ਪੜਚੋਲ ਕਰੋ

ਸੈਨੀਕ ਦੇ ਕਤਲ ਮਾਮਲੇ 'ਚ 4 ਗ੍ਰਿਫ਼ਤਾਰ

ਬੀਤੇ ਦਿਨੀ ਗੁਰਦਾਸਪੁਰ ਵਿੱਚ ਹੋਏ ਸੈਨਿਕ ਦੀਪਕ ਦੇ ਕਤਲ ਦੇ ਮਾਮਲੇ ਵਿੱਚ ਪੁਲਿਸ ਨੇ ਵੱਡੀ ਸਫ਼ਲਤਾ ਹਾਸਿਲ ਕੀਤੀ ਹੈ।

ਗੁਰਦਾਸਪੁਰ: ਬੀਤੇ ਦਿਨੀ ਗੁਰਦਾਸਪੁਰ ਵਿੱਚ ਹੋਏ ਸੈਨਿਕ ਦੀਪਕ ਦੇ ਕਤਲ ਦੇ ਮਾਮਲੇ ਵਿੱਚ ਪੁਲਿਸ ਨੇ ਵੱਡੀ ਸਫ਼ਲਤਾ ਹਾਸਿਲ ਕੀਤੀ ਹੈ। ਪੁਲਿਸ ਨੇ ਕਤਲ ਦੇ ਆਰੋਪ ਵਿੱਚ ਇਕੋ ਪਰਿਵਾਰ ਦੇ 4 ਲੋਕਾਂ ਨੂੰ ਗਿਰਫ਼ਤਾਰ ਕੀਤਾ ਹੈ। ਪੁਲਿਸ ਨੇ 3 ਮੁਲਜ਼ਮਾਂ ਨੂੰ ਤਲਵੰਡੀ ਸਾਬੋ ਜ਼ਿਲ੍ਹਾ ਬਠਿੰਡਾ ਅਤੇ 1 ਆਰੋਪੀ ਨੂੰ ਗੁਰਦਾਸਪੁਰ ਤੋਂ ਹੀ ਗ੍ਰਿਫ਼ਤਾਰ ਕੀਤਾ ਹੈ। 

ਗੁਰਦਾਸਪੁਰ ਦੇ ਐਸਐਸਪੀ ਡਾ ਨਾਨਕ ਸਿੰਘ ਨੇ ਇਸ ਮਾਮਲੇ ਵਿਚ ਐਸਆਈਟੀ ਬਣਾਈ ਸੀ। ਜਿਸ ਵਿਚ ਐਸਪੀ (ਜਾਂਚ) ਹਰਵਿੰਦਰ ਸਿੰਘ ਸੰਧੂ, ਡੀਐਸਪੀ (ਸਿਟੀ) ਸੁਖਪਾਲ ਸਿੰਘ ਅਤੇ ਐਸਐਚਓ ਸਿਟੀ ਜਬਰਜੀਤ ਸਿੰਘ ਸ਼ਾਮਿਲ ਸਨ। ਮੁਲਜ਼ਮਾਂ ਨੂੰ ਗਿਰਫ਼ਤਾਰ ਕਰਨ ਦੇ ਲਈ ਪੁਲਿਸ ਵੱਖ-ਵੱਖ ਜਗ੍ਹਾ ਤੇ ਛਾਪੇਮਾਰੀ ਕਰ ਰਹੀ ਸੀ। 

ਐਸਐਸਪੀ ਡਾ ਨਾਨਕ ਸਿੰਘ ਨੇ ਦਸਿਆ ਕਿ ਵਾਰਦਾਤ ਤੋਂ ਬਾਦ 3 ਆਰੋਪੀ ਫਰਾਰ ਹੋ ਗਏ ਸਨ। ਪੁਲਿਸ ਨੇ ਗੁਰਜੀਤ ਸਿੰਘ ਪੁੱਤਰ ਹਰਭਜਨ ਸਿੰਘ, ਹਰਜੀਤ ਕੌਰ ਪਤਨੀ ਗੁਰਜੀਤ ਸਿੰਘ ਅਤੇ ਦਰਕਿਰਤ ਸਿੰਘ ਪੁੱਤਰ ਗੁਰਜੀਤ ਸਿੰਘ ਵਾਸੀ ਤਿਬੜੀ ਨੂੰ ਬਠਿੰਡਾ ਦੇ ਤਲਵੰਡੀ ਸਾਬੋ ਤੋਂ ਗਿਰਫ਼ਤਾਰ ਕੀਤਾ ਹੈ ਅਤੇ ਇਨ੍ਹਾਂ ਦੀ ਐਂਡਵਰ ਕਾਰ ਪੀਬੀ 43ਡੀ 0049 ਵੀ ਬਰਾਮਦ ਕਰ ਲਈ ਹੈ।

