭਾਵ ਹੈ। ਇਹ ਪਹਿਲੀ ਵਾਰ ਹੈ ਜਦੋਂ ਉਨ੍ਹਾਂ ਨੂੰ ਪਤਾ ਲੱਗਾ ਹੈ ਕਿ ਉਸਨੇ ਅਜਿਹਾ ਅਪਰਾਧ ਕੀਤਾ ਹੈ।

ਕੌਣ ਸੀ ਜਗਰੂਪ ਸਿੰਘ ?

ਜ਼ਿਲ੍ਹਾ ਤਰਨਤਾਰਨ ਦੇ ਪਿੰਡ ਪੰਜਵੜ ਦੇ ਰਹਿਣ ਵਾਲੇ ਜਗਰੂਪ ਸਿੰਘ ਦੇ ਪਿੰਡ ਵਾਸੀਆਂ ਨੇ ਦੱਸਿਆ ਕਿ ਉਸ ਨੇ ਪਹਿਲਾਂ ਕੇਸ ਨਹੀਂ ਰੱਖੇ ਹੋਏ ਸਨ। ਜਗਰੂਪ ਵਿਆਹਿਆ ਹੋਇਆ ਸੀ ਤੇ ਉਸ ਦੀਆਂ ਦੋ ਬੇਟੀਆਂ ਹਨ। ਉਸ ਦੇ ਪਿਤਾ ਦਾ ਦੇਹਾਂਤ ਹੋ ਚੁੱਕਿਆ ਹੈ। ਉਹ ਪਰਿਵਾਰ ‘ਚ ਆਪਣੀ ਮਾਤਾ ਤੇ ਛੋਟਾ ਭਰਾ ਸਤਨਾਮ ਸਿੰਘ ਨਾਲ ਰਹਿੰਦਾ ਸੀ। ਸਤਨਾਮ ਸਿੰਘ ਦਾ ਵੀ ਵਿਆਹ ਹੋ ਚੁੱਕਿਆ ਹੈ ਤੇ ਉਸ ਦੀਆਂ ਵੀ ਦੋ ਬੇਟੀਆਂ ਹਨ। ਸਤਨਾਮ ਸਿੰਘ ਆਟਾ ਚੱਕੀ ਦਾ ਕੰਮ ਕਰਦਾ ਹੈ, ਜਿਸ ਦੇ ਸਿਰ ਤੇ ਘਰ ਦਾ ਖ਼ਰਚਾ ਚੱਲਦਾ ਹੈ।

ਜਗਰੂਪ ਸਿੰਘ ਦੀ ਮਾਤਾ ਨੇ ਦੱਸਿਆ ਕਿ ਉਨ੍ਹਾਂ ਦੇ ਪੁੱਤਰ ਜਗਰੂਪ ਨੇ ਕਰੀਬ 10-15 ਸਾਲਾਂ ਪਹਿਲਾਂ ਅੰਮ੍ਰਿਤ ਛੱਕਿਆ ਸੀ ਤੇ ਬਾਅਦ ‘ਚ ਉਹ ਨਿਹੰਗ ਦਲ ਨਾਲ ਰਹਿਣ ਲੱਗਾ। ਉਹ ਜ਼ਿਆਦਾਤਰ ਘਰ ਹੀ ਰਹਿੰਦਾ ਸੀ ਤੇ ਨਿਹੰਗ ਦਲ ਨਾਲ ਜੁੜਿਆ ਹੋਇਆ ਸੀ। ਉਹ ਜੇਕਰ ਘਰੋਂ ਬਾਹਰ ਵੀ ਜਾਂਦਾ ਸੀ ਤਾਂ ਸ਼ਾਮ ਨੂੰ ਘਰ ਵਾਪਸ ਆ ਜਾਂਦਾ ਸੀ। ਉਨ੍ਹਾਂ ਨੇ ਦੱਸਿਆ ਕਿ ਜਗਰੂਪ ਸਿੰਘ ਪਿਛਲੇ 6-7 ਮਹੀਨਿਆਂ ਤੋਂ ਦਲ ਪੰਥ ਨਾਲ ਰਹਿੰਦਾ ਸੀ ਤੇ ਉਸ ਨੇ ਕੁੱਝ ਘੋੜੇ ਰੱਖੇ ਹੋਏ ਸਨ, ਜਿਸ ਦੀ ਉਹ ਸੇਵਾ ਕਰਦਾ ਸੀ। 

