Punjab Police: ਅਰਸ਼ ਡੱਲਾ ਦੇ 4 ਸਾਥੀ ਗ੍ਰਿਫਤਾਰ, 16 ਜਿੰਦਾ ਕਾਰਤੂਸਾਂ ਸਮੇਤ ਹਥਿਆਰ ਬਰਾਮਦ, ਮੋਹਾਲੀ ਗੋਲ਼ੀਕਾਂਡ ਨਾਲ ਜੁੜੇ ਤਾਰ
ਪੰਜਾਬ ਪੁਲਿਸ ਦੀ ਐਂਟੀ ਗੈਂਗਸਟਰ ਟਾਸਕ ਫੋਰਸ (AGTF) ਨੇ ਨਵਾਂਸ਼ਹਿਰ ਪੁਲਿਸ ਨਾਲ ਮਿਲ ਕੇ ਅਰਸ਼ ਡੱਲਾ ਦੇ ਚਾਰ ਸਾਥੀਆਂ ਨੂੰ ਗ੍ਰਿਫਤਾਰ ਕੀਤਾ ਹੈ। ਪੁਲਿਸ ਨੇ ਇਨ੍ਹਾਂ ਕੋਲੋਂ ਤਿੰਨ ਨਾਜਾਇਜ਼ ਹਥਿਆਰ ਤੇ 16 ਜਿੰਦਾ ਕਾਰਤੂਸ ਬਰਾਮਦ ਕੀਤੇ ਹਨ।
Punjab News: ਪੰਜਾਬ ਪੁਲਿਸ ਦੀ ਐਂਟੀ ਗੈਂਗਸਟਰ ਟਾਸਕ ਫੋਰਸ (AGTF) ਨੇ ਨਵਾਂਸ਼ਹਿਰ ਪੁਲਿਸ ਨਾਲ ਮਿਲ ਕੇ ਅਰਸ਼ ਡੱਲਾ ਦੇ ਚਾਰ ਸਾਥੀਆਂ ਨੂੰ ਗ੍ਰਿਫਤਾਰ ਕੀਤਾ ਹੈ। ਪੁਲਿਸ ਨੇ ਇਨ੍ਹਾਂ ਕੋਲੋਂ ਤਿੰਨ ਨਾਜਾਇਜ਼ ਹਥਿਆਰ ਤੇ 16 ਜਿੰਦਾ ਕਾਰਤੂਸ ਬਰਾਮਦ ਕੀਤੇ ਹਨ। ਪੁਲਿਸ ਜਲਦ ਹੀ ਦੋਸ਼ੀਆਂ ਨੂੰ ਅਦਾਲਤ 'ਚ ਪੇਸ਼ ਕਰਕੇ ਰਿਮਾਂਡ 'ਤੇ ਲੈ ਲਵੇਗੀ। ਇਸ ਸਬੰਧੀ ਜਾਣਕਾਰੀ ਪੰਜਾਬ ਪੁਲਿਸ ਦੇ ਡੀਜੀਪੀ ਗੌਰਵ ਯਾਦਵ ਨੇ ਦਿੱਤੀ ਹੈ।
ਡੀਜੀਪੀ ਗੌਰਵ ਯਾਦਵ ਨੇ ਕਿਹਾ- ਐਂਟੀ ਗੈਂਗਸਟਰ ਟਾਸਕ ਫੋਰਸ (AGTF) ਪੰਜਾਬ ਨੇ ਨਵਾਂਸ਼ਹਿਰ ਪੁਲਿਸ ਨਾਲ ਸਾਂਝੇ ਆਪ੍ਰੇਸ਼ਨ ਵਿੱਚ ਕੈਨੇਡਾ ਸਥਿਤ ਅਰਸ਼ ਡੱਲਾ ਦੇ ਚਾਰ ਸਾਥੀਆਂ ਨੂੰ ਗ੍ਰਿਫਤਾਰ ਕੀਤਾ ਹੈ। ਗ੍ਰਿਫਤਾਰ ਕੀਤੇ ਗਏ ਲੋਕਾਂ ਨੇ ਹਾਲ ਹੀ ਵਿੱਚ ਆਪਣੇ ਅਮਰੀਕਾ ਸਥਿਤ ਹੈਂਡਲਰ ਦੇ ਨਿਰਦੇਸ਼ਾਂ 'ਤੇ ਮੋਹਾਲੀ ਵਿੱਚ ਇੱਕ ਕਾਰ ਐਕਸੈਸਰੀਜ਼ ਸ਼ੋਅਰੂਮ ਵਿੱਚ ਗੋਲੀਬਾਰੀ ਕੀਤੀ ਸੀ। ਇਹ ਮਾਡਿਊਲ ਅਰਸ਼ ਡੱਲਾ ਨਾਲ ਜੁੜਿਆ ਹੋਇਆ ਸੀ ਤੇ ਪੰਜਾਬ ਵਿੱਚ ਹੋਰ ਵਾਰਦਾਤਾਂ ਨੂੰ ਅੰਜਾਮ ਦੇਣ ਦੀ ਯੋਜਨਾ ਬਣਾ ਰਿਹਾ ਸੀ।
In a major breakthrough, Anti Gangster Task Force (#AGTF) Punjab in a joint operation with @sasnagarpolice has arrested four operatives of #Canada-based Arsh Dalla and another foreign-based handler.
— DGP Punjab Police (@DGPPunjabPolice) December 16, 2024
Arrested persons were involved in recent shootout at a car accessories showroom… pic.twitter.com/MJdKRBaexT
ਫੜੇ ਗਏ ਮੁਲਜ਼ਮਾਂ ਦਾ ਲੰਬਾ ਅਪਰਾਧਿਕ ਇਤਿਹਾਸ ਹੈ ਤੇ ਉਨ੍ਹਾਂ ਖ਼ਿਲਾਫ਼ ਕਈ ਕੇਸ ਦਰਜ ਹਨ। ਫਿਲਹਾਲ ਪੁਲਿਸ ਨੇ ਮੁਲਜ਼ਮਾਂ ਕੋਲੋਂ ਵਾਰਦਾਤ ਵਿੱਚ ਵਰਤਿਆ ਹਥਿਆਰ ਬਰਾਮਦ ਕਰ ਲਿਆ ਹੈ। ਇਨ੍ਹਾਂ ਵਿੱਚ 16 ਜਿੰਦਾ ਕਾਰਤੂਸ ਅਤੇ ਤਿੰਨ .32 ਕੈਲੀਬਰ ਦੇ ਪਿਸਤੌਲ ਸ਼ਾਮਲ ਹਨ। ਮੋਹਾਲੀ ਵਿੱਚ ਸਟੇਟ ਕ੍ਰਾਈਮ ਯੂਨਿਟ ਵਿੱਚ ਐਫਆਈਆਰ ਦਰਜ ਕੀਤੀ ਗਈ ਹੈ। ਨੈਟਵਰਕ ਨੂੰ ਖ਼ਤਮ ਕਰਨ ਲਈ ਸ਼ਾਮਲ ਹੋਰ ਲੋਕਾਂ ਦੀ ਪਛਾਣ ਕਰਨ ਲਈ ਅੱਗੇ ਦੀ ਜਾਂਚ ਕੀਤੀ ਜਾ ਰਹੀ ਹੈ।
ਨੋਟ : - ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।