ਇਸ ਤੋਂ ਇਲਾਵਾ ਦਲਜੀਤ ਸਿੰਘ ਪੁੱਤਰ ਹਰਭਜਨ ਸਿੰਘ ਵਾਸੀ ਪਾਹਾੜਾ ਥਾਣਾ ਤਿਬੜ ਨੂੰ ਗੁਰਦਾਸਪੁਰ ਤੋਂ ਹੀ ਗਿਰਫ਼ਤਾਰ ਕੀਤਾ ਗਿਆ ਹੈ।ਪੁਲਿਸ ਫੜੇ ਗਏ ਅਰੋਪੀਆਂ ਦੇ ਕੋਲੋਂ ਪੁੱਛਗਿੱਛ ਕਰ ਰਹੀ ਹੈ। ਪੁਲਿਸ ਨੇ ਇਨ੍ਹਾਂ ਦੇ ਖਿਲ਼ਾਫ ਧਾਰਾ 302, 341, 201, 364, 365, 34 ਆਈਪੀਸੀ ਦੇ ਤਹਿਤ ਮਾਮਲਾ ਦਰਜ ਕੀਤਾ ਹੈ। 

 ਕੁਝ ਦਿਨ ਪਹਿਲਾਂ ਗੁਰਦਾਸਪੁਰ ਵਿੱਚ ਸੈਨਿਕ ਦੀਪਕ ਦੀ ਭੇਤਭਰੀ ਹਲਾਤ ਵਿੱਚ ਮੌਤ ਹੋ ਗਈ ਸੀ। ਗੁਰਦਾਸਪੁਰ ਦੇ ਤਿਬੜੀ ਰੋਡ 'ਤੇ ਸਥਿਤ ਇੱਕ ਗੁਰਦੁਆਰਾ ਸਾਹਿਬ ਨੇੜੇ ਜ਼ਖਮੀ ਹਾਲਤ ਵਿੱਚ ਪੁਲਿਸ ਨੂੰ ਇਹ ਸੈਨਿਕ ਮਿਲਿਆ ਸੀ। ਨੌਜਵਾਨ ਦੀ ਇਲਾਜ ਦੌਰਾਨ ਸਿਵਲ ਹਸਪਤਾਲ ਵਿੱਚ ਮੌਤ ਹੋ ਗਈ ਸੀ।

ਇਸ ਮਾਮਲੇ ਨੇ ਉਸ ਵੇਲੇ ਤੂਲ ਫੜ ਲਈ ਜਦੋਂ ਮ੍ਰਿਤਕ ਨੌਜਵਾਨ ਜੋ ਗ੍ਰਿਫ਼ ਵਿੱਚ ਨੌਕਰੀ ਕਰਦਾ ਸੀ, ਉਤੇ ਗੁਰਦੁਆਰਾ ਸਾਹਿਬ ਅੰਦਰ ਦੇਰ ਰਾਤ ਬੇਅਦਬੀ ਕਰਨ ਦੇ ਇਲਜ਼ਾਮ ਲੱਗ ਗਏ। ਮ੍ਰਿਤਕ ਨੌਜਵਾਨ ਦੀ ਬੇਟੀ ਵੱਲੋਂ ਸੋਸਲ ਮੀਡੀਆ ਉੱਤੇ ਵੀਡੀਓ ਜ਼ਰੀਏ ਇਨਸਾਫ ਦੀ ਅਪੀਲ ਕੀਤੀ ਜਾ ਰਹੀ ਹੈ। ਗੁਰਦਾਸਪੁਰ ਦੇ ਲੋਕਾਂ ਵੱਲੋਂ ਵੀ ਮ੍ਰਿਤਕ ਨੌਜਵਾਨ ਦੇ ਪਰਿਵਾਰ ਨੂੰ ਇਨਸਾਫ ਦਿਵਾਉਣ ਵਾਸਤੇ ਅਵਾਜ਼ ਉਠਾਣੀ ਸ਼ੁਰੂ ਕਰ ਦਿੱਤੀ ਹੈ। ਸ਼ਿਵ ਸੈਨਿਕਾਂ ਨੇ ਐਸਐਸਪੀ ਗੁਰਦਾਸਪੁਰ ਦੇ ਦਫਤਰ ਸਾਹਮਣੇ ਪੀੜਤ ਪਰਿਵਾਰ ਨਾਲ ਰੋਸ ਪ੍ਰਦਰਸ਼ਨ ਕੀਤਾ ਤੇ ਪੁਲਿਸ ਪ੍ਰਸ਼ਾਸਨ ਖਿਲਾਫ ਨਾਅਰੇਬਾਜ਼ੀ ਕੀਤੀ।