ਟਾਪ ਹੈਡਲਾਈਨ

Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Big Breaking : ਮਾਤਮ 'ਚ ਬਦਲੀਆਂ ਖੁਸ਼ੀਆਂ , ਭਾਣਜੇ ਦੇ ਜਨਮ ਦਿਨ ਤੋਂ ਪਰਤ ਰਹੇ ਨੌਜਵਾਨਾਂ ਨਾਲ ਵਾਪਰਿਆ ਹਾਦਸਾ , 2 ਦੋਸਤਾਂ ਦੀ ਮੌਤ
Big Breaking : ਮਾਤਮ 'ਚ ਬਦਲੀਆਂ ਖੁਸ਼ੀਆਂ , ਭਾਣਜੇ ਦੇ ਜਨਮ ਦਿਨ ਤੋਂ ਪਰਤ ਰਹੇ ਨੌਜਵਾਨਾਂ ਨਾਲ ਵਾਪਰਿਆ ਹਾਦਸਾ , 2 ਦੋਸਤਾਂ ਦੀ ਮੌਤ
SAD BJP Alliance : 2027 ਤੋਂ ਪਹਿਲਾਂ ਵੱਡਾ ਸਿਆਸੀ ਧਮਾਕਾ !  ਕੀ ਭਾਜਪਾ ਅਤੇ ਅਕਾਲੀ ਦਲ ਵਿਚਾਲੇ ਗਠਜੋੜ ਤੈਅ ? 
SAD BJP Alliance : 2027 ਤੋਂ ਪਹਿਲਾਂ ਵੱਡਾ ਸਿਆਸੀ ਧਮਾਕਾ !  ਕੀ ਭਾਜਪਾ ਅਤੇ ਅਕਾਲੀ ਦਲ ਵਿਚਾਲੇ ਗਠਜੋੜ ਤੈਅ ? 
ਪੰਜਾਬ ਦੇ 12 ਪੁਲਿਸ ਅਧਿਕਾਰੀਆਂ ਨੂੰ ਰਾਸ਼ਟਰਪਤੀ ਮੈਡਲ: 11 ਅਧਿਕਾਰੀਆਂ ਨੂੰ ਰਾਸ਼ਟਰਪਤੀ ਮੈਰੀਟੋਰੀਅਸ ਸਰਵਿਸ ਮੈਡਲ; ਸ਼ਾਨਦਾਰ ਸੇਵਾਵਾਂ ਲਈ ਦਿੱਤੇ ਜਾਣਗੇ ਪੁਰਸਕਾਰ
ਪੰਜਾਬ ਦੇ 12 ਪੁਲਿਸ ਅਧਿਕਾਰੀਆਂ ਨੂੰ ਰਾਸ਼ਟਰਪਤੀ ਮੈਡਲ: 11 ਅਧਿਕਾਰੀਆਂ ਨੂੰ ਰਾਸ਼ਟਰਪਤੀ ਮੈਰੀਟੋਰੀਅਸ ਸਰਵਿਸ ਮੈਡਲ; ਸ਼ਾਨਦਾਰ ਸੇਵਾਵਾਂ ਲਈ ਦਿੱਤੇ ਜਾਣਗੇ ਪੁਰਸਕਾਰ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Suhaag Raat Tradition : ਫਰਸਟ ਨਾਈਟ ਦਾ ਰਿਵਾਜ ਕਿੱਥੋਂ ਸ਼ੁਰੂ ਹੋਇਆ, ਸਭ ਤੋਂ ਪਹਿਲਾਂ ਕਿਸਨੇ ਮਨਾਈ ਸੀ ਸੁਹਾਗ ਰਾਤ?
Suhaag Raat Tradition : ਫਰਸਟ ਨਾਈਟ ਦਾ ਰਿਵਾਜ ਕਿੱਥੋਂ ਸ਼ੁਰੂ ਹੋਇਆ, ਸਭ ਤੋਂ ਪਹਿਲਾਂ ਕਿਸਨੇ ਮਨਾਈ ਸੀ ਸੁਹਾਗ ਰਾਤ?
Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Amritsar Train Accident  : ਬੰਦ ਫਾਟਕ ਹੇਠੋਂ ਲੰਘਦੇ ਹੀ ਰੇਲਗੱਡੀ ਦੀ ਲਪੇਟ 'ਚ ਆਇਆ ਵਿਅਕਤੀ
Amritsar Train Accident  : ਬੰਦ ਫਾਟਕ ਹੇਠੋਂ ਲੰਘਦੇ ਹੀ ਰੇਲਗੱਡੀ ਦੀ ਲਪੇਟ 'ਚ ਆਇਆ ਵਿਅਕਤੀ
Wife ਨੂੰ ਇੰਸਟਾਗ੍ਰਾਮ ਚਲਾਉਣਾ ਪਿਆ ਮਹਿੰਗਾ ! ਵਾਪਰੀ ਅਜਿਹੀ ਘਟਨਾ , ਸੁਣ ਕੇ ਰੌਂਗਟੇ ਖੜੇ ਹੋ ਜਾਣਗੇ 
Wife ਨੂੰ ਇੰਸਟਾਗ੍ਰਾਮ ਚਲਾਉਣਾ ਪਿਆ ਮਹਿੰਗਾ ! ਵਾਪਰੀ ਅਜਿਹੀ ਘਟਨਾ , ਸੁਣ ਕੇ ਰੌਂਗਟੇ ਖੜੇ ਹੋ ਜਾਣਗੇ 
LPG ਉਪਭੋਗਤਾਵਾਂ ਲਈ ਵੱਡੀ ਖ਼ਬਰ! 15 ਅਗਸਤ ਤੋਂ ਬਾਅਦ ਸਿਲੰਡਰ ਲਈ ਦੇਣੇ ਪੈ ਸਕਦੇ ਹਨ 1800 ਰੁਪਏ
LPG ਉਪਭੋਗਤਾਵਾਂ ਲਈ ਵੱਡੀ ਖ਼ਬਰ! 15 ਅਗਸਤ ਤੋਂ ਬਾਅਦ ਸਿਲੰਡਰ ਲਈ ਦੇਣੇ ਪੈ ਸਕਦੇ ਹਨ 1800 ਰੁਪਏ
ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?
ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
iPhone ਯੂਜ਼ਰ ਸਾਵਧਾਨ ! 110 ਦੇਸ਼ਾਂ 'ਚ Apple ਨੇ ਜਾਰੀ ਕੀਤਾ Spyware ਅਲਰਟ
iPhone ਯੂਜ਼ਰ ਸਾਵਧਾਨ ! 110 ਦੇਸ਼ਾਂ 'ਚ Apple ਨੇ ਜਾਰੀ ਕੀਤਾ Spyware ਅਲਰਟ
Embed widget