Barnala news: ਬਰਨਾਲਾ ਦੇ ਕਸਬਾ ਧਨੌਲਾ ਨੇੜਿਓਂ ਵਿਕਰਮ ਗਰਗ ਨਾਂਅ ਦੇ ਇੱਕ ਵਪਾਰੀ ਨੂੰ ਅਗਵਾ ਕਰਨ ਦੇ ਮਾਮਲੇ ਵਿੱਚ ਪੁਲਿਸ ਨੇ ਵੱਡੀ ਸਫਲਤਾ ਹਾਸਲ ਕੀਤੀ ਹੈ।


ਉੱਥੇ ਹੀ ਪ੍ਰੈਸ ਕਾਨਫਰੰਸ ਦੌਰਾਨ ਐਸ.ਐਸ.ਪੀ ਬਰਨਾਲਾ ਸੰਦੀਪ ਮਲਿਕ ਨੇ ਦੱਸਿਆ ਕਿ 23 ਅਕਤੂਬਰ ਨੂੰ ਬਰਨਾਲਾ ਦੇ ਕਸਬਾ ਧਨੌਲਾ ਦੀ ਹਰੀਗੜ੍ਹ ਨਹਿਰ ਨੇੜੇ ਬਠਿੰਡਾ ਤੋਂ ਆ ਰਹੇ ਇੱਕ ਵਪਾਰੀ ਨੂੰ ਕੁਝ ਨਕਾਬਪੋਸ਼ ਅਣਪਛਾਤੇ ਵਿਅਕਤੀਆਂ ਨੇ ਉਸ ਦੀ ਕਾਰ ਵਿੱਚੋਂ ਅਗਵਾ ਕਰ ਲਿਆ ਸੀ।


ਇਸ ਤੋਂ ਬਾਅਦ 7,00,000 ਦੀ ਨਕਦੀ ਫਿਰੌਤੀ ਵੀ ਲਈ ਸੀ। ਇਸ ਮਾਮਲੇ 'ਚ ਪੁਲਿਸ ਨੇ 5 ਵਿਅਕਤੀਆਂ ਖਿਲਾਫ ਵੱਖ-ਵੱਖ ਧਾਰਾਵਾਂ 341,379-ਬੀ,365,506 ਆਦਿ ਤਹਿਤ ਮਾਮਲਾ ਦਰਜ ਕੀਤਾ ਸੀ।


ਇਹ ਵੀ ਪੜ੍ਹੋ: Punjab News: ਜ਼ਿੰਦਗੀ ਨੂੰ ਦੁੱਖਾਂ ਦੀਆਂ ਜੰਜ਼ੀਰਾਂ 'ਚੋਂ ਕੱਢਣਾ ਹੈ ਤਾਂ ਅੱਜ ਹੀ ਮੰਨ ਲਓ ਇਹ ਗੱਲ


ਇਹ ਸਾਰੇ ਦੋਸ਼ੀ ਸੰਗਰੂਰ ਅਤੇ ਬਰਨਾਲਾ ਜ਼ਿਲ੍ਹੇ ਨਾਲ ਸਬੰਧਤ ਹਨ। ਪੁਲਿਸ ਨੇ ਇਸ ਮਾਮਲੇ ਵਿੱਚ ਸਫਲਤਾ ਹਾਸਲ ਕਰਦਿਆਂ ਹੋਇਆਂ ਚਾਰ ਵਿਅਕਤੀਆਂ ਦੇ ਕਿਡਨੈਪਿੰਗ ਗੈਂਗ ਨੂੰ ਗ੍ਰਿਫਤਾਰ ਕਰ ਲਿਆ ਹੈ ਅਤੇ ਇਸ ਗਿਰੋਹ ਦਾ ਮੁੱਖ ਦੋਸ਼ੀ ਉਸ ਕਾਰੋਬਾਰੀ ਵਿਕਰਮ ਗਰਗ ਦਾ ਡਰਾਈਵਰ ਸੀ।


ਇਸ ਮਾਸਟਰਮਾਈਂਡ ਨੇ ਆਪਣੇ ਸਾਥੀਆਂ ਨਾਲ ਮਿਲ ਕੇ ਇਸ ਵਾਰਦਾਤ ਨੂੰ ਅੰਜਾਮ ਦਿੱਤਾ ਸੀ। ਪੁਲਿਸ ਨੇ ਅਗਵਾ ਕਰਨ ਵਾਲੇ ਗਿਰੋਹ ਦੇ ਪੰਜ ਮੈਂਬਰਾਂ ਵਿੱਚੋਂ ਚਾਰ ਨੂੰ ਗ੍ਰਿਫਤਾਰ ਕਰ ਲਿਆ ਹੈ। ਫਿਲਹਾਲ ਮੁੱਖ ਦੋਸ਼ੀ ਪੁਲਿਸ ਦੀ ਗ੍ਰਿਫ਼ਤ ਤੋਂ ਬਾਹਰ ਹੈ।


ਇੱਥੇ ਤੁਹਾਨੂੰ ਦੱਸ ਦਈਏ ਕਿ ਬਰਨਾਲਾ ਪੁਲਿਸ ਨੇ ਲੁੱਟ ਦੌਰਾਨ ਖੋਹੀ ਗਈ ਕਾਰ ਅਤੇ ਵਾਰਦਾਤ ਵਿੱਚ ਵਰਤੀ ਗਈ ਕਾਰ ਵਿੱਚੋਂ 400,000 ਰੁਪਏ ਫਿਰੌਤੀ ਦੇ ਰੂਪ ਵਿੱਚ ਬਰਾਮਦ ਕੀਤੇ ਹਨ। ਇਸ ਘਟਨਾ ਦਾ ਮੁੱਖ ਦੋਸ਼ੀ ਅਗਵਾ ਹੋਏ ਕਾਰੋਬਾਰੀ ਬਲਜੀਤ ਸਿੰਘ ਵਾਸੀ ਬਡਰੁੱਖਾਂ ਜ਼ਿਲ੍ਹਾ ਸੰਗਰੂਰ ਦਾ ਕਾਰ ਚਾਲਕ ਹੈ। ਜਿਸ ਨੂੰ ਜਲਦ ਹੀ ਗ੍ਰਿਫਤਾਰ ਕੀਤਾ ਜਾਵੇਗਾ ਅਤੇ ਗ੍ਰਿਫਤਾਰ ਕੀਤੇ ਗਏ ਦੋਸ਼ੀਆਂ ਖਿਲਾਫ ਪਹਿਲਾਂ ਵੀ ਗੰਭੀਰ ਮਾਮਲਿਆਂ 'ਚ ਅਪਰਾਧਿਕ ਮਾਮਲੇ ਦਰਜ ਕੀਤੇ ਜਾ ਚੁੱਕੇ ਹਨ।


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।


ਇਹ ਵੀ ਪੜ੍ਹੋ: Punjab news: ਮੁੱਖ ਮੰਤਰੀ ਵੱਲੋਂ ਸੂਬੇ 'ਚ ਟਰੈਕਟਰਾਂ ਅਤੇ ਹੋਰ ਖੇਤੀ ਸੰਦਾਂ ਨਾਲ ਖਤਰਨਾਕ ਸਟੰਟ ਕਰਨ 'ਤੇ ਮੁਕੰਮਲ ਪਾਬੰਦੀ ਦਾ ਐਲਾਨ