ਇਸ ਮੌਕੇ ਮ੍ਰਿਤਕ ਦੀਪਕ ਦੇ ਪਿਤਾ ਓਂਕਾਰ ਸਿੰਘ ਨੇ ਕਿਹਾ ਕਿ "ਮੇਰਾ ਇੱਕੋ ਇੱਕ ਪੁੱਤਰ ਸੀ, ਦੋ ਬੇਟੀਆਂ ਹਨ। ਉਨ੍ਹਾਂ ਨੇ ਕਿਹਾ ਕਿ ਉਨ੍ਹਾਂ ਨਾਲ ਧੱਕਾ ਹੋ ਰਿਹਾ ਹੈ। ਉਹ ਪਠਾਨਕੋਟ ਰਹਿੰਦੇ ਹਨ ਤੇ ਉਨ੍ਹਾਂ ਦਾ ਬੇਟਾ ਦੀਪਕ ਠਾਕੁਰ ਗ੍ਰਿਫ਼ ਵਿੱਚ ਨੌਕਰੀ ਕਰਦਾ ਸੀ ਤੇ ਬੀਤੇ ਸ਼ੁਕਰਵਾਰ ਨੂੰ ਛੁੱਟੀ ਤੇ ਘਰ ਆ ਰਿਹਾ ਸੀ। ਦੇਰ ਰਾਤ ਬੱਸ ਉਸ ਨੂੰ ਗਲਤੀ ਨਾਲ ਗੁਰਦਾਸਪੁਰ ਉਤਾਰ ਗਈ ਤੇ ਦੀਪਕ ਨੇ ਰਾਤ ਗੁਜਾਰਨ ਵਾਸਤੇ ਗੁਰਦੁਆਰਾ ਸਾਹਿਬ ਦਾ ਸਹਾਰਾ ਲਿਆ ਪਰ ਸਵੇਰੇ ਸਾਨੂੰ ਫੋਨ ਆਇਆ ਕੇ ਤੁਸੀਂ ਗੁਰਦਾਸਪੁਰ ਦੇ ਥਾਣਾ ਸਿਟੀ ਆਓ।"

ਉਨ੍ਹਾਂ ਕਿਹਾ, "ਜਦੋ ਮੈਂ ਥਾਣਾ ਸਿਟੀ ਆਇਆ, ਤਾਂ ਮੈਨੂੰ ਬੇਟੇ ਦੀ ਮੌਤ ਦੀ ਸੂਚਨਾ ਮਿਲੀ। ਉਨ੍ਹਾਂ ਨੇ ਕਿਹਾ ਕਿ ਸਾਨੂੰ ਇਨਸਾਫ ਚਾਹੀਦਾ ਹੈ, ਸਾਰੇ ਮੁਲਜ਼ਮਾਂ ਨੂੰ ਪੁਲਿਸ ਜਲਦੀ ਗ੍ਰਿਫ਼ਤਾਰ ਕਰੇ।"

ਇਸ ਬਾਰੇ ਗੁਰਦਾਸਪੁਰ ਦੇ ਐਸਐਸਪੀ ਡਾ. ਨਾਨਕ ਸਿੰਘ ਨੇ ਕਿਹਾ ਕਿ ਪੁਲਿਸ ਵੱਲੋਂ ਕਾਰਵਾਈ ਕੀਤੀ ਜਾ ਰਹੀ ਹੈ। ਦੀਪਕ ਗ੍ਰਿਫ਼ ਵਿੱਚ ਨੌਕਰੀ ਕਰਦਾ ਸੀ ਤੇ ਉਹ ਛੁੱਟੀ ਆਇਆ ਸੀ। ਦੀਪਕ ਰਾਤ ਨੂੰ ਗਲਤੀ ਨਾਲ ਕਾਹਨੂੰਵਾਨ ਚੌਕ ਵਿੱਚ ਉੱਤਰ ਗਿਆ। ਦੀਪਕ ਰਾਤ ਗੁਜਾਰਨ ਲਈ ਗੁਰਦੁਆਰਾ ਸਾਹਿਬ ਵਿੱਚ ਚਲਾ ਗਿਆ। ਸਵੇਰੇ ਪੁਲਿਸ ਨੂੰ ਫੋਨ ਆਇਆ ਸੀ ਕਿ ਕੋਈ ਲਾਸ਼ ਪਈ ਹੋਈ ਹੈ। ਪੁਲਿਸ ਨੇ ਦੀਪਕ ਨੂੰ ਹਸਪਤਾਲ ਪਹੁੰਚਾਇਆ ਪਰ ਡਾਕਟਰ ਵੱਲੋਂ ਉਸ ਨੂੰ ਮ੍ਰਿਤਕ ਐਲਾਨ ਦਿੱਤਾ ਗਿਆ।"

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :

Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ

ਟਾਪ ਹੈਡਲਾਈਨ

Punjab congress: ਪੰਜਾਬ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਹਲਚਲ, ਕਾਂਗਰਸ ਦੀ ਪਹਿਲੀ ਗਰੰਟੀ- 'ਸਰਕਾਰ ਬਣਦੇ ਹੀ ਇਹ ਚੀਜ਼ ਬਿਲਕੁਲ ਮੁਫ਼ਤ...'
ਪੰਜਾਬ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਹਲਚਲ, ਕਾਂਗਰਸ ਦੀ ਪਹਿਲੀ ਗਰੰਟੀ- 'ਸਰਕਾਰ ਬਣਦੇ ਹੀ ਇਹ ਚੀਜ਼ ਬਿਲਕੁਲ ਮੁਫ਼ਤ...'
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਪੰਜਾਬ ਸਿਆਸਤ 'ਚ ਹਲਚਲ ਜਾਰੀ, ਭਾਜਪਾ ਨੇ ਚੋਣਾਂ ਤੋਂ ਪਹਿਲਾਂ 27 ਅਹੁਦੇਦਾਰਾਂ ਦੀਆਂ ਨਿਯੁਕਤੀਆਂ, ਵੇਖੋ ਲਿਸਟ...
ਪੰਜਾਬ ਸਿਆਸਤ 'ਚ ਹਲਚਲ ਜਾਰੀ, ਭਾਜਪਾ ਨੇ ਚੋਣਾਂ ਤੋਂ ਪਹਿਲਾਂ 27 ਅਹੁਦੇਦਾਰਾਂ ਦੀਆਂ ਨਿਯੁਕਤੀਆਂ, ਵੇਖੋ ਲਿਸਟ...
ਮਲੇਰਕੋਟਲਾ 'ਚ ਆਪਸ 'ਚ ਭਿੜੇ ਕਾਂਗਰਸੀ ਆਗੂ, ਸਾਬਕਾ ਵਿਧਾਇਕ ਜੱਸੀ ਅਤੇ ਰਜੀਆ ਸੁਲਤਾਨਾ ਦੇ ਸਮਰਥਕ ਆਹਮੋ-ਸਾਹਮਣੇ; ਮੱਚਿਆ ਹੰਗਾਮਾ
ਮਲੇਰਕੋਟਲਾ 'ਚ ਆਪਸ 'ਚ ਭਿੜੇ ਕਾਂਗਰਸੀ ਆਗੂ, ਸਾਬਕਾ ਵਿਧਾਇਕ ਜੱਸੀ ਅਤੇ ਰਜੀਆ ਸੁਲਤਾਨਾ ਦੇ ਸਮਰਥਕ ਆਹਮੋ-ਸਾਹਮਣੇ; ਮੱਚਿਆ ਹੰਗਾਮਾ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਅਗਸਤ 2026
Sukhbir Badal  ਅਤੇ PM ਮੋਦੀ ਵਿਚਾਲੇ ਹੋਈ ਮੁਲਾਕਾਤ 'ਤੇ ਕੇਵਲ ਸਿੰਘ ਢਿੱਲੋਂ ਦਾ ਬਿਆਨ , ਕੇਜਰੀਵਾਲ ਨੇ ਵੀ ਕਸਿਆ ਤੰਜ 
Sukhbir Badal  ਅਤੇ PM ਮੋਦੀ ਵਿਚਾਲੇ ਹੋਈ ਮੁਲਾਕਾਤ 'ਤੇ ਕੇਵਲ ਸਿੰਘ ਢਿੱਲੋਂ ਦਾ ਬਿਆਨ , ਕੇਜਰੀਵਾਲ ਨੇ ਵੀ ਕਸਿਆ ਤੰਜ 
Embed widget